Friday, March 29, 2024

ਵਾਹਿਗੁਰੂ

spot_img
spot_img

ਕੇਜਰੀਵਾਲ ਸਪਸ਼ਟ ਕਰਨ ਕਿ ਭਾਈ ਭੁੱਲਰ ਦੀ ਰਿਹਾਈ ਮਾਮਲੇ ਵਿਚ ਸੁਪਰੀਮ ਕੋਰਟ ਅਤੇ ਗ੍ਰਹਿ ਮੰਤਰਾਲੇ ਦੇ ਹੁਕਮਾਂ ਦੀ ਅਣਦੇਖੀ ਕਿਓਂ? : ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, ਜਨਵਰੀ 18, 2022:
35 ਸਿੱਖ ਜਥੇਬੰਦੀਆਂ ਦੇ ਗਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਸਪੱਸ਼ਟੀਕਰਨ ਮੰਗਦਿਆਂ ਪੁੱਛਿਆ ਹੈ ਕਿ 2019 ਵਿਚ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਦੇ ਬਾਵਜੂਦ 11 ਦਸੰਬਰ 2020 ਵਿਚ ਕੇਜਰੀਵਾਲ ਸਰਕਾਰ ਦੇ ਸਨਟੈਂਸ ਰਿਵਿਉ ਬੋਰਡ ਵਲੋਂ ਰਿਹਾਈ ਤੇ ਰੋਕ ਕਿਓਂ ਲਗਾ ਦਿੱਤੀ ਗਈ ?

ਏ ਐੱਸ ਓ ਦੇ ਰਾਜਨੀਤਕ ਮਾਮਲਿਆਂ ਦੇ ਇੰਚਾਰਜ ਸ ਸੁਖਦੇਵ ਸਿੰਘ ਫਗਵਾੜਾ ਨੇ ਪ੍ਰੈਸ ਨੂੰ ਕੁਝ ਦਸਤਾਵੇਜ ਜਾਰੀ ਕਰਦਿਆਂ ਕਿਹਾ ਕਿ ਇਕ ਪਾਸੇ 2014 ਵਿਚ ਸਿਖਾਂ ਦੀ ਹਮਦਰਦੀ ਤੇ ਵਿਦੇਸ਼ੀ ਸਿਖਾਂ ਤੋਂ ਮੋਟਾ ਚੰਦਾ ਲੈਣ ਲਈ ਕੇਜਰੀਵਾਲ ਖੁਦ ਚਿੱਠੀ ਲਿਖ ਕੇ ਭਾਈ ਭੁੱਲਰ ਦੀ ਰਿਹਾਈ ਦੀ ਹਮਾਇਤ ਕਰ ਰਿਹਾ ਸੀ ਤੇ 2020 ਵਿਚ ਕੇਜਰੀਵਾਲ ਸਰਕਾਰ ਦੇ ਐਸ ਆਰ ਬੀ ਨੇ ਭਾਈ ਭੁੱਲਰ ਦੀ ਰਿਹਾਈ ਰੱਦ ਕਿਵੇਂ ਕਰ ਦਿੱਤੀ ?

ਉਹਨਾਂ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਲੋਕਾਂ ਨੂੰ ਸਪਸ਼ਟ ਕਰਨ ਕਿ ਭਾਈ ਭੁੱਲਰ ਸਮੇਤ ਅੱਠ ਬੰਦੀ ਸਿੰਘਾਂ ਦੀ ਰਿਹਾਈ ਦੇ ਖਿਲਾਫ ਮਨਿੰਦਰ ਬਿੱਟਾ ਵਲੋਂ ਪਾਈ ਪਟੀਸ਼ਨ ਮਾਨਯੋਗ ਸੁਪਰੀਮ ਕੋਰਟ ਵਲੋਂ ਰੱਦ ਕਰਕੇ ਰਿਹਾਈ ਦਾ ਸਮਰਥਨ ਕੀਤਾ ਜਾਂਦਾ ਹੈ ਪਰ ਕੇਜਰੀਵਾਲ ਸਰਕਾਰ ਨੇ ਭਾਈ ਭੁੱਲਰ ਦੀ ਰਿਹਾਈ ਕਿਸ ਅਧਾਰ ਤੇ ਰੱਦ ਕੀਤੀ ਹੈ ?

