Saturday, April 20, 2024

ਵਾਹਿਗੁਰੂ

spot_img
spot_img

ਕੇਜਰੀਵਾਲ ਸਰਕਾਰ ਦੇ ਡੀ.ਸੀ. ਅਤੇ ਐਸ.ਡੀ.ਐਮ. ਨੇ ਦਰਜ ਕਰਵਾਇਆ ਮੁਕੱਦਮਾ: ਸਿਰਸਾ ਨੇ ਜਨਤਕ ਕੀਤੇ ਸਬੂਤ

- Advertisement -

ਨਵੀਂ ਦਿੱਲੀ, 5 ਅਪ੍ਰੈਲ, 2020:

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਵਿਧਾਇਕ ਜਰਨੈਲ ਸਿੰਘ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਤੁਹਾਡੀ ਕੇਜਰੀਵਾਲ ਸਰਕਾਰ ਦੇ ਹੁਕਮਾਂ ‘ਤੇ ਹੀ ਗੁਰਦੁਆਰਾ ਮਜਨੂੰ ਕਾ ਟਿੱਲਾ ਦੀ ਪ੍ਰਬੰਧਕ ਕਮੇਟੀ ਉਤੇ ਕੇਸ ਦਰਜ ਕਰਵਾਇਆ ਗਿਆ ਹੈ।

ਉਹਨਾਂ ਕਿਹਾ ਕਿ ਤੁਹਾਡੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ਉਤੇ ਸਰਕਾਰ ਦੇ ਐਸਡੀਐਮ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਉਤੇ ਹੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਸ ਦਾ ਜਿਉਂਦਾ ਜਾਗਦਾ ਸਬੂਤ ਤੁਹਾਡੇ ਐਸਡੀਐਮ ਅਧਿਕਾਰੀ ਵਲੋਂ ਕੇਸ ਦਰਜ ਕਰਨ ਲਈ ਲਿਖਿਆ ਗਿਆ ਪੱਤਰ ਹੈ।

ਇੱਥੇ ਜਾਰੀ ਕੀਤੇ ਇੱਕ ਬਿਆਨ ‘ਚ ਸ੍ਰੀ ਸਿਰਸਾ ਨੇ ਕੇਜਰੀਵਾਲ ਸਰਕਾਰ ਦੇ ਐਸਡੀਐਮ ਵਲੋਂ ਦਿੱਲੀ ਪੁਲਿਸ ਨੂੰ ਗੁਰਦੁਆਰਾ ਪ੍ਰਬੰਧਕਾਂ ਉਤੇ ਕੇਸ ਦਰਜ ਕਰਨ ਦੀ ਕੀਤੀ ਗਈ ਸਿਫਾਰਿਸ਼ ਦੇ ਹੁਕਮਾਂ ਵਾਲੀ ਕਾਪੀ ਜਾਰੀ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਅਤੇ ਜਰਨੈਲ ਸਿੰਘ ਦੀ ਮਾੜੀ ਮੋਟੀ ਜ਼ਮੀਰ ਵੀ ਜਿਉਂਦੀ ਹੈ ਤਾਂ ਉਹ ਝੂਠ ਬੋਲਣ ਤੋਂ ਪਹਿਲਾਂ ਸਿੱਖਾਂ ਉਤੇ ਕੇਸ ਦਰਜ ਕਰਾਉਣ ਵਾਲੇ ਆਪਣੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਘਰ ਅੱਗੇ ਜਾ ਕੇ ਧਰਨਾ ਦੇਣ।

ਉਨ੍ਹਾਂ ਕਿਹਾ ਕਿ ਸਿੱਖਾਂ ਤੇ ਪੰਜਾਬੀਆਂ ਨੂੰ ਝੂਠ ਬੋਲ ਕੇ ਤੁਸੀਂ ਸੱਚਾਈ ਉਤੇ ਪਰਦਾ ਨਹੀਂ ਪਾ ਸਕਦੇ, ਹਿੰਮਤ ਹੈ ਤਾਂ ਤੁਹਾਡੀ ਸਰਕਾਰ ਵੱਲੋਂ ਗੁਰਦੁਆਰਾ ਸਾਹਿਬ ਉਤੇ ਦਰਜ ਕਰਵਾਏ ਗਏ ਕੇਸ ਲਈ ਦੁਨੀਆ ਭਰ ਦੇ ਸਿੱਖਾਂ ਤੋਂ ਮੁਆਫੀ ਮੰਗਣ ਨਹੀਂ ਤਾਂ ਸਿੱਖ ਤੁਹਾਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਸ੍ਰੀ ਸਿਰਸਾ ਨੇ ਜਰਨੈਲ ਸਿੰਘ ਤੇ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਤੁਹਾਨੂੰ ਆਪਣੀ ਹੀ ਕੇਜਰੀਵਾਲ ਸਰਕਾਰ ਦੇ ਹੁਕਮ ਅੰਗਰੇਜ਼ੀ ਵਿਚ ਨਹੀਂ ਪੜ੍ਹਨੇ ਆਉਂਦੇ ਤਾਂ ਅਸੀਂ ਦਿੱਲੀ ਕਮੇਟੀ ਸਕੂਲ ਵਿਚੋਂ ਅਧਿਆਪਕ ਭੇਜ ਦਿੰਦੇ ਹਾਂ ਜੋ ਤੁਹਾਨੂੰ ਅੰਗਰੇਜ਼ੀ ਵਿਚ ਪੜ੍ਹ ਕੇ ਦੱਸ ਦੇਣਗੇ।

