Friday, April 19, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਵੱਲੋਂ ਨੌਜਵਾਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਨ ਲਈ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 2 ਅਗਸਤ, 2021 –
ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ (ranglapunjab.in) ਦੀ ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਉੱਭਰ ਰਹੇ ਕਲਾਕਾਰਾਂ ਨੂੰ ਗਾਇਕੀ, ਡਾਂਸਿੰਗ ਅਤੇ ਕਲਾ ਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਵਿਚ ਆਪਣੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦੇ ਅਥਾਹ ਮੌਕੇ ਮੁਹੱਈਆ ਕਰਵਾਏਗਾ।

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਰੰਗਲਾ ਪੰਜਾਬ’ ਚੈਨਲ ਪੰਜਾਬੀ ਤੇ ਹਿੰਦੀ ਫਿਲਮ ਅਤੇ ਸੰਗੀਤ ਇੰਡਸਟਰੀ ਵਿਚ ਪ੍ਰਤਿਭਾਸ਼ਾਲੀ ਕਲਾਕਾਰਾਂ ਲਈ ਨਵੇਂ ਦਿਸਹੱਦੇ ਕਾਇਮ ਕਰੇਗਾ ਅਤੇ ਇਨ੍ਹਾਂ ਦੀਆਂ ਪ੍ਰਤਿਭਾਵਾਂ ਨਾਲ ਉੱਘੇ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ ਨੂੰ ਪ੍ਰਤਿਭਾ ਦੇ ਨਵੇਂ ਮੌਕਿਆਂ ਨੂੰ ਚੁਣਨ ਦਾ ਰਸਤਾ ਖੁੱਲ੍ਹ ਸਕਦਾ ਹੈ।

ਉਨ੍ਹਾਂ ਨੇ ਗਾਇਕੀ ਅਤੇ ਸਾਜ਼-ਸੰਗੀਤ ਦੇ ਨਵੇਂ ਰੁਝਾਨ ਵਿਚ ਗੂੜੀ ਸਮਝ ਰੱਖਣ ਵਾਲੇ ਨੌਜਵਾਨਾਂ ਨੂੰ ‘ਹੀਰ-ਰਾਂਝਾ’, ‘ਸੋਹਣੀ-ਮਹੀਵਾਲ’ ਅਤੇ ‘ਸੱਸੀ ਪੁਨੂੰ’ ਵਰਗੀਆਂ ਪ੍ਰਸਿੱਧ ਲੋਕ ਧਾਰਾਵਾਂ ਵੀ ਗਾਉਣ ਲਈ ਆਖਿਆ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦਾ ਅਟੁੱਟ ਹਿੱਸਾ ਹਨ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਕੈਨੇਡਾ, ਯੂ.ਐਸ.ਏ. ਅਤੇ ਆਸਟ੍ਰੇਲੀਆ ਵਿਚ ਵਸਦੇ ਪੰਜਾਬੀ ਨੌਜਵਾਨ ਇਸ ਪਲੇਟਫਾਰਮ ਜ਼ਰੀਏ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਜਰਮਨ ਵਰਗੇ ਵਿਦੇਸ਼ੀ ਮੁਲਕ ਪੰਜਾਬੀ ਨਹੀਂ ਸਮਝਦੇ ਪਰ ਪੰਜਾਬੀ ਸੰਗੀਤ ਤੇ ਗੀਤਾਂ ਨਾਲ ਕੀਲੇ ਜਾਂਦੇ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਨਿਵੇਕਲਾ ਕਦਮ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗਾ ਅਤੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਬਿਹਤਰ ਢੰਗ ਨਾਲ ਕਰਨ ਲਈ ਵੀ ਪ੍ਰੇਰਿਤ ਕਰੇਗਾ।

ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿਚ ਗਾਇਕੀ ਅਤੇ ਡਾਂਸਿੰਗ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾਣਗੀਆਂ ਜਿਨ੍ਹਾਂ ਨੂੰ ਵੈੱਬ ਚੈਨਲ ਉਤੇ ਸ਼ੇਅਰ ਕਰਨ ਤੋਂ ਪਹਿਲਾਂ ਪੰਜਾਬ ਆਰਟਸ ਕੌਂਸਲ ਦੇ ਮੈਂਬਰਾਂ ਦੀਆਂ ਮਾਹਿਰ ਕਮੇਟੀ ਵੱਲੋਂ ਵਿਸਥਾਰਤ ਸਕਰੀਨਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਵੱਖ-ਵੱਖ ਸ਼ੈਲੀਆਂ ਵਿਚ ਚੁਣੇ ਗਏ ਕਲਾਕਾਰਾਂ ਦਰਮਿਆਨ ਵੀ ਮੁਕਾਬਲਾ ਕਰਵਾਇਆ ਜਾਵੇਗਾ ਤਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ।

ਸ੍ਰੀ ਚੰਨੀ ਨੇ ਮੁੱਖ ਮੰਤਰੀ ਨੂੰ ਬੈੱਡ ਐਂਡ ਬਰੇਕਫਾਸਟ/ਹੋਮਸਟੇਅ ਸਕੀਮ-2021 ਤਹਿਤ ਆਨਲਾਈਨ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਬਾਰੇ ਵੀ ਜਾਣੂੰ ਕਰਵਾਇਆ। ਇਸ ਨਾਲ ਸੂਬੇ ਵਿਚ ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਨਾਗਰਿਕਾਂ ਨੂੰ ਆਪਣੀਆਂ ਰਿਹਾਇਸ਼ੀ ਥਾਵਾਂ ਨੂੰ ਕਿਰਾਏ ਉਤੇ ਦੇ ਕੇ ਰੋਜ਼ਗਾਰ ਕਮਾਉਣ ਲਈ ਮੌਕਾ ਪ੍ਰਦਾਨ ਹੋਣਗੇ।

ਇਸ ਸਮਾਗਮ ਵਿਚ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਸ਼ਿਰਕਤ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,200FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...