ਇਕ ਮੌਕੇ ASO ਦੇ ਚੀਫ ਕੋਆਰਡੀਨੇਟਰ ਸ ਪਰਮਪਾਲ ਸਿੰਘ ਸਭਰਾਅ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਏ. ਕੇਜਰੀਵਾਲ ਦੀ ਪੰਜਾਬ ਅਤੇ ਸਿਖਾਂ ਦੀਆਂ ਮੰਗਾਂ ਪ੍ਰਤੀ ਨੀਯਤ ਅਤੇ ਨੀਤੀ ਸਪਸ਼ਟ ਹੋ ਚੁਕੀ ਹੈ , ਕੇਜਰੀਵਾਲ ਦਾ ਇਹ ਰਵਈਆ ਬੇਹੱਦ ਨਿਰਾਸ਼ਾਜਨਕ ਹੈ ਅਤੇ ਇਸ ਵਰਤਾਰੇ ਨੂੰ ਸਿੱਖ ਕੌਮ ਕਦੀ ਵੀ ਬਰਦਾਸ਼ਤ ਨਹੀਂ ਕਰੇਗੀ ।

ਕੇਜਰੀਵਾਲ ਨੂੰ ਭਾਈ ਭੁੱਲਰ ਦੀ ਰਿਹਾਈ ਰੱਦ ਕਰਨੀ ਬਹੁਤ ਮਹਿੰਗੀ ਪਵੇਗੀ ਅਤੇ ਇਸ ਦੇ ਨਤੀਜੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭੁਗਤਣੇ ਪੈਣਗੇ , ਉਹਨਾਂ ਐਲਾਨ ਕਰਦਿਆਂ ਕਿਹਾ ਕਿ ਅਸੀਂ ਕੇਜਰੀਵਾਲ ਨੂੰ ਇਸ ਮਾਮਲੇ ਵਿਚ ਨਿਭਾਈ ਮਾੜੀ ਕਾਰਗੁਜਾਰੀ ਲਈ ਖੁਲੀ ਬਹਿਸ ਦੀ ਚਣੌਤੀ ਦੇਂਦੇ ਹਾਂ ਤੇ ਨਾਲ ਹੀ 5 ਦਿਨਾਂ ਦਾ ਅਲਟੀਮੇਟਮ ਦੇਂਦੇ ਹਾਂ ਕਿ ਉਹ ਭਾਈ ਭੁੱਲਰ ਦੀ ਰਿਹਾਈ ਦਾ ਰਾਹ ਸਾਫ ਕਰਕੇ ਪੰਜਾਬ ਨੂੰ ਸਪਸ਼ਟੀਕਰਨ ਦੇਣ ਨਹੀਂ ਤਾਂ ਏ ਐਸ ਓ ਆਉਣ ਵਾਲੇ ਦਿਨਾਂ ਵਿਚ ਸਮੂਹ ਸਿੱਖ ਜਥੇਬੰਦੀਆਂ ਨਾਲ ਸਲਾਹ ਕਰਕੇ ਇਕ ਸਾਂਝਾ ਪ੍ਰੋਗਰਾਮ ਉਲੀਕੇਗੀ ਤਾਂ ਕਿ ਪੰਜਾਬ ਦੇ ਹਰ ਹਲਕੇ ਵਿਚ ਆਮ ਆਦਮੀਂ ਪਾਰਟੀ ਦੇ ਉਮੀਦਵਾਰਾਂ ਤੋਂ ਜੁਆਬ ਮੰਗਿਆ ਜਾ ਸਕੇ ,ਤੇ ਉਹਨਾਂ ਨੂੰ ਮਜ਼ਬੂਰ ਕੀਤਾ ਜਾਵੇ ਕਿ ਉਹ ਕੇਜਰੀਵਾਲ ਸਰਕਾਰ ਵਲੋਂ ਕੀਤੀ ਗਈ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਹਿਸਾਬ ਲੋਕਾਂ ਨੂੰ ਦੇਣ ।

ਅਖੀਰ ਵਿਚ ਉਹਨਾਂ ਪੰਜਾਬ ਦੇ ਲੋਕਾਂ ਅਤੇ ਪੰਜਾਬ ਦੇ ਮੀਡੀਆ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਭਾਈ ਭੁੱਲਰ ਨੂੰ 2019 ਵਿਚ ਰਿਹਾਈ ਦਾ ਹੁਕਮ ਜਾਰੀ ਕੀਤਾ ਗਿਆ ਸੀ ਪਰ ਕੇਜਰੀਵਾਲ ਦੀ ਬਦਨੀਅਤ ਕਾਰਨ ਭਾਈ ਭੁੱਲਰ ਹੁਣ ਤਕ ਜੇਲ ਵਿਚ ਹਨ ਇਹ ਸਰਾਸਰ ਮਨੁੱਖੀ ਅਧਿਕਾਰਾਂ ਦਾ ਕਤਲ ਹੈ ਇਸ ਕੋਝੇ ਕਾਰੇ ਲਈ ਲਈ ਆਮ ਆਦਮੀਂ ਪਾਰਟੀ ਤੇ ਕੇਜਰੀਵਾਲ ਤੋਂ ਜੁਆਬ ਮੰਗਿਆ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...