Friday, April 26, 2024

ਵਾਹਿਗੁਰੂ

spot_img
spot_img

ਕੇਜਰੀਵਾਲ ਨੇ ਜਤਾਇਆ ਈ.ਡੀ. ਰਾਹੀਂ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਦਾ ਖ਼ਦਸ਼ਾ, ਕੇਂਦਰ ਦੀ ਭਾਜਪਾ ਸਰਕਾਰ ਨੂੰ ਦਿੱਤੀ ਚੁਣੌਤੀ, ਮੁੱਖ ਮੰਤਰੀ ਚੰਨੀ ’ਤੇ ਸਾਧਿਆ ਨਿਸ਼ਾਨਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ ਨਵੀਂ ਦਿੱਲੀ, 23 ਜਨਵਰੀ 2022 –
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਚੋਣਾ ਤੋਂ ਪਹਿਲਾਂ ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਈ.ਡੀ. ਦੀ ਗਲਤ ਵਰਤੋਂ ਕਰਨ ਦਾ ਸ਼ੱਕ ਜਾਹਰ ਕੀਤਾ ਹੈ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਸਤਿੰਦਰ ਜੈਨ ਨੂੰ ਈ.ਡੀ. ਗ੍ਰਿਫ਼ਤਾਰ ਕਰਨ ਸਕਦੀ ਹੈ।

ਭਾਜਪਾ ਜਦੋਂ ਵੀ ਕਿਤੇ ਚੋਣ ਹਾਰ ਰਹੀ ਹੁੰਦੀ ਹੈ, ਤਾਂ ਉਹ ਆਪਣੀਆਂ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ। ਸਤਿੰਦਰ ਜੈਨ ’ਤੇ ਪਹਿਲਾਂ ਵੀ ਕੇਂਦਰ ਸਰਕਾਰ ਦੋ ਵਾਰ ਛਾਪਾ ਮਰਵਾ ਚੁੱਕੀ ਹੈ, ਪਰ ਕੁੱਝ ਨਹੀਂ ਮਿਲਿਆ। ਫਿਰ ਤੋਂ ਜੇ ਉਹ ਆਉਣਾ ਚਾਹੁੰਦੀ ਹੈ, ਤਾਂ ਉਸ ਦਾ ਬਹੁਤ ਬਹੁਤ ਸਵਾਗਤ ਹੈ।

ਐਤਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਡਿਜੀਟਲ ਪ੍ਰੈਸ ਕਾਨਫਰੰਸ ਕਰਕੇ ਕਿਹਾ ਕਿ ਪੰਜ ਰਾਜਾਂ ਵਿੱਚ ਵਿਧਾਨ ਸਭਾ ਚੋਣਾ ਹਨ, ਤਾਂ ਸ਼ੱਕੀ ਤੌਰ ’ਤੇ ਕੇਂਦਰ ਸਰਕਾਰ ਦੀਆਂ ਸਾਰੀਆਂ ਜਾਂਚ ਏਜੰਸੀਆਂ ਹਰਕਤ ਵਿੱਚ ਆ ਰਹੀਆਂ ਹਨ। ਭਾਜਪਾ ਦੀ ਕੇਂਦਰ ਸਰਕਾਰ ਈ.ਡੀ. ਤੋਂ ਇਲਾਵਾ ਸੀ.ਬੀ.ਆਈ, ਇਨਕਮ ਟੈਕਸ ਅਤੇ ਦਿੱਲੀ ਪੁਲੀਸ ਸਮੇਤ ਸਾਰੀਆਂ ਏਜੰਸੀਆਂ ਭੇਜ ਸਕਦੀ ਹੈ। ਸਾਨੂੰ ਨਾ ਜੇਲ ਜਾਣ ਤੋਂ ਡਰ ਲਗਦਾ ਅਤੇ ਨਾ ਹੀ ਕੇਂਦਰ ਸਰਕਾਰ ਦੀਆਂ ਏਜੰਸੀਆਂ ਦੇ ਛਾਪੇ ਤੋਂ ਡਰ ਲਗਦਾ। ਅਸੀਂ ਪੰਜਾਬ ਦੇ ਮੁੱਖ ਮੰਤਰੀ ਚੰਨੀ ਦੀ ਤਰ੍ਹਾਂ ਰੋਵਾਂਗੇ ਅਤੇ ਬੁਖਲਾਵਾਂਗੇ ਨਹੀਂ।

ਚੰਨੀ ਜੀ ਨੇ ਗਲਤ ਕੰਮ ਕੀਤਾ ਅਤੇ ਉਨ੍ਹਾਂ ਦੀਆਂ ਗਲਤੀਆਂ ਫੜੀਆਂ ਗਈਆਂ। ਈ.ਡੀ. ਦੇ ਅਧਿਕਾਰੀ ਜਦੋਂ ਨੋਟਾਂ ਦੀਆਂ ਮੋਟੀਆਂ ਮੋਟੀਆਂ ਗੱਥੀਆਂ ਗਿਣਦੇ ਸਨ, ਇਸ ਲਈ ਉਹ ਬੁਖਲਾਏ ਹੋਏ ਸਨ, ਤਾਂ ਲੋਕ ਦੇਖ ਰਹੇ ਸਨ। ਪੰਜਾਬ ਦੇ ਲੋਕ ਸਦਮੇ ਵਿੱਚ ਸਨ ਕਿ ਉਨ੍ਹਾਂ 111 ਦਿਨ ਦੇ ਅੰਦਰ ਕੀ ਕਾਂਡ ਕਰ ਦਿੱਤਾ। ਅਸੀਂ ਕੋਈ ਗਲਤ ਕੰਮ ਨਹੀਂ ਕੀਤਾ, ਇਸ ਲਈ ਸਾਨੂੰ ਕੋਈ ਡਰ ਨਹੀਂ ਹੈ। ਭਾਜਪਾ ਅਤੇ ਕੇਂਦਰ ਸਰਕਾਰ ਆਪਣੀਆਂ ਸਾਰੀਆਂ ਏਜੰਸੀਆਂ ਭੇਜ ਦੇਵੇ, ਅਸੀਂ ਤਿਆਰ ਹੈ। ਅਸੀਂ ਉਨ੍ਹਾਂ ਦਾ ਖੁਸ਼ੀ ਖੁਸ਼ੀ ਸਵਾਗਤ ਕਰਾਂਗੇ।

