Saturday, April 20, 2024

ਵਾਹਿਗੁਰੂ

spot_img
spot_img

ਕੇਜਰੀਵਾਲ ਦੀ ਪੰਜਾਬ ਦੇ ਸੋਧ ਬਿੱਲਾਂ ਬਾਰੇ ਟਿੱਪਣੀ ’ਤੇ ਬੋਲੇ ਕੈਪਟਨ, ਪੁੱਛਿਆ ਕਿਸਾਨਾਂ ਦੇ ਨਾਲ ਹੋ ਜਾਂ ਖਿਲਾਫ਼?

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2020:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸੰਵਿਧਾਨਕ ਤੇ ਕਾਨੂੰਨੀ ਉਪਬੰਧਾਂ ਨੂੰ ਪੜਚੋਲਣ ਤੋਂ ਬਿਨਾਂ ਪੰਜਾਬ ਵਿਧਾਨ ਸਭਾ ਵਿੱਚ ਕੱਲ੍ਹ ਪਾਸ ਕੀਤੇ ਸੋਧ ਬਿੱਲਾਂ ਦੀ ਕਾਨੂੰਨੀ ਹੈਸੀਅਤ ਉਤੇ ਸਵਾਲ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਆਪਣੇ ਦਿੱਲੀ ਦੇ ਹਮਰੁਤਬਾ ਨੂੰ ਪੁੱਛਿਆ, ”ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ”? ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕੇਜਰੀਵਾਲ ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਨਾਲ ਗੰਢ-ਤੁਪ ਕਰਕੇ ਅਜਿਹੀ ਬੋਲੀ ਬੋਲ ਰਿਹਾ ਹੈ।

ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤੇ ਸੋਧ ਬਿੱਲਾਂ ਦੇ ਪ੍ਰਭਾਵ ਬਾਰੇ ਕੇਜਰੀਵਾਲ ਵੱਲੋਂ ਸ਼ੰਕੇ ਜ਼ਾਹਰ ਕਰਦਾ ਟਵੀਟ ਕਰਨ ਉਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਨਾਲ ਦਿੱਲੀ ਦੇ ਮੁੱਖ ਮੰਤਰੀ ਦੀ ਪੂਰੀ ਬੇਸਮਝੀ ਨਜ਼ਰ ਆਉਂਦੀ ਹੈ।

ਸੂਬੇ ਨਾਲ ਸਬੰਧਤ ਮਸਲਿਆਂ ਬਾਰੇ ਕੇਜਰੀਵਾਲ ਨੂੰ ਗਿਆਨ ਦੀ ਕਮੀ ਹੋਣ ਬਾਰੇ ਉਨ੍ਹਾਂ ਚੁਟਕੀ ਲੈਂਦਿਆਂ ਕਿਹਾ ਕਿ ਇਹ ਵੱਖਰੀ ਗੱਲ ਹੈ ਕਿ ਕੇਜਰੀਵਾਲ ਨੂੰ ਇਸ ਬੇਸਮਝੀ ਲਈ ਦੋਸ਼ ਨਹੀਂ ਦੇ ਸਕਦੇ ਕਿਉਂਕਿ ਦਿੱਲੀ ਅਸਲ ਵਿੱਚ ਸੂਬਾ ਹੈ ਹੀ ਨਹੀਂ ਜਿਸ ਦੇ ਨਤੀਜੇ ਵਜੋਂ ਅਜਿਹੇ ਮੁੱਖ ਮੰਤਰੀ ਦੇ ਤੌਰ ‘ਤੇ ਇਕ ਸੂਬੇ ਨੂੰ ਚਲਾਉਣ ਲਈ ਕਾਨੂੰਨੀ ਨੁਕਤਿਆਂ ਦੀ ਸਮਝ ਨਹੀਂ ਹੈ।

ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਉਮੀਦ ਕਰਦੇ ਸਨ ਕਿ ਅਜਿਹੀਆਂ ਟਿੱਪਣੀਆਂ ਕਰਨ ਤੋਂ ਪਹਿਲਾਂ ਕੇਜਰੀਵਾਲ ਨੇ ਇਨ੍ਹਾਂ ਕਾਨੂੰਨਾਂ ਬਾਰੇ ਥੋੜਾਂ ਬਹੁਤ ਹੋਮ ਵਰਕ ਕੀਤਾ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਖੇਤੀ ਕਾਨੂੰਨਾਂ ਬਾਰੇ ਆਪਣੇ ਵਿਚਾਰ ਕਿਸਾਨਾਂ ਦੇ ਹਿੱਤ ਵਿੱਚ ਜ਼ਾਹਰ ਕੀਤੇ ਸਨ ਤੇ ਉਹ ਸੋਚਦੇ ਸਨ ਕਿ ਸ਼ਾਇਦ ਤੁਸੀਂ ਵੀ ਅਜਿਹਾ ਹੀ ਸਰੋਕਾਰ ਜ਼ਾਹਰ ਕਰਦੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੋਚਦੇ ਸਨ ਕਿ ਆਮ ਆਦਮੀ ਪਾਰਟੀ ਦੇ ਆਗੂ ਨੂੰ ਆਪਣੇ ਸੰਵਿਧਾਨ ਬਾਰੇ ਵੀ ਕੁਝ ਪਤਾ ਹੋਵੇਗਾ ਜਿਸ ਵਿੱਚ ਇਹ ਸਪੱਸ਼ਟ ਤੌਰ ਉਤੇ ਦਰਜ ਹੈ ਕਿ ਧਾਰਾ 254 (II) ਤਹਿਤ ਸੂਬੇ ਸਥਾਨਕ ਅਤੇ ਹੋਰ ਸਬੰਧਤ ਲੋੜ ਅਨੁਸਾਰ ਕੇਂਦਰੀ ਕਾਨੂੰਨ ਵਿੱਚ ਸੋਧ ਕਰ ਸਕਦੇ ਹਨ ਜਿਵੇਂ ਕਿ ਕਈ ਮਾਮਲਿਆਂ ਖਾਸ ਤੌਰ ‘ਤੇ ਸੀ.ਪੀ.ਸੀ. ਅਤੇ ਸੀਆਰ.ਪੀ.ਸੀ. ਕਾਨੂੰਨਾਂ ਵਿੱਚ ਕੀਤਾ ਗਿਆ।

ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਸ਼ਾਇਦ ਹੁਣ ਇਸ ਦੀ ਜਾਂਚ ਕਰ ਸਕਦੇ ਹੋ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਬਿੱਲਾਂ ‘ਤੇ ਸਵਾਲ ਚੁੱਕਣ ਦੀ ਬਜਾਏ ਕੇਜਰੀਵਾਲ ਲਈ ਇਹ ਬਿਹਤਰ ਹੋਵੇਗਾ ਕਿ ਉਹ ‘ਆਪਣੀ ਆਈ.ਟੀ. ਮਾਨਸਿਕਤਾ ਤੋਂ ਬਾਹਰ ਆਏ’ ਅਤੇ ਉਹ ਆਪਣੇ ਪੰਜਾਬ ਦੇ ਯੂਨਿਟ ਨੂੰ ਕਹਿਣ ਕਿ ਸਾਡੇ ਬਿੱਲਾਂ ‘ਤੇ ਸਮਰਥਨ ਕਰਨ ਦਾ ਦਿਖਾਵਾ ਕਰਨ ਦੀ ਬਜਾਏ ਕਿਸਾਨਾਂ ਦੇ ਹੱਕਾਂ ਲਈ ਸੂਬਾ ਸਰਕਾਰ ਦੀ ਲੜਾਈ ਵਿੱਚ ਸਾਥ ਦੇਣ।

ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਗੇਂਦ ਹੁਣ ਤੁਹਾਡੇ ਪਾਲੇ ਵਿੱਚ ਹੈ ਕਿ ਤੁਸੀਂ ਕਿਸਾਨਾਂ ਦੇ ਹੱਕ ਵਿੱਚ ਖੜ੍ਹੇ ਹੋ ਜਾਂ ਵਿਰੋਧ ਵਿੱਚ ਖੜ੍ਹੇ ਹੋ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਸੋਧ ਬਿੱਲਾਂ ਦੇ ਮਸਲੇ ਉਤੇ ਸਪੱਸ਼ਟ ਤੌਰ ‘ਤੇ ਸਟੈਂਡ ਲੈਣ ਦੀ ਚੁਣੌਤੀ ਦਿੱਤੀ ਕਿਉਂ ਜੋ ਆਪ ਦੇ ਵਿਧਾਇਕ ਵਿਧਾਨ ਸਭਾ ਵਿੱਚ ਸਰਕਾਰ ਦਾ ਪੱਖ ਪੂਰਦੇ ਹਨ ਅਤੇ ਸਦਨ ਤੋਂ ਬਾਹਰ ਇਸ ਦੀ ਨਿੰਦਾ ਕਰਦੇ ਹਨ ਜਿਸ ਨਾਲ ਇਸ ਦਾ ਦੋਗਲਾ ਕਿਰਦਾਰ ਜੱਗ ਜ਼ਾਹਰ ਹੋ ਗਿਆ।

