Friday, April 26, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਵੱਲੋਂ ਆਯੂਸ਼ਮਨ, ਸਰਬੱਤ ਸਿਹਤ ਬੀਮਾ ਸਕੀਮ ਤੋਂ ਬਾਹਰ ਰਹਿ ਗਏ 15 ਲੱਖ ਪਰਿਵਾਰਾਂ ਲਈ ਵੀ ਮੁਫ਼ਤ ਸਿਹਤ ਬੀਮੇ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਸਤੰਬਰ, 2021:
ਲੋਕਾਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉਨ੍ਹਾਂ 15 ਲੱਖ ਪਰਿਵਾਰਾਂ ਨੂੰ ਵੀ ਮੁਫਤ ਸਿਹਤ ਬੀਮੇ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ ਜੋ ਇਸ ਤੋਂ ਪਹਿਲਾਂ ਆਯੂਸ਼ਮਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਦੇ ਘੇਰੇ ਵਿਚ ਸ਼ਾਮਲ ਨਹੀਂ ਸਨ।

ਮੁੱਖ ਮੰਤਰੀ ਨੇ ਇਸ ਫੈਸਲੇ ਦਾ ਐਲਾਨ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਦੌਰਾਨ ਕੀਤਾ ਜਿੱਥੇ ਸਿਹਤ ਵਿਭਾਗ ਨੇ ਇਨ੍ਹਾਂ ਪਰਿਵਾਰਾਂ ਨੂੰ ਇਸ ਸਕੀਮ ਹੇਠ ਹਿੱਸੇਦਾਰੀ ਦੇ ਆਧਾਰ ਉਤੇ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ ਸੀ ਜਿਸ ਲਈ ਲਾਭਪਾਤਰੀਆਂ ਨੂੰ ਵੀ ਪ੍ਰੀਮੀਅਮ ਦੇ ਖਰਚੇ ਦਾ ਹਿੱਸਾ ਪਾਉਣਾ ਪੈਣਾ ਸੀ। ਹਾਲਾਂਕਿ, ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਵਾਅਦੇ ਦੀ ਪੂਰਤੀ ਹਿੱਤ ਇਨ੍ਹਾਂ ਪਰਿਵਾਰਾਂ ਨੂੰ ਮੁਫ਼ਤ ਇਸ ਦੇ ਘੇਰੇ ਹੇਠ ਲਿਆਂਦਾ ਜਾਵੇ।

ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਨਾਲ ਹੁਣ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਰਾਂ ਦੇ ਪਰਿਵਾਰਾਂ ਨੂੰ ਛੱਡ ਕੇ ਸੂਬੇ ਵਿਚ ਬਾਕੀ ਸਾਰੇ 55 ਲੱਖ ਪਰਿਵਾਰ ਇਸ ਸਕੀਮ ਦੇ ਦਾਇਰੇ ਹੇਠ ਆ ਜਾਣਗੇ ਕਿਉਂ ਜੋ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਪਰਿਵਾਰਾਂ ਸਮੇਤ ਪਹਿਲਾਂ ਹੀ ਪੰਜਾਬ ਮੈਡੀਕਲ ਅਟੈਂਡੈਂਸ ਰੂਲਜ਼ ਦੇ ਘੇਰੇ ਹੇਠ ਆਉਂਦੇ ਹਨ।

ਇਸ ਨਾਲ 55 ਲੱਖ ਪਰਿਵਾਰਾਂ ਨੂੰ ਸੂਚੀਬੱਧ ਕੀਤੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਇਲਾਜ ਲਈ ਹਰੇਕ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਸਿਹਤ ਬੀਮਾ ਮੁਹੱਈਆ ਹੋਵੇਗਾ ਜਿਸ ਨਾਲ ਸੂਬਾ ਸਰਕਾਰ ਹੁਣ ਸਾਲਾਨਾ 593 ਕਰੋੜ ਰੁਪਏ ਦਾ ਬੋਝ ਸਹਿਣ ਕਰੇਗੀ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਸਕੀਮ ਤੋਂ ਬਾਹਰ ਰਹਿ ਗਏ ਇਨ੍ਹਾਂ ਪਰਿਵਾਰਾਂ ਨੂੰ ਨਾਲ ਜੋੜਨ ਲਈ ਪ੍ਰਕਿਰਿਆ ਉਲੀਕਣ ਲਈ ਆਖਿਆ ਹੈ।

