Friday, April 19, 2024

ਵਾਹਿਗੁਰੂ

spot_img
spot_img

ਕੈਨੇਡਾ ਦੇ ਤਿੰਨ ਕਾਲਜਾਂ ਦੀ ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਦੀ ਮੀਟਿੰਗ ਹੋਈ, 2 ਫਰਵਰੀ ਨੂੰ ਚੰਡੀਗੜ ਵਿਖੇ ਹੋਵੇਗੀ ਪ੍ਰੈੱਸ ਕਾਨਫਰੰਸ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਕੈਨੇਡਾ ਦੇ ਮੌਂਟਰੀਅਲ ਦੇ ਐੱਮ ਕਾਲਜ, ਸੀਡੀਈ ਕਾਲਜ, ਸੀਸੀਐੱਸਕਿਉ ਕਾਲਜ ਦੁਆਰਾ ਕੀਤੀ ਕਰੋੜਾਂ ਰੁਪਏ ਦੀ ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਦੁਆਰਾ ਧੋਖਾਧੜੀ ਦੇ ਖਿਲਾਫ ਸੰਘਰਸ਼ ਵਿੱਢਣ ਲਈ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਨੌਜਵਾਨ ਭਾਰਤ ਸਭਾ, ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ, ਐੱਸ ਐੱਫ ਐੱਸ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਆਦਿ ਜਥੇਬੰਦੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਏ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਦਿਆਰਥੀ ਨੁਮਾਇੰਦੇ ਮਨੀ ਰਾਏ, ਗੁਰਸੇਵਕ ਦੀਪ ਸਿੰਘ, ਗੈਰੀ ਸੋਹਲ ਨੇ ਦੱਸਿਆ ਕਿ ਮੌਂਟਰੀਅਲ ਦੇ ਤਿੰਨ ਕਾਲਜਾਂ ਵਿੱਚ ਪੜਾਈ ਕਰਨ ਲਈ ਪੰਜਾਬ ਸਮੇਤ ਕਈ ਸੂਬਿਆਂ ਦੇ ਵਿਦਿਆਰਥੀਆਂ ਤੋਂ ਲੱਖਾਂ ਡਾਲਰ ਫੀਸ ਵਸੂਲ ਕੇ ਕਾਲਜ ਬੰਦ ਹੋ ਚੁੱਕੇ ਹਨ। ਦਰਅਸਲ ਇਹਨਾਂ ਕਾਲਜ ਪਹਿਲਾਂ ਹੀ ਖੁਦ ਨੂੰ ਦੀਵਾਲੀਆ ਘੋਸ਼ਿਤ ਕਰਵਾ ਚੁੱਕੇ ਹਨ। ਇਸ ਦੇ ਬਾਵਜੂਦ ਇਹਨਾਂ ਕਾਲਜਾਂ, ਏਜੰਟਾਂ ਨੇ ਵਿਦਿਆਰਥੀਆਂ ਤੋਂ ਇਹ ਗੱਲ ਛੁਪਾ ਕੇ ਰੱਖੀ।

ਵਿਦਿਆਰਥੀਆਂ ਆਗੂਆਂ ਨੇ ਦੱਸਿਆ ਕਿ ਇਹਨਾਂ ਵਿੱਚੋਂ 1500 ਵਿਦਿਆਰਥੀ ਇਸ ਸਮੇਂ ਕੈਨੇਡਾ ਅਤੇ 600 ਤੋਂ ਵੱਧ ਵਿਦਿਆਰਥੀ ਭਾਰਤ ਬੈਠਾ ਹੈ। ਭਾਰਤੀ ਵਿਦਿਆਰਥੀਆਂ ਦੀ ਇਕੱਲਿਆਂ ਦੀ ਫੀਸ ਹੀ ਕੇਵਲ 60 ਲੱਖ ਕੈਨੇਡੀਅਨ ਡਾਲਰ ਬਣਦੀ ਹੈ, ਜਿਸ ਵਿੱਚੋਂ ਜਿਆਦਾਤਰ ਪੰਜਾਬ ਦੇ ਹਨ।

