Thursday, April 25, 2024

ਵਾਹਿਗੁਰੂ

spot_img
spot_img

ਕੇਜਰੀਵਾਲ ਹੀ ਦੇ ਸਕਦੇ ਹਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟੱਕਰ: ਭਗਵੰਤ ਮਾਨ

- Advertisement -

ਯੈੱਸ ਪੰਜਾਬ
ਭਦੌੜ/ਬਰਨਾਲਾ , 4 ਮਾਰਚ, 2021 –
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਤਾਨਾਸ਼ਾਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ‘ਚ ਸਿਰਫ਼ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹੀ ਟੱਕਰ ਦੇ ਸਕਦੇ ਹਨ। ਭਗਵੰਤ ਮਾਨ ਵੀਰਵਾਰ ਨੂੰ ਵਿਧਾਨ ਸਭਾ ਹਲਕਾ ਭਦੌੜ ‘ਚ ‘ਆਪ’ ਦੇ 21 ਮਾਰਚ ਨੂੰ ਬਾਘਾਪੁਰਾਣਾ (ਮੋਗਾ) ‘ਚ ਆਯੋਜਿਤ ਕਿਸਾਨ ਮਹਾ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ। ਭਗਵੰਤ ਮਾਨ ਨੇ ਪਹਿਲਾਂ ਉਗੋਕੇ ਪਿੰਡ ‘ਚ ਵਰਕਰ ਮੀਟਿੰਗ ਅਤੇ ਫਿਰ ਹਲਕੇ ਦੇ ਸ਼ਹਿਣਾ ਅਤੇ ਕਾਲੇਕੇ ਪਿੰਡਾਂ ‘ਚ ਜਨ ਸਭਾਵਾਂ ਕੀਤੀਆਂ।

ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਨ-ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ ਅਤੇ ਇਨ੍ਹਾਂ ਨੂੰ ਲੋਕ ਵਿਰੋਧੀ ਹੰਕਾਰੀ ਅਤੇ ਨਿਕੰਮੇ ਆਗੂ ਕਰਾਰ ਦਿੱਤਾ।

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕਿਸਾਨ ਵਿਰੋਧੀ ਅਤੇ ਤਾਨਾਸ਼ਾਹ ਸਰਕਾਰ ਦੀਆਂ ਜੜ੍ਹਾਂ ਪੁੱਟਣ ਲਈ ਅਰਵਿੰਦ ਕੇਜਰੀਵਾਲ ਦੀਆਂ ਜੜ੍ਹਾਂ ਮਜ਼ਬੂਤ ਕਰਨੀਆਂ ਬੇਹੱਦ ਜ਼ਰੂਰੀ ਹਨ।

ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਹੀ ਇੱਕ ਮਾਤਰ ਲੋਕ ਆਗੂ ਉੱਭਰੇ ਹਨ, ਜਿੰਨਾ ਨੇ ਭਾਜਪਾ ਨੂੰ ਦਿੱਲੀ ‘ਚ ਤਿੰਨ ਵਾਰ ਕਰਾਰੀ ਹਾਰ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਪਣੇ ਜੱਦੀ ਸੂਬੇ ਗੁਜਰਾਤ ਦੀਆਂ ਨਗਰ ਨਿਗਮ ਚੋਣਾਂ ‘ਚ ਵੀ ਆਮ ਆਦਮੀ ਪਾਰਟੀ ਨੇ ਹੀ ਭਾਜਪਾ ਨੂੰ ਤਕੜੀ ਚੁਣੌਤੀ ਦਿੱਤੀ ਹੈ। ਇਸੇ ਤਰ੍ਹਾਂ 2 ਦਿਨ ਪਹਿਲਾਂ ਦਿੱਲੀ ਨਗਰ ਨਿਗਮ ਦੀਆਂ ਚੋਣਾਂ ‘ਚ ਭਾਜਪਾ ਨੂੰ ਜ਼ੀਰੋ ਕੀਤਾ ਹੈ।

ਇਸ ਲਈ ਨਰਿੰਦਰ ਮੋਦੀ ਨੂੰ ਪਟਕਨੀ ਦੇਣ ਲਈ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਇਸ ਲਈ 21 ਮਾਰਚ ਦੀ ਬਾਘਾਪੁਰਾਣਾ ਰੈਲੀ ‘ਚ ਵੱਧ ਚੜ੍ਹ ਕੇ ਹਿੱਸਾ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ‘ਆਪ’ ਦੇ ਬਾਘਾਪੁਰਾਣਾ ਕਿਸਾਨ ਮਹਾ ਸੰਮੇਲਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਚੇਚੇ ਤੌਰ ‘ਤੇ ਸੰਬੋਧਨ ਕਰਨ ਪਹੁੰਚ ਰਹੇ ਹਨ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,177FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...