Thursday, April 18, 2024

ਵਾਹਿਗੁਰੂ

spot_img
spot_img

‘ਕੇਵਲ ਵਿੱਗ ਐਵਾਰਡ-2022’ – ਡਾ. ਗੁਰਚਰਨ ਕੌਰ ਕੋਚਰ ਅਤੇ ਮਨਜੀਤ ਰਾਏ ਦਾ ਹੋਵੇਗਾ ਸਨਮਾਨ

- Advertisement -

ਯੈੱਸ ਪੰਜਾਬ 
ਜਲੰਧਰ, 27 ਨਵੰਬਰ, 2022 –
ਡਾ. ਗੁਰਚਰਨ ਕੌਰ ਕੋਚਰ ਅਤੇ ਮਨਜੀਤ ਰਾਏ (ਯੂ.ਐਸ.ਏ.) ਦਾ ‘ਕੇਵਲ ਵਿੱਗ ਐਵਾਰਡ-2022’ ਨਾਲ ਸਨਮਾਨ ਹੋਵੇਗਾ। ਕੇਵਲ ਵਿੱਗ ਫਾੳੂਂਡੇਸ਼ਨ ਦੇ ਮੁਖੀ ਜਤਿੰਦਰ ਮੋਹਨ ਵਿੱਗ ਨੇ ਅੱਜ ਇਕ ਪ੍ਰੈੱਸ ਰਿਲੀਜ਼ ਵਿਚ ਦੱਸਿਆ ਕਿ ‘ਜਨਤਾ ਸੰਸਾਰ’ ਮੈਗਜ਼ੀਨ ਦੇ ਬਾਨੀ ਸੰਪਾਦਕ ਕੇਵਲ ਵਿੱਗ ਦੀ ਮਿੱਠੀ ਅਤੇ ਨਿੱਘੀ ਯਾਦ ਵਿਚ ਸਥਾਪਿਤ ਇਸ ਵਰ੍ਹੇ ਦਾ ਐਵਾਰਡ ਪੰਜਾਬੀ ਗ਼ਜ਼ਲ ਦੀ ਨਾਮਵਰ ਹਸਤਾਖਰ ਡਾ. ਗੁਰਚਰਨ ਕੌਰ ਕੋਚਰ ਨੂੰ ਬਤੌਰ ਸਰਵੋਤਮ ਸ਼ਾਇਰਾ ਅਤੇ ਪ੍ਰਮੁੱਖ ਪ੍ਰਵਾਸੀ ਲੇਖਿਕਾ ਸ੍ਰੀਮਤੀ ਮਨਜੀਤ ਰਾਏ ਨੂੰ ਬਤੌਰ ਸਰਵੋਤਮ ਲੇਖਿਕਾ ਇਹ ਯਾਦਗਾਰੀ ਐਵਾਰਡ ਪ੍ਰਦਾਨ ਕੀਤੇ ਜਾਣਗੇ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਡਾ. ਗੁਰਚਰਨ ਕੌਰ ਕੋਚਰ ਨੇ ਜ਼ਿੰਦਗੀ ਦੀਆਂ ਹਰ ਗੁੰਝਲਦਾਰ ਸਮੱਸਿਆਵਾਂ, ਸਮਾਜਿਕ ਸਰੋਕਾਰਾਂ ਨੂੰ ਆਪਣੀਆਂ ਗ਼ਜ਼ਲਾਂ ਵਿਚ ਬਾਖ਼ੂਬੀ ਚਿਤਰਿਆ ਹੈ, ਜਦਕਿ ਸ਼ਾਇਰੀ ਦੀ ਰਚੇਤਾ ਡਾ. ਕੋਚਰ ਹਰ ਗੱਲ ਨੂੰ ਬੜੇ ਸਰਲ ਅਤੇ ਸੂਖ਼ਮ ਭਾਵਾਂ ਨਾਲ ਆਪਣੀਆਂ ਗ਼ਜ਼ਲਾਂ ਵਿਚ ਪੇਸ਼ ਕਰਦੇ ਹਨ, ਉਨ੍ਹਾਂ ਦੀ ਸਮੁੱਚੀ ਸ਼ਾਇਰੀ ਜਜ਼ਬਿਆਂ ਨਾਲ ਗੁੰਨੀ ਹੋਈ ਹੈ। ਸ੍ਰੀਮਤੀ ਮਨਜੀਤ ਰਾਏ ਨੇ ਪੰਜਾਬੀ ਅਤੇ ਅੰਗਰੇਜ਼ੀ ਦੀਆਂ ਚਾਰ ਪੁਸਤਕਾਂ ਦੇ ਲਿਖਾਰੀ ਹਨ, ਨੇ ਸਮਾਜੀ ਸਰੋਕਾਰਾਂ ਦੇ ਗੁੰਝਲਦਾਰ ਵਰਤਾਰੇ ਨੂੰ ਆਪਣੀ ਕਲਮ ਨਾਲ ਸੇਧ ਦੇਣ ਦਾ ਯਤਨ ਕੀਤਾ ਹੈ, ਕਰ ਰਹੇ ਹਨ।

