Thursday, April 18, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਵੱਲੋਂ ਵੈਟਰਨ ਕਾਂਗਰਸੀ ਆਗੂ ਜਗਰਾਜ ਸਿੰਘ ਗਿੱਲ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

- Advertisement -

ਯੈੱਸ ਪੰਜਾਬ
ਮੋਗਾ, 21 ਅਪਰੈਲ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜਗਰਾਜ ਸਿੰਘ ਗਿੱਲ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗਿੱਲ ਜੋ 95 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੋਰੋਨਾ ਦੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਇਥੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ।

ਗੌਰਤਲਬ ਹੈ ਕਿ ਜਗਰਾਜ ਸਿੰਘ ਗਿੱਲ 1957 ਵਿੱਚ ਮੋਗਾ ਤੋਂ ਵਿਧਾਇਕ ਚੁਣੇ ਸਨ ਅਤੇ ਉਹ 1970ਵਿਆਂ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਭਰ ਵਿੱਚ ਕਈ ਅਨਾਜ ਮੰਡੀਆਂ ਦੇ ਫੜਾਂ ਦਾ ਨਿਰਮਾਣ ਹੋਇਆ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜਗਰਾਜ ਸਿੰਘ ਗਿੱਲ ਨੂੰ ਮਹਾਨ ਪਰਉਪਕਾਰੀ ਅਤੇ ਚੰਗੇ ਗੁਣਾਂ ਵਾਲਾ ਇਨਸਾਨ ਦੱਸਿਆ। ਉਹ ਪਾਰਟੀ ਦੇ ਇਕ ਵਫਾਦਾਰ ਸਿਪਾਹੀ ਸਨ ਜਿਨ੍ਹਾਂ ਨੇ ਸਮਾਜ ਦੇ ਦਬੇ-ਕੁਚਲੇ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਨੂੰ ਸਦਾ ਯਾਦ ਕੀਤਾ ਜਾਵੇਗਾ।

ਸੋਕਗ੍ਰਸਤ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

- Advertisement -

ਸਿੱਖ ਜਗ਼ਤ

ਗੁਰਜੀਤ ਔਜਲਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖ਼ੇ ਮੱਥਾ ਟੇਕਿਆ, ਵਾਹਿਗੁਰੂ ਦਾ ਅਸ਼ੀਰਵਾਦ ਲੈ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ

ਯੈੱਸ ਪੰਜਾਬ ਅੰੰਮਿ੍ਤਸਰ, 17 ਅਪ੍ਰੈਲ, 2024 ਅੰਮ੍ਰਿਤਸਰ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰੂ ਘਰ...

ਸਟਾਕਟਨ ਕੈਲੀਫ਼ੋਰਨੀਆ ਦੇ ਗੁਰਦੁਆਰਾ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ

ਹੁਸਨ ਲੜੋਆ ਬੰਗਾ ਸੈਕਰਾਮੈਂਟੋ, ਕੈਲੀਫੋਰਨੀਆ, 14 ਅਪ੍ਰੈਲ , 2024 ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਦਰੀ ਬਾਬਿਆਂ ਦੀ ਇਤਿਹਾਸਿਕ ਧਰਤੀ ਸਟਾਕਟਨ ਕੈਲੀਫੋਰਨੀਆ ਵਿਖੇ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ,...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,201FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...