ਕੇਜਰੀਵਾਲ ਨੇ ਕਿਹਾ ਜਦੋਂ ਜਦੋਂ ਭਾਜਪਾ ਕਿਤੇ ਵੀ ਚੋਣ ਹਾਰ ਰਹੀ ਹੁੰਦੀ ਹੈ, ਤਾਂ ਉਹ ਸਾਰੀਆਂ ਏਜੰਸੀਆਂ ਨੂੰ ਛੱਡ ਦਿੰਦੀ ਹੈ। ਇਸ ਲਈ ਸ਼ੱਕੀ ਤੌਰ ’ਤੇ ਛਾਪਾ ਵੀ ਪਵੇਗਾ ਅਤੇ ਗ੍ਰਿਫ਼ਤਾਰੀਆਂ ਵੀ ਹੋਣਗੀਆਂ। ਉਨਾਂ ਦਾ ਸਾਨੂੰ ਕੋਈ ਡਰ ਨਹੀਂ ਹੈ। ਕਿਉਂਕਿ ਜਦੋਂ ਤੁਸੀਂ ਸੱਚ ਦੇ ਰਸਤੇ ’ਤੇ ਚਲਦੇ ਹੋ, ਤਾਂ ਇਹ ਸਾਰੀਆਂ ਮੁਸ਼ਕਲਾਂ ਆਉਂਦੀਆਂ ਹਨ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ ਸਤਿੰਦਰ ਜੈਨ ਹੀ ਨਹੀਂ ਹੋਰ ਆਗੂਆਂ ਨੂੰ ਵੀ ਗ੍ਰਿਫ਼ਤਾਰ ਕਰ ਸਕਦੀ ਹੈ। ਸਾਨੂੰ ਕੋਈ ਡਰ ਨਹੀਂ ਕਿਉਂਕਿ ਅਸੀਂ ਕੋਈ ਗਲਤ ਕੰਮ ਨਹੀਂ ਕੀਤਾ ਹੈ। ਸਾਡੇ ਸਾਰਿਆਂ ’ਤੇ ਛਾਪੇ ਪੈ ਚੁੱਕੇ ਹਨ। ਉਨ੍ਹਾਂ ’ਤੇ ਵੀ ਛਾਪਾ ਪੈ ਚੁੱਕਾ ਹੈ।

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਪਰ ਵੀ ਛਾਪਾ ਪੈ ਚੁਕਾ ਹੈ। ਸਤਿੰਦਰ ਜੈਨ ’ਤੇ ਵੀ ਛਾਪਾ ਪੈ ਚੁੱਕਾ ਹੈ। ਸਾਡੇ 21 ਵਿਧਾਇਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਮਾਮਲੇ ਅਦਾਲਤ ਵਿੱਚ ਖ਼ਤਮ ਹੋ ਗਏ। ਸਤਿੰਦਰ ਜੈਨ ਦੇ ਮਾਮਲੇ ਵਿੱਚ ਵੀ ਇਹੀ ਹੋਵੇਗਾ। ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ 5- 10 ਦਿਨਾਂ ਵਿੱਚ ਜਮਾਨਤ ਹੋ ਜਾਵੇਗੀ ਅਤੇ ਉਹ ਬਾਹਰ ਆ ਜਾਣਗੇ। ਸਾਨੂੰ ਨਾ ਜੇਲ ਜਾਣ ਤੋਂ ਡਰ ਲਗਦਾ ਹੈ ਅਤੇ ਨਾ ਭਾਜਪਾ ਸਰਕਾਰ ਦੇ ਛਾਪੇ ਤੋਂ ਡਰ ਲੱਗਦਾ ਹੈ।

ਕੇਜਰੀਵਾਲ ਨੇ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਨੂੰ ਕਿਹਾ ਕਿ ਕੇਵਲ ਸਤਿੰਦਰ ਜੈਨ ਹੀ ਕਿਉਂ, ਉਨ੍ਹਾਂ ਦੇ ਘਰ ਵੀ ਈ.ਡੀ ਅਤੇ ਸੀਬੀਆਈ ਨੂੰ ਭੇਜਣ। ਮਨੀਸ ਸਿਸੋਦੀਆ ਅਤੇ ਭਗਵੰਤ ਮਾਨ ਦੇ ਵੀ ਭੇਜਣ। ਜਿਸ ਦੇ ਮਰਜੀ ਭੇਜ ਦੇਣ। ਜਿਸ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੇ ਹੋ, ਗ੍ਰਿਫ਼ਤਾਰ ਕਰ ਲੋ। ਅਸੀਂ ਸਾਰੀਆਂ ਏਜੰਸੀਆਂ ਦਾ ਹਸਦੇ ਹੋਏ ਸਵਾਗਤ ਕਰਾਂਗੇ ਅਤੇ ਉਨਾਂ ਦੀ ਸੇਵਾ ਵੀ ਕਰਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...