Saturday, April 20, 2024

ਵਾਹਿਗੁਰੂ

spot_img
spot_img

ਕੇਜਰੀਵਾਲ ਦੀ ਚੌਥੀ ਗਾਰੰਟੀ: ਹਰ ਪੰਜਾਬੀ ਬੱਚੇ ਲਈ ਮੁਫ਼ਤ ਅਤੇ ਮਿਆਰੀ ਸਿੱਖ਼ਿਆ, ਅਧਿਆਪਕਾਂ ਲਈ ਪੱਕੀ ਨੌਕਰੀ, ਸਨਮਾਨਜਨਕ ਤਨਖ਼ਾਹ

- Advertisement -

ਯੈੱਸ ਪੰਜਾਬ
ਪਠਾਨਕੋਟ/ਚੰਡੀਗੜ, 2 ਦਸੰਬਰ, 2021:
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਠਾਨਕੋਟ ਵਿੱਚ ਪੰਜਾਬ ਵਾਸੀਆਂ ਨੂੰ ‘ਚੰਗੀ ਅਤੇ ਮੁਫ਼ਤ ਸਿੱਖਿਆ’ ਦੀ ਚੌਥੀ ਗਰੰਟੀ ਦਿੱਤੀ, ਜਿਸ ਤਹਿਤ ਪੰਜਾਬ ‘ਚ ਪੈਦਾ ਹੋਣ ਵਾਲੇ ਹਰ ਬੱਚੇ ਨੂੰ ਮੁਫ਼ਤ ਅਤੇ ਬਿਹਤਰੀਨ ਸਰਕਾਰੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।

ਸਿੱਖਿਆ ਬਾਰੇ ਚੌਥੀ ਗਰੰਟੀ ਦਾ ਐਲਾਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, ”ਦਿੱਲੀ ਦੀ ਤਰਾਂ ਪੰਜਾਬ ਵਿੱਚ ਵੀ ਬਿਹਤਰੀਨ ਅਤੇ ਮੁਫ਼ਤ ਸਰਕਾਰੀ ਸਿੱਖਿਆ ਦਿੱਤੀ ਜਾਵੇਗੀ। ਅਮੀਰ ਅਤੇ ਗ਼ਰੀਬ ਦੇ ਬੱਚੇ ਨੂੰ ਇੱਕੋ ਜਿਹੀ ਸਿੱਖਿਆ ਮਿਲੇਗੀ।

ਪੰਜਾਬ ਅਤੇ ਦੇਸ਼ ਦੇ ਨਿਰਮਾਣ ਦੀ ਗੱਲ ਤਾਂ ਅੱਗੇ ਵਧੇਗੀ, ਜੇ ਬੱਚਿਆਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਮਿਲੇਗੀ।” ਉਨਾਂ ਕਿਹਾ ਕਿ ਦਿੱਲੀ ਵਿੱਚ ਸਰਕਾਰੀ ਬਜਟ ‘ਚੋਂ 25 ਫ਼ੀਸਦੀ ਬਜਟ ਸਿੱਖਿਆ ‘ਤੇ ਖ਼ਰਚਿਆਂ ਜਾਂਦਾ ਹੈ। ਇਸ ਕਾਰਨ ਉੱਥੇ ਸਰਕਾਰੀ ਸਕੂਲ ਸਿੱਖਿਆ ਬਿਹਤਰ ਹੋਈ ਹੈ ਅਤੇ ਕਰੀਬ 2. 50 ਲੱਖ ਬੱਚੇ ਸਰਕਾਰੀ ਸਕੂਲਾਂ ਵਿੱਚ ਹੋਰ ਦਾਖ਼ਲ ਹੋਏ ਹਨ, ਜਿਹੜੇ ਪਹਿਲਾਂ ਪ੍ਰਾਈਵੇਟ ਤੇ ਮਹਿੰਗੇ ਸਕੂਲਾਂ ਵਿੱਚ ਪੜਦੇ ਸਨ।

ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਦੇ ਬੱਚੇ 99.97 ਫ਼ੀਸਦੀ ਪਾਸ ਹੋਏ ਹਨ ਅਤੇ ਇਨਾਂ ਸਕੂਲਾਂ ਵਿਚੋਂ ਪਾਸ ਹੋਣ ਵਾਲੇ ਬੱਚਿਆਂ ਨੇ ਡਾਕਟਰੀ, ਇੰਜੀਨੀਅਰਿੰਗ ਦੇ ਕੋਰਸਾਂ ਵਿੱਚ ਦਾਖ਼ਲੇ ਪ੍ਰਾਪਤ ਕੀਤੇ ਹਨ। ਉਨਾਂ ਕਿਹਾ ਕਿ ਦਿੱਲੀ ਵਿੱਚ ਵੀ ਪਹਿਲਾਂ ਸਰਕਾਰੀ ਸਕੂਲ ਸਿੱਖਿਆ ਬਹੁਤ ਮਾੜੀ ਸੀ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਠੀਕ ਕੀਤਾ ਹੈ। ਸਿੱਖਿਆ ਵਿਵਸਥਾ ਠੀਕ ਹੋਣ ਦੀ ਖ਼ਬਰ ਸੁਣ ਕੇ ਅਮਰੀਕਾ ਦੇ ਤਤਕਾਲੀ ਰਾਸ਼ਟਰਪਤੀ ਡੋਨਲ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਵੀ ਦਿੱਲੀ ਦੇ ਸਰਕਾਰੀ ਸਕੂਲ ਦੇਖਣ ਲਈ ਆਈ ਸੀ, ਭਾਵੇਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨਾਂ ਨੂੰ ਰੋਕਣ ਦੇ ਯਤਨ ਕੀਤੇ ਸਨ।