ਦੱਸਣਯੋਗ ਹੈ ਕਿ ਸੂਬੇ ਦੇ 39.38 ਲੱਖ ਪਰਿਵਾਰ 20 ਅਗਸਤ, 2019 ਤੋਂ ਇਸ ਸਹੂਲਤ ਦਾ ਲਾਭ ਪਹਿਲਾਂ ਹੀ ਲੈ ਰਹੇ ਹਨ ਅਤੇ ਬੀਤੇ ਦੋ ਸਾਲਾਂ ਵਿਚ ਇਨ੍ਹਾਂ ਨੇ 913 ਕਰੋੜ ਰੁਪਏ ਦਾ ਨਗਦੀ ਰਹਿਤ ਇਲਾਜ ਕਰਵਾਇਆ ਹੈ। ਇਨ੍ਹਾਂ ਪਰਿਵਾਰਾਂ ਵਿਚ ਸਮਾਜਿਕ-ਆਰਥਿਕ ਜਾਤੀ ਜਨਗਣਨਾ ਦੇ ਤਹਿਤ ਸ਼ਨਾਖ਼ਤ ਕੀਤੇ 14.64 ਲੱਖ ਪਰਿਵਾਰ, ਸਮਾਰਟ ਰਾਸ਼ਨ ਕਾਰਡ ਹੋਲਡਰ ਵਾਲੇ 16.15 ਲੱਖ ਪਰਿਵਾਰ, 5.07 ਕਿਸਾਨ ਪਰਿਵਾਰ, ਉਸਾਰੀ ਕਾਮਿਆਂ ਦੇ 3.12 ਲੱਖ ਪਰਿਵਾਰ, 4481 ਮਾਨਤਾ ਪ੍ਰਾਪਤ ਪੱਤਰਕਾਰਾਂ ਦੇ ਪਰਿਵਾਰ ਅਤੇ 33096 ਛੋਟੇ ਵਪਾਰੀਆਂ ਦੇ ਪਰਿਵਾਰ ਸ਼ਾਮਲ ਸਨ।

ਅਤਿਵਾਦ/ਦੰਗਾ ਪੀੜਤਾਂ ਤੇ ਕਸ਼ਮੀਰੀ ਹਿਜਰਤਕਾਰੀਆਂ ਦੀ ਵਿੱਤੀ ਸਹਾਇਤਾ ਵਿੱਚ ਵਾਧਾ:
ਅਤਿਵਾਦ/ਦੰਗਾ ਪੀੜਤ ਪਰਿਵਾਰਾਂ ਅਤੇ ਕਸ਼ਮੀਰੀ ਹਿਜਰਤਕਾਰੀਆਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਮੰਤਰੀ ਮੰਡਲ ਵੱਲੋਂ ਇਨ੍ਹਾਂ ਦੇ ਗੁਜ਼ਾਰਾ ਭੱਤਿਆਂ ਵਿੱਚ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਅਤਿਵਾਦ/ਦੰਗਾ ਪੀੜਤ ਪਰਿਵਾਰਾਂ ਨੂੰ ਦਿੱਤੇ ਜਾਂਦੇ ਗੁਜ਼ਾਰਾ ਭੱਤਿਆਂ ਵਿੱਚ ਵਾਧਾ ਕਰਦਿਆਂ 5000 ਰੁਪਏ ਤੋਂ ਵਧਾ ਕੇ 6000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਜਦੋਂ ਕਿ ਕਸ਼ਮੀਰੀ ਹਿਜਰਤਕਾਰੀਆਂ ਨੂੰ ਰਾਸ਼ਨ ਵਾਸਤੇ ਦਿੱਤੀ ਜਾਂਦੀ ਵਿੱਤੀ ਸਹਾਇਤਾ 2000 ਰੁਪਏ ਤੋਂ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਪ੍ਰਤੀ ਪਰਿਵਾਰ ਕੀਤੀ ਗਈ। ਇਸ ਫੈਸਲੇ ਨਾਲ 5100 ਅਤਿਵਾਦ/ਦੰਗਾ ਪੀੜਤਾਂ ਪਰਿਵਾਰਾਂ ਅਤੇ 200 ਕਸ਼ਮੀਰੀ ਹਿਜਰਤਕਾਰੀਆਂ ਨੂੰ ਸਾਲਾਨਾ 6.16 ਕਰੋੜ ਰੁਪਏ ਦਾ ਲਾਭ ਹੋਵੇਗਾ।

ਜ਼ਿਕਰਯੋਗ ਹੈ ਕਿ ਅਤਿਵਾਦ/ਦੰਗਾ ਪੀੜਤਾਂ ਪਰਿਵਾਰਾਂ ਦੀ ਵਿੱਤੀ ਸਹਾਇਤਾ ਵਿੱਚ ਇਸ ਤੋਂ ਪਹਿਲਾਂ 2012 ਵਿੱਚ ਵਾਧਾ ਕੀਤਾ ਗਿਆ ਸੀ ਜਦੋਂ ਕਿ ਕਸ਼ਮੀਰੀ ਹਿਜਰਤਕਾਰੀਆਂ ਦੀ ਵਿੱਤੀ ਸਹਾਇਤਾ ਵਿੱਚ 2005 ਵਿੱਚ ਵਾਧਾ ਕੀਤਾ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...