Thursday, April 25, 2024

ਵਾਹਿਗੁਰੂ

spot_img
spot_img

ਕੇਜਰੀਵਾਲ ’ਤੇ ਵਰ੍ਹੇ ਕੁਲਦੀਪ ਵੈਦ: ਕਿਹਾ ਪੰਜਾਬ ਦੀ ਫ਼ਿਕਰ ਛੱਡ ਆਪਣੇ ਵਰਕਰਾਂ ਨੂੰ ਸਾਂਭਣ, ਪਾਣੀਆਂ ਦੇ ਮੁੱਦੇ ’ਤੇ ਆਪਣਾ ਸਟੈਂਡ ਸਪਸ਼ਟ ਕਰਨ

- Advertisement -

ਯੈੱਸ ਪੰਜਾਬ
ਲੁਧਿਆਣਾ, 02 ਦਸੰਬਰ, 2021 –
ਲੁਧਿਆਣਾ ਦੇ ਹਲਕਾ ਗਿੱਲ ਤੋਂ ਵਿਧਾਇਕ ਸ.ਕੁਲਦੀਪ ਸਿੰਘ ਵੈਦ ਨੇ ਧਾਂਦਰਾ ਕਲੱਸਟਰ ਦੇ ਪ੍ਰਾਜੈਕਟਾਂ ਨੂੰ ਲੈ ਕੇ ਪੈਸਿਆਂ ਦਾ ਵੇਰਵਾ ਸਾਂਝਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ।

ਇਸ ਮੌਕੇ ਸ. ਕੁਲਦੀਪ ਸਿੰਘ ਵੈਦ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਕਿਹਾ ਕਿ ਉਹ ਪੰਜਾਬ ਦੀ ਫ਼ਿਕਰ ਛੱਡ ਕੇ ਆਪਣੇ ਵਰਕਰਾਂ ਨੂੰ ਸਾਂਭਣ। ਉਨ੍ਹਾਂ ਸ੍ਰੀ ਕੇਜਰੀਵਾਲ ਨੂੰ ਪਾਣੀਆਂ ਦੇ ਮੁੱਦੇ ‘ਤੇ ਵੀ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਜਿੱਥੇ ਵਿਕਾਸ ਦੇ ਮੁੱਦਿਆਂ ‘ਤੇ ਪੰਜਾਬ ਸਰਕਾਰ ਵੱਲੋਂ ਚੋਣਾਂ ਲੜੀਆਂ ਜਾਣੀਆਂ ਹਨ ਓਥੇ ਉਨ੍ਹਾਂ ਕਿਹਾ ਕਿ ਧਾਂਦਰਾ ਕਲੱਸਟਰ ਦੇ ਅੰਦਰ ਕਰੋੜਾਂ ਰੁਪਏ ਦੇ ਪ੍ਰਾਜੈਕਟ ਨੇਪਰੇ ਚੜ੍ਹੇ ਹਨ ਅਤੇ ਧਾਂਦਰਾ ਕਲੱਸਟਰ ਤਹਿਤ ਵੱਡੇ ਵੱਡੇ ਪੱਧਰ ‘ਤੇ ਵਿਕਾਸ ਕਰਵਾਏ ਗਏ ਹਨ।

ਇਸ ਮੌਕੇ ਜਿੱਥੇ ਉਨ੍ਹਾਂ ਜਿੱਥੇ ਧਾਂਦਰ ਕਲੱਸਰ ਦੇ ਪੈਸਿਆਂ ਦਾ ਵੇਰਵਾ ਸਾਂਝਾ ਕੀਤਾ ਓਥੇ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਦੇ ਕਈ ਵਿਧਾਇਕ ਆਮ ਆਦਮੀ ਪਾਰਟੀ ਛੱਡ ਕਾਂਗਰਸ ਚ ਸ਼ਾਮਲ ਹੋ ਚੁੱਕੇ ਨੇ, ਜਿਸ ‘ਤੇ ਸ੍ਰੀ ਕੇਜਰੀਵਾਲ ਦਾ ਕੋਈ ਧਿਆਨ ਨਹੀਂ ਹੈ।

ਨ੍ਹਾਂ ਕਿਹਾ ਕਿ ਸ੍ਰੀ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਮਹਿਲਾਵਾਂ ਨੂੰ ਹਜ਼ਾਰ ਰੁਪਿਆ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਜਾਂ ਖ਼ਰੀਦਣ ਦੀ ਗੱਲ ਕੀਤੀ ਜਾ ਰਹੀ ਹੈ। ਸ. ਵੈਦ ਵੱਲੋਂ ਸ. ਮਨਜਿੰਦਰ ਸਿੰਘ ਸਿਰਸਾ ਵੱਲੋਂ ਅਕਾਲੀ ਦਲ ਛੱਡ ਭਾਜਪਾ ਚ ਸ਼ਾਮਲ ਹੋਣ ‘ਤੇ ਉਨ੍ਹਾਂ ਸੁਖਬੀਰ ਸਿੰਘ ਬਾਦਲ ਤੇ ਵੀ ਨਿਸ਼ਾਨਾ ਸਾਧਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,181FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...