ਮੌਂਟਰੀਅਲ ਵਿੱਚ ਵੀ ਵਿਦਿਆਰਥੀ ਇਸ ਧੋਖਾਧੜੀ ਦੇ ਖਿਲਾਫ ਸੜਕਾਂ ‘ਤੇ ਉਤਰ ਆਏ ਹਨ। ਹੁਣ ਪੰਜਾਬ ਬੈਠੇ ਦੇ ਵਿਦਿਆਰਥੀ ਵੀ ਸੰਘਰਸ਼ ਦਾ ਆਗਾਜ ਕਰਨਗੇ। ਜਿਸ ਦੀ ਮੰਗ ਹੋਵੇਗੀ ਕਿ ਕਾਲਜ ਉਗਰਾਹੀਆਂ ਹੋਈਆਂ ਫੀਸਾਂ ਵਾਪਿਸ ਕਰੇ, ਜਿੰਨਾਂ ਏਜੰਟਾਂ ਨੇ ਸਭ ਪਤਾ ਹੋਣ ਦੇ ਬਾਵਜੂਦ ਫੀਸਾਂ ਭਰਵਾਈਆਂ ਉਹਨਾਂ ਖਿਲਾਫ ਧੋਖਾਧੜੀ ਦੇ ਮੁਕੱਦਮੇ ਦਰਜ ਕੀਤੇ ਜਾਣ। ਭਾਰਤ ਅਤੇ ਪੰਜਾਬ ਸਰਕਾਰ ਇਸ ਮਸਲੇ ਵਿੱਚ ਦਖਲ ਦੇ ਕੇ ਕੈਨੇਡੀਅਨ ਸਰਕਾਰ ਨੂੰ ਤੁਰੰਤ ਫੀਸ ਵਾਪਿਸ ਕਰਨ ਦੀ ਅਪੀਲ ਕਰਨ, ਕਿਉਂਕਿ ਵਿਦਿਆਰਥੀ ਦੋ ਸਾਲਾਂ ਤੋਂ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਉਹਨਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ ਕਿ 2 ਫਰਵਰੀ ਨੂੰ ਇਸ ਸਾਰੇ ਮਸਲੇ ‘ਤੇ ਪੀੜਤ ਵਿਦਿਆਰਥੀ, ਭਰਾਤਰੀ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਜਿਸ ਵਿੱਚ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਸੰਘਰਸ਼ ਵਿੱਚ ਹਜਾਰਾਂ ਵਿਦਿਆਰਥੀ ਸ਼ਮੂਲੀਅਤ ਕਰਨ ਜਾ ਰਹੇ ਹਨ।

ਅੱਜ ਦੀ ਮੀਟਿੰਗ ਵਿੱਚ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰੁਪਿੰਦਰ ਚੌਂਦਾ, ਕਰਮਜੀਤ ਮਾਣੂੰਕੇ, ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ, ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਦੇ ਆਗੂ ਅਮਨ ਰੱਤੀਆਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂ ਨੇ ਕਿਹਾ ਕਿ ਅੱਜ ਸਿਆਸਤ ਦਾ ਸਭ ਤੋਂ ਭਖਵਾਂ ਮੁੱਦਾ ਰੁਜਗਾਰ ਦਾ ਹੈ।

ਇਹ ਵਿਦਿਆਰਥੀ ਰੁਜਗਾਰ ਖਾਤਰ ਹੀ ਪਰਾਈ ਧਰਤੀ ‘ਤੇ ਜਾਂਦੇ ਹਨ। ਆਪਣੀ ਜਿੰਦਗੀ ਭਰ ਦੀ ਕਮਾਈ ਲੱਖਾਂ ਰੁਪਏ ਦੀ ਠੱਗੀ ਵੱਜ ਜਾਣ ਕਰਕੇ ਸਭ ਦਾ ਭਵਿੱਖ ਖਤਰੇ ਵਿੱਚ ਆ ਗਿਆ ਹੈ, ਪਰ 2022 ਦੀਆਂ ਚੋਣਾਂ ‘ਚ ਵਿਅਸਤ ਪਾਰਟੀਆਂ ਕੋਲ ਇਸ ਮੁੱਦੇ ‘ਤੇ ਬੋਲਣ, ਇਸ ਨੂੰ ਹੱਲ ਕਰਵਾਉਣ ਦੀ ਵਿਹਲ ਨਹੀਂ ਹੈ। ਉਹਨਾਂ ਕਿਹਾ ਕਿ ਇਹਨਾਂ ਵਿਦਿਆਰਥੀ ਲਈ ਇਨਸਾਫ ਦੀ ਲੜਾਈ ਵਿੱਚ ਜਥੇਬੰਦੀਆਂ ਪੂਰਨ ਸਹਿਯੋਗ ਦੇਣਗੀਆਂ।

ਇਸ ਤੋਂ ਇਲਾਵਾ ਐੱਨ ਐੱਸ ਯੂ ਆਈ ਦੇ ਆਗੂ ਹਰਮਨ, ਏ ਐੱਸ ਏ ਦੇ ਆਗੂ ਗੁਰਦੀਪ ਸਿੰਘ, ਸੱਥ ਦੇ ਆਗੂ ਸੁਖਵਿੰਦਰ ਸਿੰਘ, ਐੱਸ ਐੱਫ ਐੱਸ ਦੇ ਆਗੂ ਸੁਖਮਨ ਸਿੰਘ, ਸੁਖਵਿੰਦਰ ਸਿੰਘ, ਅਮਨਜੋਤ ਸਿੰਘ, ਹਰਪ੍ਰੀਤ ਸਿੰਘ, ਗਗਨਪ੍ਰੀਤ ਚਾਹਿਲ ਵੀ ਹਾਜਰ ਸਨ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,198FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...