Thursday, April 18, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਵੱਲੋਂ ਮੁੱਖ ਸਕੱਤਰ ਨੂੰ 18-44 ਸਾਲ ਉਮਰ ਵਰਗ ਦੇ ਟੀਕਾਕਰਨ ਲਈ ਸਪੁਤਨਿਕ V ਖ਼ਰੀਦਣ ਦੀ ਸੰਭਾਵਣਾ ਬਾਰੇ ਪੜਚੋਲ ਕਰਨ ਦੇ ਨਿਰਦੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਮਈ, 2021:
ਕੋਵਿਡ ਦੇ ਟੀਕੇ ਦੀ ਲਗਾਤਾਰ ਘਾਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀ ਮੁੱਖ ਸਕੱਤਰ ਨੂੰ 18-44 ਉਮਰ ਵਰਗ ਦੇ ਟੀਕਾਕਰਨ ਲਈ ਸਪੁਤਨਿਕ V ਦੀ ਖਰੀਦ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ।

ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 18-44 ਉਮਰ ਵਰਗ ਲਈ ਸ਼ੁਰੂਆਤੀ ਤੌਰ ‘ਤੇ ਪ੍ਰਾਪਤ ਇਕ ਲੱਖ ਖੁਰਾਕਾਂ ਦੀ ਵਰਤੋਂ ਹੋ ਚੁੱਕੀ ਹੈ।

ਉਨ੍ਹਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਪੁਤਨਿਕ V ਨੂੰ ਇਸ ਉਮਰ ਵਰਗ ਲਈ ਇੱਕ ਬਦਲਵੇਂ ਟੀਕੇ ਦੇ ਰੂਪ ਵਿੱਚ ਵੇਖਣ ਲਈ ਕਿਹਾ ਜਿਸ ਵਿੱਚ ਇਸ ਵੇਲੇ ਸੂਬਾ ਸਰਕਾਰ ਸਿਹਤ ਸੰਭਾਲ ਕਰਮਚਾਰੀਆਂ, ਸਹਿ-ਰੋਗੀਆਂ ਅਤੇ ਉਸਾਰੀ ਵਰਕਰਜ਼ ਦੇ ਪਰਿਵਾਰਾਂ ਦਾ ਟੀਕਾਕਰਨ ਕਰ ਰਹੀ ਹੈ। ਅਗਲੇ ਪੜਾਅ ਵਿੱਚ ਹੋਰ ਵਰਗਾਂ, ਖ਼ਾਸਕਰ ਅਧਿਆਪਕਾਂ ਨੂੰ ਜਲਦੀ ਤੋਂ ਜਲਦੀ ਸਕੂਲ ਮੁੜ ਖੋਲ੍ਹਣ ਦੇ ਯੋਗ ਬਣਾਉਣ ਲਈ ਟੀਕਾ ਲਗਵਾਇਆ ਜਾਣਾ ਚਾਹੀਦਾ ਹੈ।

ਟੋਸੀਲੀਜ਼ੁਮਬ ਦੀ ਲਗਾਤਾਰ ਕਮੀ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਸਿਹਤ ਮੰਤਰੀ ਨਾਲ ਗੱਲ ਕੀਤੀ ਹੈ ਅਤੇ ਕੱਲ੍ਹ ਨੂੰ ਕੁਝ ਮਾਤਰਾ ਵਿੱਚ ਸਪਲਾਈ ਦੀ ਉਮੀਦ ਹੈ।ਉਨ੍ਹਾਂ ਸਿਹਤ ਸਕੱਤਰ ਨੂੰ ਇਸ ਮੁੱਦੇ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਕਿਹਾ ਹੈ।

ਮੁੱਖ ਮੰਤਰੀ ਨੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਸੂਬੇ ਵਿੱਚ ਕੋਵਿਡ ਮਰੀਜ਼ਾਂ ਲਈ ਹੋਰ ਸਾਰੀਆਂ ਦਵਾਈਆਂ ਦੇ ਨਾਲ/ਨਾਲ ਕੋਵਿਡ ਫਤਿਹ ਕਿੱਟਾਂ ਅਸਾਨੀ ਨਾਲ ਉਪਲੱਬਧ ਕਰਵਾਉਣ ਲਈ ਸਾਰੇ ਯਤਨ ਕੀਤੇ ਜਾਣੇ ਚਾਹੀਦੇ ਹਨ।

ਸਿਹਤ ਸਕੱਤਰ ਹੁਸਨ ਲਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫਤਿਹ ਕਿੱਟਾਂ ਦੀ ਕੋਈ ਘਾਟ ਨਹੀਂ ਹੈ ਕਿਉਂਕਿ ਵਿਭਾਗ ਕੋਲ ਇਸ ਸਮੇਂ 24000 ਫਤਿਹ ਕਿੱਟਾਂ ਉਪਲੱਬਧ ਹਨ ਅਤੇ ਕੱਲ੍ਹ ਤਕ 15000 ਹੋਰ ਤਿਆਰ ਹੋ ਜਾਣਗੀਆਂ। ਉਨ੍ਹਾਂ ਕਿਹਾ ਕਿ ਕੁਝ ਜ਼ਿਲ੍ਹੇ ਸ਼ਾਇਦ ਕਿੱਟਾਂ ਲੈ ਜਾਣ ਵਿਚ ਦੇਰੀ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,203FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...