Wednesday, April 24, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਬਿਜਲੀ ਸਮਝੌਤੇ ਰੱਦ ਕਰਨ ਬਾਰੇ ਲੋਕਾਂ ਨਾਲ ਕੀਤੇ ਵਾਅਦੇ ਤੋਂ ਮੁਕਰੇ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 3 ਮਾਰਚ, 2021 –
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਅੱਜ ਕੈਪਟਨ ਅਮਰਿੰਦਰ ਸਰਕਾਰ ਵੱਲੋਂ ਲਗਾਤਾਰ ਵਧਾਈਆਂ ਜਾ ਰਹੀਆਂ ਬਿਜਲੀਆਂ ਦੀਆਂ ਕੀਮਤਾਂ ਦੇ ਵਿਰੁੱਧ ਐਮਐਲਏ ਹੋਸਟਲ ਤੋਂ ਵਿਧਾਨ ਸਭਾ ਵੱਲ ਪੈਦਲ ਮਾਰਚ ਕੀਤਾ ਗਿਆ। ਵਿਧਾਇਕਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਉੱਤੇ ਵਾਅਦਿਆਂ ਤੋਂ ਮੁਕਰਨ ਦਾ ਦੋਸ਼ ਲਗਾਇਆ।

ਇਸ ਮੌਕੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਅਤੇ ਵਿਧਾਇਕ ਅਮਨ ਅਰੋੜਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਕੀਮਤਾਂ ਘੱਟ ਕਰਨ ਦੇ ਵਾਅਦੇ ਕੀਤੇ ਸਨ, ਉਸੇ ਕੈਪਟਨ ਨੇ ਆਪਣੇ 4 ਸਾਲ ਦੇ ਸ਼ਾਸਨ ਦੌਰਾਨ 14 ਵਾਰ ਬਿਜਲੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਕਿਹਾ ਸੀ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਜੋ ਨਿੱਜੀ ਕੰਪਨੀਆਂ ਨਾਲ ਸਮਝੌਤੇ ਕੀਤੇ ਗਏ ਹਨ ਉਨ੍ਹਾਂ ਨੂੰ ਰਿਵਿਊ ਕਰਕੇ ਰੱਦ ਕੀਤਾ ਜਾਵੇਗਾ। ਪ੍ਰੰਤੂ ਸੱਤਾ ਵਿਚ ਆਇਆ ਕੈਪਟਨ ਅਮਰਿੰਦਰ ਸਿੰਘ ਨੂੰ 4 ਸਾਲ ਹੋ ਚੁੱਕੇ ਹਨ, ਪਰ ਵਾਅਦੇ ਤੋਂ ਮੁਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਇਸ ਲਈ ਕੋਈ ਕਦਮ ਨਹੀਂ ਚੁੱਕਿਆ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਕਿਹਾ ਸੀ ਕਿ ਬਿਜਲੀ ਕੀਮਤਾਂ ਸਬੰਧੀ ਵਾਈਟ ਪੇਪਰ ਲਿਆਂਦਾ ਜਾਵੇਗਾ, ਪ੍ਰੰਤੂ ਕੈਪਟਨ ਅਮਰਿੰਦਰ ਹਰ ਵਾਅਦਾ ਕਰਕੇ ਭੁਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਦੇ ਲੋਕ ਮਹਿੰਗੀ ਬਿਜਲੀ ਖਰੀਦ ਰਹੇ ਹਨ, ਮਹਿੰਗਾਈ ਦੇ ਦੌਰ ਵਿਚ ਲੋਕਾਂ ਉੱਤੇ ਸਰਕਾਰ ਹੋਰ ਬੋਝ ਪਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਬਿਜਲੀ ਖਰੀਦਕੇ ਆਪਣੇ ਲੋਕਾਂ ਨੂੰ ਮੁਫਤ ਬਿਜਲੀ ਦੇ ਰਹੀ ਹੈ, ਦੂਜੇ ਪਾਸੇ ਜਿੱਥੇ ਬਿਜਲੀ ਦਾ ਪੈਦਾ ਹੁੰਦੀ ਹੈ ਉਸ ਸੂਬੇ ਦੀ ਕੈਪਟਨ ਸਰਕਾਰ ਲੋਕਾਂ ਨੂੰ ਸਭ ਤੋਂ ਮਹਿੰਗੀਆਂ ਕੀਮਤਾਂ ਉੱਤੇ ਬਿਜਲੀ ਦੇ ਰਹੀ ਹੈ।

ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਚਲ ਰਹੇ ਵਿਧਾਨ ਸਭਾ ਸੈਸ਼ਨ ‘ਚ ਬਿੱਲ ਲਗਾਏ ਸਨ, ਪਰ ਸਪੀਕਰ ਸਾਹਿਬ ਨੇ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਹੈ ਕਿ ਇਹ ਤਾਜ਼ਾ ਮਸਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ 4 ਸਾਲਾਂ ਤੋਂ ਸਰਕਾਰ ਨੂੰ ਜਗਾਉਣ ਦੀ ਕੋਸ਼ਿਸ ਕਰ ਰਹੀ ਹੈ, ਪਰ ਸਰਕਾਰ ਕੁੰਭਕਰਨੀ ਨੀਂਦ ਸੋ ਰਹੀ ਹੈ।

ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਕਾਂਗਰਸ ਸਰਕਾਰ ਦੇ ਖੁਦ ਦੇ ਮੰਤਰੀ ਅਤੇ ਵਿਧਾਇਕ ਵੀ ਇਸ ਮੁੱਦੇ ਉੱਤੇ ਬੋਲ ਚੁੱਕੇ ਹਨ, ਪਰ ਕੈਪਟਨ ਅਮਰਿੰਦਰ ਸਿੰਘ ਨੂੰ ਕੁਝ ਸੁਣਾਈ ਹੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਮੇਂ ਸੁਖਬੀਰ ਬਾਦਲ ਕੋਲ ਕਮਿਸ਼ਨ ਪਹੁੰਚਦਾ ਸੀ, ਹੁਣ ਕੈਪਟਨ ਅਮਰਿੰਦਰ ਸਿੰਘ ਆਪਣਾ ਹਿੱਸਾ ਲੈ ਰਹੇ ਹਨ।

ਉਨ੍ਹਾਂ ਦੋਸ਼ ਲਗਾਇਆ ਕਿ ਕੈਪਟਨ ਸਾਹਿਬ ਨੇ ਕੰਪਨੀਆਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ ਕਿ ਲੋਕਾਂ ਨੂੰ ਲੁੱਟਕੇ ਆਪਣੀਆਂ ਤਿਜੌਰੀਆਂ ਭਰੀ ਚੱਲੋ ਅਤੇ ਮੇਰਾ ਬਣਦਾ ਹਿੱਸਾ ਸਮੇਂ ਸਿਰ ਮੈਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਚੋਣਾਂ ਸਮੇਂ ਵਾਅਦੇ ਕੀਤੇ ਸਨ ਜੇਕਰ ਉਹ ਪੂਰੇ ਕੀਤੇ ਹੁੰਦੇ ਤਾਂ ਹੁਣ 2022 ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਰਣਨੀਤੀ ਘਾੜੇ ਦੀ ਜ਼ਰੂਰਤ ਨਹੀਂ ਸੀ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,183FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...