Friday, April 26, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਨੇ ਲੋਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਰਕਾਰੀ ਕਰਮਚਾਰੀਆਂ ਨੂੰ ਹੜਤਾਲ ਖ਼ਤਮ ਕਰਨ ਦੀ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 27 ਜੁਲਾਈ, 2021:
ਸਬੰਧਤ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਸਰਕਾਰੀ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਭ ਕੋਸ਼ਿਸ਼ਾਂ ਕਰਨ ਦਾ ਭਰੋਸਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬੇ ਦੇ ਹੜਤਾਲ ਉਤੇ ਗਏ ਸਰਕਾਰੀ ਕਰਮਚਾਰੀਆਂ ਨੂੰ ਲੋਕਾਂ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਆਪਣੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ।

ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਦੀ ਸਮੀਖਿਆ ਕਰਨ ਲਈ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਨਿਰੰਤਰ ਚੱਲ ਰਹੀ ਹੜਤਾਲ ‘ਤੇ ਚਿੰਤਾ ਜ਼ਾਹਰ ਕੀਤੀ ਜਿਸ ਕਾਰਨ ਵੱਖੋ-ਵੱਖ ਸਰਕਾਰੀ ਵਿਭਾਗਾਂ ਦੇ ਕੰਮਕਾਜ ਉਤੇ ਮਾੜਾ ਅਸਰ ਪਿਆ ਹੈ।

ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬਾ ਸਰਕਾਰ ਨੇ ਹੜਤਾਲੀ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਨਜ਼ਰਸਾਨੀ ਕਰਨ ਲਈ ਅਫਸਰਾਂ ਦੀ ਇਕ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਵਿਸਥਾਰ ਵਿੱਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ਦਾ ਅਧਿਐਨ ਕੀਤਾ ਅਤੇ ਆਪਣੀ ਰਿਪੋਰਟ ਪੇਸ਼ ਕੀਤੀ।

ਇਹ ਪਾਇਆ ਗਿਆ ਕਿ ਮੁਲਾਜ਼ਮਾਂ ਦੁਆਰਾ ਚੁੱਕੀਆਂ ਗਈਆਂ ਕੁੱਝ ਮੰਗਾਂ ਦਾ ਸਬੰਧ ਸਾਲ 2006 ਤੋਂ ਪਹਿਲਾਂ ਦੇ ਸਰਕਾਰ ਦੁਆਰਾ ਕੀਤੇ ਗਏ ਫੈਸਲਿਆਂ ਨਾਲ ਹੈ ਅਤੇ ਇਨ੍ਹਾਂ ਦਾ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਰਿਪੋਰਟ ਨਾਲ ਕੋਈ ਸਬੰਧ ਨਹੀਂ ਹੈ। ਇਸ ਲਈ ਇਹ ਫੈਸਲਾ ਕੀਤਾ ਗਿਆ ਕਿ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਦੀਆਂ ਸਿਫਾਰਸ਼ਾਂ ਉਤੇ ਆਧਾਰਿਤ ਕਰ ਕੇ ਇਨ੍ਹਾਂ ਮੰਗਾਂ ਨੂੰ ਵੱਖਰੇ ਤੌਰ ‘ਤੇ ਵਿਚਾਰਿਆ ਜਾਵੇਗਾ।

ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਅੰਤਰ ਵਿਭਾਗ ਅਤੇ ਵਿਭਾਗ ਦੇ ਅੰਦਰੂਨੀ ਮਾਮਲਿਆਂ ਨਾਲ ਸਬੰਧਤ ਕੁੱਝ ਮੰਗਾਂ ਦਾ ਨਿਪਟਾਰਾ ਪਰਸੋਨਲ ਤੇ ਵਿੱਤ ਵਿਭਾਗਾਂ ਨਾਲ ਸਲਾਹ ਮਸ਼ਵਰੇ ਉਪਰੰਤ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੇ ਕਰਦੇ ਹੋਏ ਕਮਿਸ਼ਨ ਦੀ ਰਿਪੋਰਟ ਮਿਲਣ ਤੋਂ ਇਕ ਮਹੀਨੇ ਦੇ ਵਕਫੇ ਅੰਦਰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਪਹਿਲੀ ਜੁਲਾਈ 2021 ਤੋਂ ਲਾਗੂ ਕੀਤੇ ਜਾਣ ਕਰਕੇ 2.85 ਲੱਖ ਮੁਲਾਜ਼ਮਾਂ ਅਤੇ 3.07 ਲੱਖ ਪੈਨਸ਼ਨਰਾਂ ਨੂੰ ਕਰੀਬ 4692 ਕਰੋੜ ਰੁਪਏ ਹਰੇਕ ਸਾਲ ਪ੍ਰਦਾਨ ਕੀਤੇ ਜਾਣਗੇ। ਔਸਤਨ ਪ੍ਰਤੀ ਵਰ੍ਹੇ ਇਹ ਰਕਮ 79,250 ਹੋਵੇਗੀ ਜੋ ਕਿ ਉਕਤ ਨੂੰ ਮੌਜੂਦਾ ਸਮੇਂ ਮਿਲਣ ਵਾਲੀ ਰਕਮ ਤੋਂ ਵੱਧ ਹੈ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 14,759 ਕਰੋੜ ਰੁਪਏ ਦੇ ਬਕਾਏ ਵੀ ਮਿਲਣਗੇ ਜੋ ਕਿ ਪ੍ਰਤੀ ਮੁਲਾਜ਼ਮ/ਪੈਨਸ਼ਨਰ 2.32 ਲੱਖ ਰੁਪਏ ਔਸਤਨ ਬੈਠਦੇ ਹਨ।

ਮੀਟਿੰਗ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿੱਤ ਤੇ ਪਰਸੋਨਲ ਵਿਭਾਗ ਦੇ ਉਚ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...