Tuesday, April 16, 2024

ਵਾਹਿਗੁਰੂ

spot_img
spot_img

ਕੇਜਰੀਵਾਲ ਪ੍ਰੋ: ਭੁੱਲਰ ਦੀ ਰਿਹਾਈ ਵਿੱਚ ਫ਼ਿਰਕੂ ਪੱਖਪਾਤ ਤੇ ਚੋਣਾਂ ਦੀ ਮੌਕਾਪ੍ਰਸਤੀ ਨੂੰ ਅੜਿੱਕਾ ਨਾ ਬਣਨ ਦੇਣ: ਪ੍ਰਕਾਸ਼ ਸਿੰਘ ਬਾਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 23 ਜਨਵਰੀ, 2022:
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਹੋਰ ਮਜ਼ਬੂਤ ਕਰਨ ਦੇ ਵਡੇਰੇ ਹਿੱਤ ਵਿਚ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਤੁਰੰਤ ਰਿਹਾਈ ਹੋਣੀ ਚਾਹੀਦੀ ਹੈ।

ਅੱਜ ਦੁਪਹਿਰ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਕਿ ਉਹ ਫਿਰਕੂ ਪੱਖਪਾਤ ਜਾਂ ਫਿਰ ਸਿਆਸੀ ਜਾਂ ਚੋਣਾਂ ਦੀ ਮੌਕਾਪ੍ਰਸਤੀ ਨੂੰ ਭਾਈ ਭੁੱਲਰ ਦੀ ਰਿਹਾਈ ਲਈ ਪ੍ਰਵਾਨਗੀ ਨਾ ਦੇਣ ਦਾ ਆਧਾਰ ਨਾ ਬਣਨ ਦੇਣ।

ਉਹਨਾਂ ਕਿਹਾ ਕਿ ਸਰਦਾਰ ਭੁੱਲਰ ਨੁੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਪਹਿਲਾਂ ਹੀ ਜੇਲ੍ਹ ਵਿਚ ਆਪਣੀ ਸਜ਼ਾ ਪੂਰੀ ਕਰ ਲਈ ਹੈ। ਉਹਨਾਂ ਕਿਹਾ ਕਿ ਪੰਜਾਬ ਨੇ ਬੀਤੇ ਸਮੇਂ ਵਿਚ ਕਾਂਗਰਸੀ ਸ਼ਾਸ਼ਕਾਂ ਦੀਆਂ ਸੌੜੀਆਂ ਫਿਰਕੂ ਤੇ ਧਰੁਵੀਕਰਨ ਵੱਲ ਸੇਧਤ ਸਿਆਸੀ ਸਾਜ਼ਿਸ਼ਾਂ ਦਾ ਵੱਡਾ ਖਮਿਆਜ਼ਾ ਭੁਗਤਿਆ ਹੈ। ਉਹਨਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਹਨਾਂ ਹੀ ਛੋਟੇ ਛੋਟੇ ਕਾਰਨਾਂ ਦੇ ਰਾਹ ਤੁਰਨ ਦੀ ਬਿਰਤੀ ਤੋਂ ਗਰੇਜ਼ ਕਰਨਾ ਚਾਹੀਦਾ ਹੈ।

