Thursday, April 25, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਨੇ ਸੋਨੂੰ ਸੂਦ ਨੂੰ ਪੰਜਾਬ ਦੀ ਕੋਵਿਡ ਟੀਕਾਕਰਨ ਮੁਹਿੰਮ ਦਾ ਬਰਾਂਡ ਅੰਬੈਸਡਰ ਨਿਯੁਕਤ ਕੀਤਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 11 ਅਪ੍ਰੈਲ, 2021:
ਪਰਵਾਸੀ ਕਾਮਿਆਂ ਦੇ ਮਸੀਹਾ ਸੋਨੂ ਸੂਦ, ਜੋ ਭਾਵੇਂ ਖੁਦ ਨੂੰ ਅਜਿਹਾ ਅਖਵਾਉਣ ਤੋਂ ਇਨਕਾਰ ਕਰਦੇ ਹਨ, ਨੇ ਆਪਣੇ ਮੋਢਿਆਂ ਉਤੇ ਨਵੀਂ ਜਿੰਮੇਵਾਰੀ ਚੁੱਕੀ ਹੈ। ਅੱਜ ਤੋਂ ਉਹ ਕੋਵਿਡ ਟੀਕਾਕਰਨ ਮੁਹਿੰਮ ਲਈ ਪੰਜਾਬ ਸਰਕਾਰ ਦੇ ਬਰਾਂਡ ਐਬੰਸਡਰ ਬਣ ਗਏ ਹਨ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੋਨੂ ਸੂਦ ਨਾਲ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਸੋਨੂ ਸੂਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ ਕਿਹਾ,”ਲੋਕਾਂ ਨੂੰ ਕੋਵਿਡ ਵੈਕਸੀਨ ਲੈਣ ਲਈ ਪ੍ਰੇਰਿਤ ਅਤੇ ਪ੍ਰਭਾਵਿਤ ਕਰਨ ਲਈ ਆਦਰਸ਼ਿਕ ਤੌਰ ਉਤੇ ਕੋਈ ਹੋਰ ਸ਼ਖਸੀਅਤ ਨਹੀਂ ਹੋ ਸਕਦੀ। ਪੰਜਾਬ ਵਿਚ ਵੈਕਸੀਨ ਪ੍ਰਤੀ ਲੋਕਾਂ ਦਰਮਿਆਨ ਬਹੁਤ ਹਿਚਕਚਾਹਟ ਹੈ। ਸੋਨੂ ਦੀ ਲੋਕਾਂ ਦਰਿਮਆਨ ਮਕਬੂਲੀਅਤ ਅਤੇ ਬੀਤੇ ਸਾਲ ਮਹਾਂਮਾਰੀ ਫੈਲਣ ਦੇ ਵੇਲੇ ਤੋਂ ਲੈ ਕੇ ਹਜਾਰਾਂ ਪਰਵਾਸੀ ਕਾਮਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਵਿਚ ਮਦਦ ਕਰਕੇ ਪਾਏ ਗਏ ਮਿਸਾਲੀ ਯੋਗਦਾਨ ਸਦਕਾ ਉਹ ਲੋਕਾਂ ਦੇ ਵੈਕਸੀਨ ਪ੍ਰਤੀ ਸ਼ੰਕੇ ਦੂਰ ਕਰਨਗੇ।“

ਉਨ੍ਹਾਂ ਕਿਹਾ,”ਜਦੋਂ ਲੋਕ ਵੈਕਸੀਨ ਦੇ ਫਾਇਦੇ ਬਾਰੇ ਪੰਜਾਬ ਦੇ ਪੁੱਤਰ ਤੋਂ ਇਹ ਸੁਣਨਗੇ ਕਿ ਵੈਕਸੀਨ ਕਿੰਨੀ ਸੁਰੱਖਿਅਤ ਅਤੇ ਜ਼ਰੂਰੀ ਹੈ ਤਾਂ ਉਹ ਵਿਸ਼ਵਾਸ ਕਰਨਗੇ ਕਿਉਂਕਿ ਲੋਕ ਉਨ੍ਹਾਂ ਉਪਰ ਭਰੋਸਾ ਕਰਦੇ ਹਨ।“

ਸੋਨੂ ਸੂਦ ਨੇ ਕਿਹਾ ਕਿ ਜੀਵਨ ਬਚਾਉਣ ਵਾਲੀ ਇਸ ਵੈਕਸੀਨ ਲਈ ਬਰਾਂਡ ਐਬੰਸਡਰ ਨਿਯੁਕਤ ਹੋਣ ਉਤੇ ਉਹ ਖੁਸ਼ੀ ਅਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ,”ਮੇਰੇ ਗ੍ਰਹਿ ਸੂਬੇ ਦੇ ਲੋਕਾਂ ਦੀਆਂ ਜਿੰਦਗੀਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਇਸ ਵਿਆਪਕ ਮੁਹਿੰਮ ਦਾ ਹਿੱਸਾ ਬਣਨ ਉਤੇ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ।“

ਇਸ ਮੌਕੇ ਸੋਨੂ ਸੂਦ ਨੇ ਮੁੱਖ ਮੰਤਰੀ ਨੂੰ ਆਪਣੀ ਕਿਤਾਬ ‘ਆਈ ਐਮ ਨੋ ਮਸੀਹਾ’ ਵੀ ਭੇਟ ਕੀਤੀ ਜਿਸ ਬਾਰੇ ਉਨ੍ਹਾਂ ਦੱਸਿਆ ਕਿ ਇਸ ਵਿਚ ਮੋਗਾ ਤੋਂ ਮੁੰਬਈ ਤੱਕ ਦੇ ਤਜਰਬਿਆਂ ਨੂੰ ਕਲਮਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ,”ਮੈਂ ਸੱਚਮੁੱਚ ਕਹਿੰਦਾ ਹਾਂ ਕਿ ਮੈਂ ਕੋਈ ਰੱਖਿਅਕ ਨਹੀਂ ਹਾਂ।

ਮੈਂ ਇਕ ਸਧਾਰਨ ਇਨਸਾਨ ਹਾਂ ਜੋ ਪਰਮਾਤਮਾ ਦੀਆਂ ਵੱਡੀਆਂ ਯੋਜਨਾਵਾਂ ਵਿਚ ਆਪਣੀ ਤਰਫੋਂ ਨਿਗੂਣਾ ਜਿਹਾ ਯੋਗਦਾਨ ਪਾ ਰਿਹਾ ਹੈ। ਇਸ ਦੌਰਾਨ ਜੇਕਰ ਮੈਂ ਕਿਸੇ ਵੀ ਢੰਗ ਨਾਲ ਕਿਸੇ ਇਨਸਾਨ ਦੇ ਜੀਵਨ ਨੂੰ ਬਿਹਤਰ ਬਣਾ ਸਕਿਆ ਤਾਂ ਇਸ ਲਈ ਮੈਂ ਇਹੀ ਕਹਿ ਸਕਦਾਂ ਹਾਂ ਕਿ ਮੇਰੇ ਉਤੇ ਅਕਾਲ ਪੁਰਖ ਦੀ ਮਿਹਰ ਹੈ ਜੋ ਮੈਨੂੰ ਆਪਣੀ ਡਿਊਟੀ ਨਿਭਾਉਣ ਵਿਚ ਮੇਰਾ ਮਾਰਗ ਦਰਸ਼ਨ ਕਰ ਰਹੇ ਹਨ।“

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...