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਸਰਕਾਰੀ ਸਿੱਖਿਆ ਵਿਵਸਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ‘ਚ ਅਧਿਆਪਕ ਦੁਖੀ ਹਨ ਕਿਉਂਕਿ ਉਨਾਂ ਨੂੰ ਪੱਕਾ (ਰੈਗੂਲਰ) ਨਹੀਂ ਕੀਤਾ ਜਾਂਦਾ ਅਤੇ ਇੱਜ਼ਤ ਵਾਲੀ ਤਨਖ਼ਾਹ ਨਹੀਂ ਦਿੱਤੀ ਜਾਂਦੀ।

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਸੂਬੇ ‘ਚ ‘ਆਪ’ ਦੀ ਸਰਕਾਰ ਬਣਨ ‘ਤੇ ਮੁਫ਼ਤ ਅਤੇ ਬਿਹਤਰੀਨ ਸਰਕਾਰੀ ਸਿੱਖਿਆ ਦਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੋਵੇਗੀ। ਨਵੇਂ ਸਕੂਲ ਬਣਾਏ ਜਾਣਗੇ ਅਤੇ ਪੁਰਾਣੀਆਂ ਇਮਾਰਤਾਂ ਦਾ ਨਵਨਿਰਮਾਣ ਕੀਤਾ ਜਾਵੇਗਾ। ਅਧਿਆਪਕਾਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ ਅਤੇ ਇੱਜ਼ਤ ਵਾਲੀ ਤਨਖ਼ਾਹ ਦਿੱਤੀ ਜਾਵੇਗੀ। ਪੰਜਾਬ ਦੀ ਸਰਕਾਰੀ ਸਿੱਖਿਆ ਵਿਵਸਥਾ ਨੂੰ ਵੀ ਅਮਰੀਕਾ, ਲੰਡਨ, ਕੈਨੇਡਾ ਤੋਂ ਦੇਖਣ ਲਈ ਲੋਕ ਆਇਆ ਕਰਨਗੇ।

ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਦੇ ਸਰਕਾਰੀ ਸਕੂਲਾਂ ਦੀ ਤਰਸਯੋਗ ਹਾਲਤ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਦਾਅਵਿਆਂ ਦੀ ਫ਼ੂਕ ਕੱਢ ਰਹੀ ਹੈ, ਜਿੱਥੇ 6 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਵਾਲਾ ਕੱਚਾ ਅਧਿਆਪਕ 5 ਕਲਾਸਾਂ ਸੰਭਾਲ ਰਿਹਾ ਹੈ।

ਨਤੀਜੇ ਵਜੋਂ ਮਾਪਿਆਂ ਨੇ ਆਪਣੇ ਬੱਚੇ ਹਟਾ ਲਏ ਅਤੇ ਸਿਰਫ਼ 30 ਬੱਚੇ ਹੀ ਰਹਿ ਗਏ। ਸਿਸੋਦੀਆ ਨੇ ਕਿਹਾ ਕਿ ਸਿਰਫ਼ 2 ਮਹੀਨਿਆਂ ਦੀ ਗੱਲ ਹੈ, ‘ਆਪ’ ਦੀ ਸਰਕਾਰ ਬਣਦਿਆਂ ਹੀ ਸਕੂਲਾਂ ਨੂੰ ਲੱਗੇ ਤਾਲੇ ਖੁੱਲ ਜਾਣਗੇ, ਜਾਲੇ ਸਾਫ਼ ਹੋ ਜਾਣਗੇ ਅਤੇ ਸਮੁੱਚੀ ਸਕੂਲ ਵਿਵਸਥਾ ਦਾ ਕਾਇਆਂ-ਕਲਪ ਕਰ ਦਿੱਤਾ ਜਾਵੇਗਾ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਸਰਕਾਰੀ ਸਕੂਲਾਂ ਦੇ ਗੇਟਾਂ ਅਤੇ ਕੰਧਾਂ ‘ਤੇ ਮਾਪਿਆਂ, ਮਾਸਟਰਾਂ ਅਤੇ ਦਾਨੀਆਂ ਦੇ ਪੈਸਿਆਂ ਨਾਲ ਕਲੀ-ਪੋਚਾ ਕਰਵਾ ਕੇ ਇਨਾਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਦੱਸ ਰਹੀ ਹੈ। ਇਸ ਦਾ ਪਰਦਾਫਾਸ਼ ਦਿੱਲੀ ਦੇ ਸਿੱਖਿਆ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੁੱਖ ਮੰਤਰੀ ਚੰਨੀ ਦੇ ਇਲਾਕੇ ਦੇ ਸਕੂਲਾਂ ਦਾ ਪਹਿਲਾ ਦੌਰਾ ਕਰ ਕੇ ਕਰ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...