ਸ੍ਰੀ ਸਿਰਸਾ ਨੇ ਦੋਸ਼ ਲਾਇਆ ਕਿ ਕੇਜਰੀਵਾਲ ਸਰਕਾਰ ਨੂੰ ਸਿੱਖਾਂ ਵਲੋਂ ਦਿੱਲੀ ਵਿਚ ਗਰੀਬ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਬਰਦਾਸ਼ਤ ਨਹੀਂ ਹੋ ਰਹੀ, ਦਿੱਲੀ ਦੇ ਗੁਰਦੁਆਰਾ ਸਾਹਿਬਾਨ ਵਿਚ ਲੱਖਾਂ ਗਰੀਬਾਂ ਲਈ ਹਰ ਰੋਜ਼ ਇਸ ਸਮੇਂ ਲੰਗਰ ਦੀ ਸੇਵਾ ਹੋ ਰਹੀ ਹੈ ਜਦੋਂ ਕਿ ਦਿੱਲੀ ਸਰਕਾਰ ਗਰੀਬਾਂ ਦਾ ਢਿੱਡ ਭਰਨ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਅਤੇ ਜਰਨੈਲ ਸਿੰਘ ਸਿੱਖ ਸੰਗਤ ਤੋਂ ਮੁਆਫੀ ਮੰਗਣ।

ਸ੍ਰੀ ਸਿਰਸਾ ਨੇ ਸਬੂਤ ਪੇਸ਼ ਕਰਕੇ ਭਗਵੰਤ ਮਾਨ ਅਤੇ ਜਰਨੈਲ ਸਿੰਘ ਨੂੰ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਤੁਹਾਡੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਡਿਪਟੀ ਕਮਿਸ਼ਨਰ ਦੀ ਹਦਾਇਤ ਉਤੇ ਐਸਡੀਐਮ ਪ੍ਰਦੀਪ ਤਾਇਲ ਸਿਵਲ ਲਾਈਨਜ਼ ਨੇ ਖੁਦ ਸ਼ਿਕਾਇਤਾ ਬਣ ਕੇ ਗੁਰਦੁਆਰਾ ਕਮੇਟੀ ਦੇ ਉਤੇ ਮੁਕੱਦਮਾ ਦਰਜ ਕਰਵਾਇਆ ਹੈ।

ਸ੍ਰੀ ਸਿਰਸਾ ਨੇ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਤੁਸੀਂ ਜਿਹੜੀ ਆਪਣੀ ਵੀਡੀਓ ਵਿਚ ਇਹ ਜਾਣਕਾਰੀ ਦਿੱਤੀ ਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਸ ਐਸਐਚਓ ਨੂੰ ਮੁਅੱਤਲ ਕਰਨ ਵਾਸਤੇ ਦਿੱਲੀ ਦੇ ਲੈਫ ਗਵਰਨਰ ਨੂੰ ਲਿਖਿਆ ਹੈ ਜਿਸ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਾਂ ਉਤੇ ਮੁਕੱਦਮਾ ਦਰਜ ਕੀਤਾ, ਜੇ ਤੁਸੀਂ ਸੱਚੇ ਹੋ ਤਾਂ ਪੰਜਾਬ, ਪੰਜਾਬੀਆਂ ਅਤੇ ਦੁਨੀਆਂ ਦੇ ਸਿੱਖਾਂ ਤੋਂ ਮੁਆਫੀ ਮੰਗੋ।

ਉਹਨਾਂ ਕਿਹਾ ਕਿ ਮੈਂ ਹੁਣ ਵੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਲੀਡਰ ਸਾਹਿਬਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਮਨੁੱਖਤਾ ਦੇ ਭਲੇ ਲਈ ਅਜਿਹੇ ਮੌਕੇ ਉਤੇ ਇਸ ਮਸਲੇ ਵਿਚ ਆਪਾਂ ਸਾਰੇ ਇੱਕਜੁੱਟ ਹੋਈਏ ਅਤੇ ਰਾਜਨੀਤੀ ਨਾ ਕਰੀਏ ਬਲਕਿ ਰਣਨੀਤੀ ਬਣਾਈਏ ਕਿ ਆਪਾਂ ਕਿਸ ਤਰ੍ਹਾਂ ਕਰੋਨਾ ਦੀ ਭਿਆਨਕ ਬਿਮਾਰੀ ਨਾਲ ਇੱਕਜੁੱਟ ਹੋਕੇ ਲੜ ਸਕਦੇ ਹਾਂ।

ਸ੍ਰੀ ਸਿਰਸਾ ਨੇ ਫ਼ਿਰ ਉਨ੍ਹਾਂ ਨੂੰ ਸੱਦਾ ਦਿੱਤਾ ਕਿ ਆਓ ਇੱਕਜੁਟ ਹੋਈਏ ਅਤੇ ਜਿਹੜਾ ਸਿੱਖਾਂ ਉੱਤੇ ਜੋ ਮੁਕੱਦਮਾ ਦਰਜ ਹੋਇਆ ਹੈ ਉਸ ਦੀ ਨਿੰਦਾ ਕਰੀਏ ਤੇ ਇਸ ਨੂੰ ਮਿਲਜੁਲ ਕੇ ਖ਼ਤਮ ਕਰਾਈਏ।


ਯੈੱਸ ਪੰਜਾਬ ਦੀਆਂ ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...