Tuesday, April 16, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਵੱਲੋਂ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਪੂਰਨ ਸਮਰਥਨ ਦਾ ਐਲਾਨ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 12 ਜੂਨ, 2021:
ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ ਪੁਰਜ਼ੋਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਅੱਜ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਬਿਜਲੀ ਸਪਲਾਈ ਕਰਨ ਵਾਲੇ ਸੋਲਰ ਪਲਾਂਟ ਪ੍ਰਾਜੈਕਟ ਲਈ ਸੂਬਾ ਸਰਕਾਰ ਤੋਂ ਮਨਜ਼ੂਰੀ ਨਾ ਮਿਲਣ ਬਾਰੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਬਿਆਨ ਦਾ ਜਵਾਬ ਦੇ ਰਹੇ ਸਨ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੋਈ ਇੱਕ ਮੀਟਿੰਗ ਦੌਰਾਨ, ਬਿਜਲੀ ਵਿਭਾਗ ਨੇ ਪਹਿਲਾਂ ਹੀ ਇਸ ਪ੍ਰਾਜੈਕਟ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ ਸੀ।

ਬੁਲਾਰੇ ਨੇ ਦੱਸਿਆ ਕਿ ਅਮਰੀਕਾ ਸਥਿਤ ਯੂਨਾਈਟਿਡ ਸਿੱਖ ਮਿਸ਼ਨ ਨੇ ਹਰਿਮੰਦਰ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ ‘ਤੇ 2 ਮੈਗਾਵਾਟ ਸਮਰੱਥਾ ਵਾਲਾ ਸੋਲਰ ਪਲਾਂਟ ਲਗਾਉਣ ਦੀ ਇਜਾਜ਼ਤ ਮੰਗੀ ਸੀ, ਜਿਸ ਬਾਰੇ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਸੀ ਅਤੇ ਪਾਵਰਕਾਮ ਨੇ ਸਿਧਾਂਤਕ ਤੌਰ ‘ਤੇ ਮਨਜ਼ੂਰੀ ਦੇ ਦਿੱਤੀ ਸੀ।

ਮੀਟਿੰਗ ਦੌਰਾਨ, ਪਾਵਰਕਾਮ ਦੇ ਅਧਿਕਾਰੀਆਂ ਨੇ ਦਰਬਾਰ ਸਾਹਿਬ ਤੱਕ ਬਿਜਲੀ ਪਹੁੰਚਾਉਣ ਲਈ ਪਾਵਰਕਾਮ ਦੇ ਮੌਜੂਦਾ ਟਰਾਂਸਮਿਸ਼ਨ ਨੈਟਵਰਕ ਦੀ ਵਰਤੋਂ ਦੀ ਪੇਸ਼ਕਸ਼ ਵੀ ਕੀਤੀ ਸੀ, ਜਿਸ ਲਈ ਯੂਨਾਈਟਿਡ ਸਿੱਖ ਮਿਸ਼ਨ ਨੂੰ ਪੂੰਜੀ ਨਿਵੇਸ਼ ਦੀ ਲੋੜ ਨਹੀਂ ਪਵੇਗੀ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਾਜੈਕਟ ਨੂੰ ਚਲਾਉਣ ਵਿਚ ਕੋਈ ਰੁਕਾਵਟ ਨਹੀਂ ਹੋਣੀ ਚਾਹੀਦੀ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਪ੍ਰਾਜੈਕਟ ਵਿੱਚ ਸਰਗਰਮੀ ਨਾਲ ਜੁੜੇ ਰਹਿਣ ਅਤੇ ਇਸ ਦੇ ਜਲਦ ਪੂਰਾ ਹੋਣ ਨੂੰ ਯਕੀਨੀ ਬਣਾਉਣ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਯੂਨਾਈਟਿਡ ਸਿੱਖ ਮਿਸ਼ਨ ਅਤੇ ਐਸ.ਜੀ.ਪੀ.ਸੀ. ਵੱਲੋਂ ਸੰਕਲਪਿਤ ਕੀਤੇ ਇਸ ਪ੍ਰਾਜੈਕਟ ਲਈ ਆਪਣੀ ਸਰਕਾਰ ਦਾ ਪੂਰਨ ਸਮਰਥਨ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਢੀਡਸਾ ਗਰੁੱਪ ਦੇ ਨਰਾਜ ਆਗੂਆ ਨੇ ਬਣਾਈ ਨਵੀ ਪਾਰਟੀ, ਬੇਗਮਪੁਰਾ ਖਾਲਸਾ ਰਾਜ ਪਾਰਟੀ ਦਾ ਐਲਾਨ ਤਖਤ ਸ੍ਰੀ ਕੇਸ਼ਗੜ ਸਾਹਿਬ ਵਿਖੇ ਹੋਇਆ

ਯੈੱਸ ਪੰਜਾਬ 14 ਅਪ੍ਰੈਲ, 2024 ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਗੁਰੂ ਨਗਰੀ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਸਾਬਕਾ ਕੇਦਰੀ ਮੰਤਰੀ ਸੁਖਦੇਵ ਸਿੰਘ ਢੀਡਸਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,205FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...