Friday, April 26, 2024

ਵਾਹਿਗੁਰੂ

spot_img
spot_img

ਕੇਂਦਰ ਸਰਕਾਰ Petrol, Diesel ਅਤੇ Cooking Gas ਦੀਆਂ ਕੀਮਤਾਂ ’ਚ ਕੀਤਾ ਵਾਧਾ ਵਾਪਿਸ ਲਵੇ: Bubby Badal

- Advertisement -

ਯੈੱਸ ਪੰਜਾਬ
ਮੋਹਾਲੀ, 26 ਫਰਵਰੀ, 2021 –
ਅੱਛੇ ਦਿਨਾਂ ਦੀ ਗੱਲ ਕਰਨ ਵਾਲੀ ਭਾਜਪਾ ਸਰਕਾਰ ਵੱਲੋਂ ਪੈਟਰੋਲ,ਡੀਜਲ ਤੇ ਰਸੋਈ ਗੈਸ ਦੀਆ ਕੀਮਤਾਂ ਵਿੱਚ ਲਗਾਤਾਰ ਕੀਤੇ ਵਾਧੇ ਨੇ ਲੋਕਾਂ ਦੇ ਘਰਾਂ ਦੇ ਬਜਟ ਨੂੰ ਹਲਾ ਕੇ ਰੱਖ ਦਿੱਤਾ ਹੈ ਜਿਸ ਨਾਲ ਹਰੇਕ ਵਰਗ ਨੂੰ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੋਮਣੀ ਯੂਥ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੋਹਾਲੀ ਵਿਖੇ ਸਮਾਗਮ ਵਿੱਚ ਹਾਜ਼ਰੀ ਲਗਵਾਉਦਿਆ ਆਖੇ ਉਹਨਾਂ ਕਿਹਾ ਇਹਨਾਂ ਵਧੀਆਂ ਕੀਮਤਾਂ ਕਾਰਨ ਦੇਸ਼ ਦੇ ਲੋਕਾਂ ਤੇ ਬਹੁਤ ਜ਼ਿਆਦਾ ਆਰਥਿਕ ਬੋਝ ਪਿਆ ਹੈ ।

ਅੰਤਰਰਾਸ਼ਟਰੀ ਪੱਧਰ ਤੇ ਤੇਲ ਦੀਆਂ ਕੀਮਤਾਂ ਪਿਛਲੇ ਕੁਝ ਸਾਲਾਂ ਵਿੱਚ ਕਾਫੀ ਘਟੀਆਂ ਹਨ ਪਰ ਭਾਰਤ ਸਰਕਾਰ ਦੇ ਟੈਕਸ ਅਤੇ ਪੰਜਾਬ ਸਰਕਾਰ ਦੇ ਵੈਟ ਕਾਰਨ ਭਾਰਤ ਵਿੱਚ ਇਹਨਾਂ ਦੀਆਂ ਕੀਮਤਾਂ ਹੱਦੋਂ ਕਿਤੇ ਵੱਧ ਹੋ ਗਈਆਂ ਹਨ । ਘਰੇਲੂ ਗੈਸ ਦੀਆਂ ਕੀਮਤਾਂ ਮੱਧ ਵਰਗੀ ਅਤੇ ਗਰੀਬ ਪਰਿਵਾਰਾਂ ਦੀ ਆਰਥਿਕ ਸਥਿਤੀ ਨੂੰ ਡਾਵਾਂਡੋਲ ਕਰ ਦਿੱਤਾ ਹੈ ।

ਐਵੇਂ ਹੀ ਡੀਜਲ ਦੀਆਂ ਵਧੀਆਂ ਕੀਮਤਾਂ ਕਾਰਨ ਖੇਤੀਬਾੜੀ ਅਤੇ ਆਵਾਜਾਈ ਖੇਤਰ ਵੱਡੀ ਮਾਰ ਝੱਲ ਰਹੇ ਹਨ । ਬੱਬੀ ਬਾਦਲ ਨੇ ਕਿਹਾ ਕਿ ਸਰਕਾਰਾਂ ਦੱਸਣ ਕਿ ਲੋਕਾਂ ਕੋਲੋਂ ਟੈਕਸਾਂ ਦੇ ਨਾਮ ਤੇ ਕਮਾਇਆ ਪੈਸਾ ਕਿੱਥੇ ਗਿਆ ਕਿਉ ਦੂਜੇ ਪਾਸੇ ਕੀਮਤਾਂ ਵਿੱਚ ਵਾਧਾ ਕਰ ਕੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ।

ਉਹਨਾਂ ਅੱਗੇ ਕਿਹਾ ਕਿ ਸਰਕਾਰ ਮਹਿੰਗਾਈ ਤੋਂ ਰਾਹਤ ਦਿਵਾਉਣ ਦੀ ਬਜਾਏ ਦੇਸ਼ ਦੇ ਲੋਕਾਂ ਤੇ ਹੋਰ ਬੋਝ ਪਾ ਰਹੀ ਹੈ । ਇਸ ਦਿਨੋਂ ਦਿਨ ਵਧ ਰਹੀ ਮਹਿੰਗਾਈ ਕਾਰਨ ਸਾਰੇ ਦੇਸ਼ ਦੇ ਲੋਕਾਂ ਦੀ ਆਰਥਿਕ ਹਾਲਤ ਬਹੁਤ ਜ਼ਿਆਦਾ ਵਿਗੜ ਰਹੀ ਹੈ । ਬੱਬੀ ਬਾਦਲ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਦੀ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ।

ਇਸ ਮੌਕੇ ਜਥੇਦਾਰ ਲਖਬੀਰ ਸਿੰਘ ਕੁੰਭੜਾ, ਬਾਬਾ ਨਰਿੰਦਰ ਸਿੰਘ, ਪਰਮਜੀਤ ਸਿੰਘ ਰਿਆੜ, ਗੋਲਡੀ ਸਰਪੰਚ, ਦਲਜੀਤ ਸਿੰਘ,ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਸੁਖਜੀਤ ਸਿੰਘ, ਗੁਰਿੰਦਰ ਸਿੰਘ ,ਇਕਬਾਲ ਸਿੰਘ, ਇੰਦਰਜੀਤ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...