ਸਾਬਕਾ ਮੁੱਖ ਮੰਤਰੀ ਨੇ ਸ੍ਰੀ ਕੇਜਰੀਵਾਲ ਦਾ ਧਿਆਨ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਨਿਰੰਤਰ ਵਿਗੜ ਰਹੀ ਸਿਹਤ ਵੱਲ ਵੀ ਦੁਆਇਆ। ਉਹਨਾਂ ਕਿਹਾ ਕਿ ਕਾਨੁੰਨੀ ਆਧਾਰ ਦੀ ਥਾਂ ’ਤੇ ਮਨੁੱਖਤਾ ਦੇ ਆਧਾਰ ’ਤੇ ਤੁਹਾਨੁੰ ਇਸ ਕੇਸ ਵਿਚ ਫੌਰੀ ਹਾਂ ਪੱਖੀ ਕਾਰਵਾਈ ਕਰਨੀ ਚਾਹੀਦੀ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਅਮਨ ਪਸੰਦ ਪੰਜਾਬੀਆਂ ਦੇ ਧਰੁਵੀਕਰਨ ਦੇ ਯਤਨ ਨਹੀਂ ਕਰਨੇ ਚਾਹੀਦੇ ਤੇ ਨਾ ਹੀ ਇਥੇ ਵੱਖ ਵੱਖ ਫਰਕਿਆਂ ਵਿਚ ਆਪਸੀ ਭਰਾਵਾਂ ਵਾਲੇ ਮਜ਼ਬੂਤ ਰਿਸ਼ਤੇ ਨੁੰ ਕਮਜ਼ੋਰ ਕਰਨ ਦਾ ਯਤਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਫਿਰਕੂ ਰਾਜਨੀਤੀ ਕਦੇ ਵੀ ਸਕਿਰਤਾ, ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਚੰਗੀ ਨਹੀਂ ਹੁੰਦੀ।

ਸਰਦਾਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਨੁੰ ਆਖਿਆ ਕਿ ਉਹ ਸਮਾਜ ਅਤੇ ਦੇਸ਼ ਪ੍ਰਤੀ ਸੰਜੀਦਗੀ ਤੇ ਜ਼ਿੰਮੇਵਾਰੀ ਵਿਖਾਉਣ ਅਤੇ ਅਜਿਹਾ ਕੁਝ ਨਾ ਕਰਨ ਜਿਸ ਨਾਲ ਫਿਰਕੂ ਧਰੁਵੀਕਰਨ ਵਰਗੀ ਨਾਂਹ ਪੱਖੀ ਸੋਚ ਮਜ਼ਬੂਤ ਹੁੰਦੀ ਹੋਵੇ। ਉਹਨਾਂ ਕਿਹਾ ਕਿ ਪੰਜਾਬ ਕਦੇ ਵੀ ਉਹਨਾਂ ਨੁੰ ਮੁਆਫ ਨਹੀਂ ਕਰ ਸਕਦਾ ਜੋ ਇਥੇ ਦੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਨਾਲ ਪੰਗਾ ਲੈਂਦੇ ਹੋਣ।

ਅਕਾਲੀ ਆਗੂ ਨੇ ਕਿਹਾ ਕਿ ਸਰਦਾਰ ਭੁੱਲਰ ਦੀ ਰਿਹਾਈ ਨਾਲ ਪੰਜਾਬ ਵਿਚ ਵੱਖ ਵੱਖ ਫਿਰਕਿਆਂ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੋਵੇਗੀ ਤੇ ਇਸ ਨਾਲ ਸਰਦਾਰ ਭੁੱਲਰ ਦੇ ਖਿਲਾਫ ਅਨਿਆਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਭਾਵਨਾ ਘਟਾਉਣ ਵਿਚ ਮਦਦ ਮਿਲੇਗੀ।

ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੁੰ ਇਹ ਨਹੀਂ ਪਤਾ ਕਿ ਦਿੱਲੀ ਦੇ ਮੁੱਖ ਮੰਤਰੀ ਸਰਦਾਰ ਭੁੱਲਰ ਦੇ ਲੰਬਾ ਸਮਾਂ ਜੇਲ੍ਹ ਵਿਚ ਮੁਸ਼ਕਿਲਾਂ ਝੱਲਣ ਤੇ ਦਿੱਤੀ ਸਜ਼ਾ ਪੂਰੀ ਕਰਨ ਤੋਂ ਵੀ ਵੱਧਸਮਾਂ ਜੇਲ੍ਹ ਵਿਚ ਗੁਜਾਰਨ ਦੇ ਬਾਵਜੂਦ ਉਹਨਾਂ ਨੂੰ ਨਿਆਂ ਦੇਣ ਤੋਂ ਇਨਕਾਰੀ ਹਨ। ਉਹਨਾਂ ਕਿਹਾ ਕਿ ਹੁਣ ਸਰਦਾਰ ਭੁੱਲਰ ਨੁੰ ਸਲਾਖਾਂ ਪਿੱਛੇ ਰੱਖਣ ਦਾ ਕੋਈ ਕਾਨੁੰਨੀ, ਨਿਆਂਇਕ ਜਾਂ ਨੈਤਿਕ ਆਧਾਰ ਨਹੀਂ ਬਣਦਾ। ਉਹਨਾਂ ਕਿਹਾ ਕਿ ਸ੍ਰੀ ਕੇਜਰੀਵਾਲ ਇਸ ਵਾਸਤੇ ਲੋੜੀਂਦੀ ਪ੍ਰਵਾਨਗੀ ਕਿਉਂ ਨਹੀਂ ਦੇ ਰਹੇ, ਇਹ ਉਹਨਾਂ ਦੀ ਅੰਤਰ ਆਤਮਾ ਜਾਂ ਰਾਜਨੀਤੀ ਹੀ ਦੱਸ ਸਕਦੀ ਹੈ।

ਉਹਨਾਂ ਕਿਹਾ ਕਿ ਮੈਂ ਸ੍ਰੀ ਕੇਜਰੀਵਾਲ ਨੁੰ ਅਪੀਲ ਤੇ ਬੇਨਤੀ ਕਰਦਾ ਹਾਂ ਕਿ ਉਹ ਤੁਰੰਤ ਲੋੜੀਂਦੀ ਪ੍ਰਵਾਨਗੀ ਦੇਣ ਤੇ ਉਹਨਾਂ ਨੁੰ ਅਜਿਹਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ ਕਿ ਸ੍ਰੀ ਕੇਜਰੀਵਾਲ ਉਹਨਾਂ ਦੀ ਇਸ ਮਾਮਲੇ ਵਿਚ ਬੇਨਤੀ ਤੇ ਸਲਾਹ ਨੁੰ ਕਿਉਂ ਨਹੀਂ ਮੰਨਣਗੇ।

ਇਸ ਤੋੀ ਪਹਿਲਾਂ ਦਿਨ ਵੇਲੇ ਲੁਧਿਆਣਾ ਦੇ ਹਸਪਤਾਲ ਵਿਚ ਇਕ ਵੀਡੀਓ ਮੈਸੇਜ ਵਿਚ ਸਰਦਾਰ ਬਾਦਲ ਨੇ ਉਹਨਾਂ ਦੇ ਕੋਰੋਨਾ ਪਾਜ਼ੀਟਿਵ ਆਉਣ ਮਗਰੋਂ ਸ਼ੁਭਕਾਮਨਾਵਾਂ ਦੇਣ ਲਈ ਪੰਜਾਬੀਆਂ ਦਾ ਧੰਨਵਾਦ ਕੀਤਾ।

ਉਹਨਾਂ ਕਿਹਾ ਕਿ ਉਹ ਇਹ ਸ਼ੁਭ ਇੱਛਾਵਾਂ ਦੇਣ ਵਾਲਿਆਂ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦੇ ਹਨ। ਉਹਨਾਂ ਕਿਹਾ ਕਿ ਉਹ ਤੇਜ਼ੀ ਨਾਲ ਠੀਕ ਹੋ ਰਹੇ ਹਨਟ ਤੇ ਆਸ ਕਰਦੇ ਹਨ ਕਿ ਕੁਝ ਹੀ ਦਿਨਾਂ ਵਿਚ ਮੁੜ ਆਪਣੇ ਲੋਕਾਂ ਵਿਚ ਹੋਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਯੈੱਸ ਪੰਜਾਬ ਅੰਮ੍ਰਿਤਸਰ, 14 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,208FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...