Tuesday, April 23, 2024

ਵਾਹਿਗੁਰੂ

spot_img
spot_img

ਕੇਜਰੀਵਾਲ ਇਕ ਵਾਰ ਫਿਰ ਅਖੌਤੀ ਕੌਮੀ ਮਿਸ਼ਨ ਰਾਹੀਂ ਲੋਕਾਂ ਨੁੰ ਧੋਖਾ ਦੇਣ ਤੇ ਵਿਸ਼ਵਾਸਘਾਤ ਕਰਨ ਵਾਸਤੇ ਤਿਆਰ : ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਅਗਸਤ, 2022:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਇਕ ਵਾਰ ਫਿਰ ਤੋਂ ਦੇਸ਼ ਦੇ ਲੋਕਾਂ ਅਤੇ ਸਿਆਸੀ ਪਾਰਟੀਆਂ ਨੁੰ ਉਹਨਾਂ ਦੇ ਅਖੌਤੀ ਕੌਮੀ ਮਿਸ਼ਨ ਵਿਚ ਸ਼ਾਮਲ ਹੋਣ ਦੇ ਨਾਂ ’ਤੇ ਧੋਖਾ ਦੇਣ ਅਤੇ ਵਿਸ਼ਵਾਸਘਾਤ ਕਰਨ ਦੀ ਤਿਆਰੀ ਕਰ ਰਹੇ ਹਨ ਤੇ ਇਹ ਦਾਅਵੇ ਕਰ ਰਹੇ ਹਨ ਕਿ ਉਹ ਭਾਰਤ ਨੁੰ ਦੁਨੀਆਂ ਭਰ ਵਿਚ ਨੰਬਰ ਇਕ ਬਣਾ ਦੇਣਗੇ।

ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਦੇ ਗਿਰਗਟ ਸੁਭਾਅ ਅਤੇ ਝੂਠ ਬੋਲਣ ਤੇ ਧੋਖੇ ਦੇ ਇਤਿਹਾਸ ਤੋਂ ਹਰ ਕੋਈ ਜਾਣੂ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਪਹਿਲਾਂ ਆਪਣੇ ਗੁਰੂ ਅੰਨਾ ਹਜ਼ਾਰੇ ਨਾਲ ਧੋਖਾ ਕੀਤਾ ਤੇ ਉਹਨਾਂ ਦੇ ਖਿਲਾਫ ਗਏ।

ਉਹਨਾਂ ਇਹ ਦਾਅਵਾ ਕੀਤਾ ਕਿ ਇੰਡੀਆ ਅਗੇਂਸਟ ਕਰੱਪਸ਼ਨ ਯਾਨੀ ਆਈ ਏ ਐਸ ਸੀ ਦੀ ਲਹਿਰ ਹਮੇਸ਼ਾ ਸਮਾਜਿਕ ਰਹੇਗੀ ਤੇ ਉਹ ਕਦੇ ਵੀ ਸਿਆਸੀ ਪਾਰਟੀ ਨਹੀਂ ਬਣਾਉਣਗੇ ਪਰ ਉਹ ਆਪਣੇ ਬੋਲਾਂ ਤੋਂ ਭੱਜ ਗਏ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਤਾਂ ਇਸ ਵਾਸਤੇ ਵੀ ਜਾਣੇ ਜਾਂਦੇ ਹਨ ਕਿ ਉਹਨਾਂ ਨੇ ਆਪਣੇ ਬੱਚਿਆਂ ਦੀ ਸਹੁੰ ਚੁੱਕੀ ਸੀ ਕਿ ਉਹ ਕਦੇ ਵੀ ਦਿੱਲੀ ਵਿਚ ਸਰਕਾਰ ਬਣਾਉਣ ਵਾਸਤੇ ਕਾਂਗਰਸ ਦੀ ਹਮਾਇਤ ਨਹੀਂ ਲੈਣਗੇ ਪਰ ਸੱਤਾ ਹਾਸਲ ਕਰਨ ਵਾਸਤੇ ਕੀਤਾ, ਇਸ ਤੋਂ ਬਿਲਕੁਲ ਉਲਟ ਸੀ।

ਡਾ. ਚੀਮਾ ਨੇ ਕਿਹਾ ਕਿ ਇਥੇ ਹੀ ਬੱਸ ਨਹੀਂ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਪੰਜਾਬੀਆਂ ਨਾਲ ਵੀ ਧੋਖਾ ਕੀਤਾ ਹੈ ਜਿਹਨਾਂ ਨੇ ਉਹਨਾਂ ਦੀ 1000 ਰੁਪਏ ਪ੍ਰਤੀ ਮਹੀਨਾ ਹਰ ਔਰਤ ਨੂੰ ਦੇਣ ਦਾ ਵਾਅਦਾ ਕੀਤਾ ਸੀ ਤੇ ਕਿਹਾ ਸੀ ਕਿ ਜੇਕਰ ਉਹਨਾਂ ਦੀ ਪਾਰਟੀ ਭਾਰੀ ਬਹੁਮਤ ਵਿਚ ਆਈ ਤਾਂ ਨੌਜਵਾਨਾਂ ਵਾਸਤੇ ਨੌਕਰੀਆਂ ਹੋਣਗੀਆਂ।

ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਲਈ ਕੁਝ ਕਰਨ ਦੀ ਥਾਂ ਸ੍ਰੀ ਕੇਜਰੀਵਾਲ ਨੇ ਪੰਜਾਬ ਨੂੰ ਦਿੱਲੀ ਦੀ ਸਹਾਇਕ ਬਣਾ ਦਿੱਤਾ ਹੈ ਤੇ ਉਹਨਾਂ ਪ੍ਰਸ਼ਾਸਨ ਦੀਆਂ ਸਾਰੀਆਂ ਤਾਕਤਾਂ ਆਪਣੇ ਤੇ ਰਾਘਵ ਚੱਢਾ ਵਰਗੇ ਆਪਣੇ ਚੇਲੇ ਦੇ ਹੱਥ ਵਿਚ ਲੈ ਲਈਆਂ ਹਨ। ਉਹਨਾਂ ਕਿਹਾ ਕਿ ਉਹ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ। ਹੁਣ ਉਹਨਾਂ ਨੁੰ ਅਜਿਹੇ ਮਿਸ਼ਨਾਂ ਰਾਹੀਂ ਪ੍ਰਧਾਨ ਮੰਤਰੀ ਬਣਨ ਦੇ ਦਿਨ ਦਿਹਾੜੇ ਸੁਫਨੇ ਲੈਣੇ ਬੰਦ ਕਰ ਦੇਣੇ ਚਾਹੀਦੇ ਹਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,190FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...