ਸਮਾਗਮ ਦੇ ਆਯੋਜਕ ਸ੍ਰੀ ਵਿੱਗ ਨੇ ਦੱਸਿਆ ਕਿ ਸਵ. ਸ੍ਰੀ ਕੇਵਲ ਵਿੱਗ ਦੀ 30ਵੀਂ ਬਰਸੀ ਦੇ ਅਵਸਰ ’ਤੇ 4 ਦਸੰਬਰ, 2022 ਨੂੰ ਦਿਨ ਐਤਵਾਰ ਦੇਸ਼ ਭਗਤ ਯਾਦਗਾਰ ਹਾਲ, ਨੇੜੇ ਬੀ.ਐਮ.ਸੀ. ਚੌਕ, ਜਲੰਧਰ ਸ਼ਹਿਰ ਵਿਖੇ ਸਵੇਰੇ 11.00 ਵਜੇ ਆਯੋਜਿਤ ਹੋਵੇਗਾ।

ਸਮਾਗਮ ਦੇ ਮੁੱਖ ਮਹਿਮਾਨ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ (ਸਾਬਕਾ ਆਈ.ਪੀ.ਐਸ.) ਐੱਮ.ਐਲ.ਏ. ਅੰਮਿ੍ਰਤਸਰ ਨੋਰਥ ਹੋਣਗੇ ਅਤੇ ਵਿਸ਼ੇਸ਼ ਮਹਿਮਾਨ ਸ੍ਰੀ ਰਮੇਸ਼ ਚੰਦਰ ਅੰਬੈਸਡਰ-96 (ਰਿਟਾ.), ਸ੍ਰੀ ਹਰਸਿਮਰਨਜੀਤ ਸਿੰਘ ਬੰਟੀ (ਡਿਪਟੀ ਮੇਅਰ, ਜਲੰਧਰ), ਸ. ਚੇਤਨ ਸਿੰਘ (ਡਾਇਰੈਕਟਰ ਭਾਸ਼ਾ ਵਿਭਾਗ, ਰਿਟਾ.), ਪ੍ਰੋ. ਡਾ. ਕੇ.ਕੇ. ਰੱਤੂ (ਰਿਆੜ ਬਾੜਾ ਯੂਨੀਵਰਸਿਟੀ, ਮੋਹਾਲੀ), ਸ. ਸ਼ਿਵਕੰਵਰ ਸਿੰਘ ਸੰਧੂ (ਸਮਾਜ ਸੇਵਕ), ਡਾ. ਜਗਦੀਸ਼ ਚੰਦਰ ਜੋਸ਼ੀ (ਪਿ੍ਰੰਸੀਪਲ ਰਿਟਾਇਰਡ), ਸ੍ਰੀ ਰਜਿੰਦਰ ਗਿੱਲ (ਰਾਸ਼ਟਰੀ ਪ੍ਰਧਾਨ, ਡੈਮੋਕ੍ਰੇਟਿਕ ਭਾਰਤੀ ਸਮਾਜ ਪਾਰਟੀ) ਅਤੇ ਸ੍ਰੀ ਸਤਨਾਮ ਸਿੰਘ ਬਿੱਟਾ (ਸਕੱਤਰ ਭਾਜਪਾ ਕਿਸਾਨ ਮੋਰਚਾ, ਪੰਜਾਬ) ਹੋਣਗੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...