Friday, March 29, 2024

ਵਾਹਿਗੁਰੂ

spot_img
spot_img

ਕੈਦੀ ਬਲਵਿੰਦਰ ਸਿੰਘ ਵੱਲੋਂ ਨਾਭਾ ਜੇਲ੍ਹ ਅਧਿਕਾਰੀਆਂ ’ਤੇ ਲਗਾਏ ਕੁੱਟਮਾਰ ਦੇ ਇਲਜ਼ਾਮ ਬੇਤੁਕੇ, ਗੁੰਮਰਾਹਕੁਨ ਅਤੇ ਬੇਬੁਨਿਆਦ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 7 ਮਾਰਚ, 2021:
ਨਾਭਾ ਜੇਲ੍ਹ ਦੇ ਡਿਪਟੀ ਸੁਪਰਡੈਂਟ ਗੁਰਪ੍ਰੀਤ ਸਿੰਘ ‘ਤੇ ਕੁੱਟਮਾਰ ਦਾ ਦੋਸ਼ ਲਗਾਉਣ ਵਾਲੇ ਪਟੀਸ਼ਨਰ ਬਲਵਿੰਦਰ ਸਿੰਘ ਨੇ ਮੈਡੀਕਲ ਰਿਪੋਰਟ ਵਿੱਚ ਕੋਈ ਵੀ ਸਰੀਰਕ ਸੱਟ ਦਾ ਸਬੂਤ ਨਾ ਹੋਣ ਕਰਕੇ ਹਾਈ ਕੋਰਟ ਵਿੱਚੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ।

ਬਲਵਿੰਦਰ ਸਿੰਘ ਨੇ 3 ਮਾਰਚ, 2021 ਨੂੰ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਅਪਲੋਡ ਕਰਦਿਆਂ ਉਚ ਸੁਰੱਖਿਆ ਵਾਲੀ ਨਾਭਾ ਜੇਲ੍ਹ ਦੇ ਅਧਿਕਾਰੀਆਂ ‘ਤੇ ਮਾੜੇ ਵਿਵਹਾਰ ਅਤੇ ਕੁੱਟਮਾਰ ਦਾ ਦੋਸ਼ ਲਗਾਇਆ ਸੀ। ਇਸ ਦੇ ਸਿੱਟੇ ਵਜੋਂ ਡਾਕਟਰਾਂ ਦੇ ਬੋਰਡ ਨੇ ਕੈਦੀ ਦਾ ਡਾਕਟਰੀ ਮੁਆਇਨਾ ਕੀਤਾ ਅਤੇ ਉਸਦੀ ਮੈਡੀਕਲ ਰਿਪੋਰਟ ਵਿੱਚ ਕੁੱਟ ਮਾਰ ਸਬੰਧੀ ਕੋਈ ਸਪੱਸ਼ਟ ਸਬੂਤ ਨਹੀਂ ਮਿਲਿਆ।

ਇਹ ਪਾਇਆ ਗਿਆ ਹੈ ਕਿ ਇਹ ਇਲਜ਼ਾਮ ਬੇਬੁਨਿਆਦ, ਬੇਤੁਕੇ ਸਨ ਅਤੇ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਦੇ ਅਕਸ ਨੂੰ ਖਰਾਬ ਕਰਨ ਦੀ ਯੋਜਨਾ ਤਹਿਤ ਲਗਾਏ ਗਏ ਸਨ। ਇਸ ਕਰਕੇ ਪਟੀਸ਼ਨ ਮਾਨਯੋਗ ਹਾਈ ਕੋਰਟ ਸਾਹਮਣੇ ਟਿਕ ਨਹੀਂ ਸਕੀ।

ਬਲਵਿੰਦਰ ਸਿੰਘ ਇੱਕ ਬਦਨਾਮ ਅਪਰਾਧੀ ਹੈ ਅਤੇ ਉਸ ਵਿਰੁੱਧ ਕਤਲ ਅਤੇ ਚੋਰੀ ਸਮੇਤ ਗੁੰਡਾਗਰਦੀ ਦੇ 13 ਮਾਮਲੇ ਦਰਜ ਹਨ। ਗੈਰ-ਕਾਨੂੰਨੀ ਗਤੀਵਿਧੀਆਂ ਕਾਰਨ ਉਸ ਨੂੰ ਇਕ ਜੇਲ੍ਹ ਤੋਂ ਦੂਜੀ ਜੇਲ੍ਹ ਵਿੱਚ ਤਬਦੀਲ ਕੀਤਾ ਜਾਂਦਾ ਰਿਹਾ ਹੈ।

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਗੇ ਕਿਹਾ ਹੈ, ”ਅਸੀਂ ਕੈਦੀਆਂ ਦੇ ਅਧਿਕਾਰਾਂ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰਦੇ ਹਾਂ ਅਤੇ ਜੇਲ੍ਹ ਵਿੱਚ ਰਹਿਣ ਦੌਰਾਨ ਉਨ੍ਹਾਂ ਲਈ ਢੁੱਕਵਾਂ ਮਾਹੌਲ ਮੁਹੱਈਆ ਕਰਾਉਣ ਦੇ ਯਤਨ ਕਰਦੇ ਹਾਂ।”

ਏ.ਡੀ.ਜੀ.ਪੀ. (ਜੇਲ੍ਹਾਂ) ਪ੍ਰਵੀਨ ਸਿਨਹਾ ਨੇ ਕਿਹਾ ਕਿ ਜੇਲ੍ਹ ਵਿਭਾਗ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜੇਲ ਪ੍ਰਬੰਧਨ ਵਿੱਚ ਸੁਧਾਰਵਾਦੀ ਬਦਲਾਅ ਲਿਆਉਣ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ।

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...