Saturday, April 27, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਵੱਲੋਂ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਅਤੇ ਤਸਕਰੀ ਦੀ ਜਾਂਚ ਲਈ ਐਸ.ਆਈ.ਟੀ. ਦੇ ਗਠਨ ਦਾ ਐਲਾਨ

- Advertisement -

ਚੰਡੀਗੜ੍ਹ, 5 ਜੂਨ, 2020 –
ਸ਼ਰਾਬ ਦੇ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਹਰੇਕ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਦਾ ਵਾਅਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਲੌਕਡਾਊਨ ਦੇ ਸਮੇਂ ਦੌਰਾਨ ਸ਼ਰਾਬ ਦੀ ਨਜਾਇਜ਼ ਵਿਕਰੀ ਅਤੇ ਤਸਕਰੀ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਗਠਨ ਦਾ ਐਲਾਨ ਕੀਤਾ ਹੈ।

ਇੱਕ ਵੀਡੀਓ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 3 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਕਰਨਗੇ ਅਤੇ ਟੀਮ ਵੱਲੋਂ ਇਸ ਸਾਰੇ ਰੈਕੇਟ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਇੱਕ ਸਵਾਲ ਦੇ ਜਵਾਬ ਵਿੱਚ ਸਹਿਮਤੀ ਪ੍ਰਗਟਾਉਂਦਿਆਂ ਕਿ ਇੰਨੀ ਵੱਡੀ ਪੱਧਰ ‘ਤੇ ਸ਼ਰਾਬ ਦੀ ਨਾਜਾਇਜ਼ ਵਿਕਰੀ ਅਤੇ ਹੋਰ ਸੂਬਿਆਂ ਤੋਂ ਤਸਕਰੀ ਕੁਝ ਅੰਦਰਲੇ ਵਿਅਕਤੀਆਂ ਦੀ ਸ਼ਮੂਲੀਅਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ, ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਸਮੇਤ ਸਾਰੇ ਤੱਥਾਂ ਦਾ ਪਤਾ ਲਗਾਉਣ ਲਈ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਦੋਸ਼ੀਆਂ ਸਮੇਤ ਇਸ ਨਜਾਇਜ਼ ਕਾਰੋਬਾਰ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

ਕਥਿਤ ਬੀਜ ਘੁਟਾਲੇ ਵਿੱਚ ਸਰਕਾਰੀ ਕਰਮਚਾਰੀਆਂ ਦੀ ਸੰਭਾਵਿਤ ਸ਼ਮੂਲੀਅਤ ਬਾਰੇ ਟਿੱਪਣੀ ਕਰਨ ਲਈ ਕਹੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਦੀ ਏ.ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਅਤੇ ਖੇਤੀਬਾੜੀ ਵਿਭਾਗ ਦੇ ਇਕ ਜੁਆਇੰਟ ਡਾਇਰੈਕਟਰ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਦੁਆਰਾ ਵਿਸਥਾਰ ਵਿੱਚ ਪੜਤਾਲ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਅਜ਼ਮਾਇਸ਼ ਦੇ ਅਧਾਰ ‘ਤੇ ਲਗਭਗ 3000 ਕੁਇੰਟਲ ਪੀ.ਆਰ. 128 ਅਤੇ 129 ਕਿਸਮਾਂ ਦੇ ਝੋਨੇ ਦਾ ਬੀਜ ਤਿਆਰ ਕੀਤਾ ਸੀ ਜਦੋਂ ਕਿ ਕੁਝ ਅਖੌਤੀ ਡੀਲਰਾਂ ਵੱਲੋਂ ਓਪਨ ਮਾਰਕੀਟ ਵਿੱਚ ਕਿਸਾਨਾਂ ਨੂੰ 30000 ਕੁਇੰਟਲ ਬੀਜ ਵੇਚਿਆ ਗਿਆ ਸੀ। ਇਸ ਤੋਂ ਸਪੱਸ਼ਟ ਸੰਕੇਤ ਮਿਲਦੇ ਹਨ ਕਿ ਮਾਸੂਮ ਕਿਸਾਨਾਂ ਨੂੰ ਲੁੱਟਣ ਲਈ ਇਨ੍ਹਾਂ ਨਵੀਆਂ ਕਿਸਮਾਂ ਵਿੱਚ ਨਕਲੀ ਬੀਜ ਵੀ ਮਿਲਾਏ ਗਏ ਸਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਇਸ ਘੁਟਾਲੇ ਦੀ ਡੂੰਘਾਈ ਤੱਕ ਜਾਂਚ ਕਰੇਗੀ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...