Friday, March 29, 2024

ਵਾਹਿਗੁਰੂ

spot_img
spot_img

ਕੇਜਰੀਵਾਲ ਗੁਮਰਾਹਕੁੰਨ ਬਿਆਨਬਾਜ਼ੀ ਨਾ ਕਰਨ, ਪੰਜਾਬ ਵਿੱਚ ਲਾਲ ਫ਼ੀਤਾਸ਼ਾਹੀ ਵਿਰੋਧੀ ਐਕਟ ਪਹਿਲਾਂ ਲਾਗੂ: ਬ੍ਰਹਮ ਮਹਿੰਦਰਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 14 ਅਕਤੂਬਰ, 2021 –
ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਵਿੱਚ ਲਾਲ ਫੀਤਾਸ਼ਾਹੀ ਨੂੰ ਖ਼ਤਮ ਕਰਨ ਸਬੰਧੀ ਗੁੰਮਰਾਹਕੁੰਨ ਬਿਆਨ ਦੀ ਨਿਖੇਧੀ ਕੀਤੀ।

ਕੇਜਰੀਵਾਲ ਨੂੰ ਆਪਣੇ ਆਪ ਨੂੰ ਅਪਡੇਟ ਰੱਖਣ ਦਾ ਸੁਝਾਅ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਲ ਅਤੇ ਭਰੋਸੇਯੋਗ ਪ੍ਰਕਿਰਿਆਵਾਂ ਰਾਹੀਂ ਜਨਤਕ ਮਾਮਲਿਆਂ ਦੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਐਂਟੀ-ਰੈੱਡ ਟੇਪ ਐਕਟ, 2021 ਪਹਿਲਾਂ ਹੀ ਲਾਗੂ ਕਰ ਦਿੱਤਾ ਹੈ, ਜੋ ਪ੍ਰਕਿਰਿਆਵਾਂ ਵਿੱਚ ਤੇਜ਼ੀ ਲਿਆਵੇਗਾ ਅਤੇ ਸ਼ਾਸਨ ਨੂੰ ਪ੍ਰਭਾਵਸ਼ਾਲੀ ਬਣਾਏਗਾ।

ਜ਼ਿਕਰਯੋਗ ਹੈ ਕਿ ਸ੍ਰੀ ਬ੍ਰਹਮ ਮਹਿੰਦਰਾ ਨੇ 10 ਮਾਰਚ, 2021 ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਪੰਜਾਬ ਐਂਟੀ-ਰੈਡ ਟੇਪ ਬਿੱਲ -2021 ਪੇਸ਼ ਕੀਤਾ ਸੀ, ਜਿਸ ਨੂੰ ਸਦਨ ਵੱਲੋਂ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ ਸੀ, ਜਿਸ ਅਨੁਸਾਰ ਸਰਕਾਰ ਨਾਗਰਿਕਾਂ ਅਤੇ ਕਾਰੋਬਾਰੀਆਂ ਨੂੰ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਲੋੜੀ ਦੇਰੀ ਕਰਨ ਵਾਲੇ ਕਿਸੇ ਵੀ ਸਰਕਾਰੀ ਅਧਿਕਾਰੀ/ਕਰਮਚਾਰੀਆਂ ਨੂੰ 50,000 ਰੁਪਏ ਤੱਕ ਦਾ ਜੁਰਮਾਨਾ ਜਾਂ ਸਬੰਧਤ ਕਰਮਚਾਰੀ ਨੂੰ ਬਰਖਾਸਤ ਕਰ ਸਕਦੀ ਹੈ।

ਇਸ ਐਕਟ ਨੂੰ ਪੰਜਾਬ ਦੇ ਰਾਜਪਾਲ ਵੱਲੋਂ 26 ਮਾਰਚ, 2021 ਨੂੰ ਮਨਜ਼ੂਰੀ ਦੇਣ ਤੋਂ ਬਾਅਦ ਲਾਗੂ ਕੀਤਾ ਗਿਆ।

ਸ੍ਰੀ ਮਹਿੰਦਰਾ ਨੇ ਕੇਜਰੀਵਾਲ ਨੂੰ ਆਪਣੀ ਜਾਣਕਾਰੀ ਨੂੰ ਅਪਡੇਟ ਕਰਨ ਦੀ ਸਲਾਹ ਦਿੰਦਿਆਂ ਕਿਹਾ, “ਮੈਂ ਤੁਹਾਨੂੰ ਪੰਜਾਬ ਐਂਟੀ-ਰੈਡ ਟੇਪ ਐਕਟ, 2021 ਦੀ ਇੱਕ ਕਾਪੀ ਭੇਜ ਰਿਹਾ ਹਾਂ।”

ਕੇਜਰੀਵਾਲ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਉੱਨਤੀ ਲਈ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਕੀਤੇ 10 ਵਾਅਦਿਆਂ ਨੂੰ ਸਿਰਫ਼ ਇੱਕ ਚੋਣ ਏਜੰਡਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਹਰ ਤਰ੍ਹਾਂ ਦੇ ਨਿਵੇਸ਼ ਦੀ ਸਹੂਲਤ ਦੇਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪ੍ਰੋਤਸਾਹਨ ਦੇ ਰੂਪ ਵਿੱਚ ਨਿਵੇਸ਼ ਕਰਨ ਲਈ ਸਪੱਸ਼ਟ ਤੌਰ ‘ਤੇ ਪੰਜਾਬ ਸਭ ਤੋਂ ਆਕਰਸ਼ਕ ਸਥਾਨ ਹੈ ਅਤੇ ਸੂਬੇ ਵਿੱਚ ਸਭ ਤੋਂ ਉੱਤਮ ਉਦਯੋਗਿਕ ਨੀਤੀ ਲਾਗੂ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ 26 ਅਤੇ 27 ਅਕਤੂਬਰ, 2021 ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦਾ ਚੌਥਾ ਸੰਸਕਰਣ ਆਯੋਜਿਤ ਕਰੇਗੀ ਜੋ ਸੂਬੇ ਵਿੱਚ ਕਾਰੋਬਾਰ ਸ਼ੁਰੂ ਕਰਨ ਅਤੇ ਪ੍ਰਫੁੱਲਤ ਕਰਨ ਲਈ ਉਪਲੱਬਧ ਵਿਆਪਕ ਮੌਕਿਆਂ ‘ਤੇ ਚਾਨਣਾ ਪਾਵੇਗਾ। ਇਹ ਸੰਮੇਲਨ ਵਰਚੁਅਲ ਢੰਗ ਨਾਲ ਸਮੁੱਚੇ ਭਾਰਤ ਦੇ ਉਦਯੋਗਪਤੀਆਂ ਨਾਲ ਮਿਲ ਕੇ ਆਯੋਜਿਤ ਕੀਤਾ ਜਾਵੇਗਾ ਅਤੇ 27 ਅਕਤੂਬਰ ਨੂੰ ਸੂਬੇ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਵਿਖੇ ਇੱਕ ਵਿਸ਼ੇਸ਼ ਸਟੇਟ ਸੈਸ਼ਨ ਵੀ ਕਰਵਾਇਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...