ਕੇਜਰੀਵਾਲ ਵੱਲੋਂ ਸੂਬਾ ਸਰਕਾਰ ਦੁਆਰਾਂ ਐਮ ਐਸ ਪੀ ਉਤੇ ਫਸਲ ਖਰੀਦਣ ਬਾਰੇ ਕਾਨੂੰਨ ਪਾਸ ਕਰਨ ਬਾਰੇ ਦਿੱਤੇ ਸੁਝਾਅ ਦੇ ਟਵੀਟ ਦੀ ਪ੍ਰਤਿਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਨੂੰ ਐਮ ਐਸ ਪੀ ਉਤੇ ਅਨਾਜ ਖਰੀਦਣ ਨਾਲ ਸੂਬੇ ਉਤੇ ਪੈਣ ਵਾਲੇ ਪ੍ਰਭਾਵਾਂ ਨੂੰ ਸਮਝਣ ਵਿੱਚ ਔਖਿਆਈ ਹੋ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਂ ਤੁਹਾਡੀ ਪਾਰਟੀ ਦੇ ਸਟੇਟ ਲੀਡਰ ਹਰਪਾਲ ਸਿੰਘ ਚੀਮਾ ਨੂੰ ਇਹ ਸਭ ਕੁਝ ਸਮਝਾ ਚੁੱਕਾ ਹਾਂ ਪਰ ਬਾਵਜੂਦ ਇਸਦੇ ਜਾਂ ਤਾਂ ਤੁਹਾਨੂੰ ਸੂਬਿਆਂ ਵਿੱਚ ਹੁੰਦੇ ਕੰਮ-ਕਾਜ ਅਤੇ ਖੇਤੀਬਾੜੀ ਬਾਰੇ ਸਮਝ ਨਹੀਂ ਹੈ ਜਾਂ ਫੇਰ ਤੁਸੀ ਲੋਕਾਂ ਨੂੰ ਮੂਰਖ ਬਣਾਉਣ ਉਤੇ ਤੁਲੇ ਹੋਏ ਹੋ।

ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਨੂੰ ਇਸ ਗੱਲ ਦੀ ਸਮਝ ਹੋਣੀ ਚਾਹੀਦੀ ਹੈ ਕਿ ਇਸ ਵੇਲੇ ਸਮੁੱਚੀ ਲੜਾਈ ਇਹ ਯਕੀਨੀ ਬਣਾਉਣ ਲਈ ਲੜੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਐਮ ਐਸ ਪੀ ਉਤੇ ਖਰੀਦ ਕਰਨ ਤੋਂ ਪੈਰ ਪਿਛਾਂਹ ਨਾ ਖਿੱਚ ਲਵੇ।

ਮੁੱਖ ਮੰਤਰੀ ਨੇ ਕਿਹਾ ਕਿ ਕੇਜਰੀਵਾਲ ਦੀਆਂ ਟਿੱਪਣੀਆਂ ਕਿਸਾਨਾਂ ਦੇ ਅੰਦੋਲਨ ਨੂੰ ਪੱਟੜੀ ਤੋਂ ਲਾਹੁਣ ਵਾਲ਼ੀਆਂ ਹਨ ਅਤੇ ਹੋ ਸਕਦਾ ਕਿ ਇਹ ਉਸ ਦਾ ਅਸਲ ਏਜੰਡਾ ਹੋਵੇ। ਉਨ੍ਹਾਂ ਆਪ ਆਗੂ ਨੂੰ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਤੁਸੀਂ ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਨਾਲ ਗੰਢ-ਤੁਪ ਕਰਕੇ ਇਸ ਪਾਸੇ ਵੱਲ ਕੰਮ ਕਰ ਰਹੇ ਹੋ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਯੈੱਸ ਪੰਜਾਬ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ ਪਾਲਕੀ...

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...