Friday, March 29, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਵੱਲੋਂ ਸੂਬੇ ਵਿੱਚੋਂ ਅਤੇ ਬਾਹਰੀ ਸੂਬਿਆਂ ਤੋਂ ਮੈਡੀਕਲ ਆਕਸੀਜਨ ਦੀ ਸਪਲਾਈ ਵਧਾਉਣ ਦੇ ਹੁਕਮ

- Advertisement -

ਚੰਡੀਗੜ੍ਹ, 22 ਸਤੰਬਰ, 2020:
ਸੂਬੇ ਅੰਦਰ ਕੋਵਿਡ ਕੇਸਾਂ ‘ਚ ਹੋ ਰਹੇ ਵਾਧੇ ਅਤੇ ਆਉਂਦੇ ਹਫਤਿਆਂ ਦੌਰਾਨ ਕੋਵਿਡ ਮਾਮਲੇ ਹੋਰ ਵਧਣ ਦੇ ਸੰਕੇਤਾਂ ਨੂੰ ਵਿਚਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਧੇਰੇ ਕੇਸ ਮੌਤ ਦਰ (ਸੀ.ਐਫ.ਆਰ) ਵਾਲੇ 13 ਜ਼ਿਲ੍ਹਿਆਂ ਵਿੱਚ ਸਹੂਲਤਾਂ ਵਧਾਉਣ ਅਤੇ ਆਕਸੀਜਨ ਦੀ ਕਮੀ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਅੰਦਰੋਂ ਅਤੇ ਬਾਹਰੋਂ ਮੈਡੀਕਲ ਆਕਸੀਜਨ ਸਪਲਾਈ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ।

ਭਾਵੇਂ ਕੇਸ ਮੌਤ ਦਰ (ਸੀ.ਐਫ.ਆਰ) ਮੌਜੂਦਾ ਸਮੇਂ 2.89 ਫੀਸਦ ਹੈ ਅਤੇ ਤੇਜ਼ੀ ਨਾਲ ਥੱਲੇ ਆ ਰਹੀ ਹੈ ਪਰ ਹਾਲੇ ਕੌਮੀ ਔਸਤ ਨਾਲੋਂ ਵਧ ਹੈ ਅਤੇ 13 ਜ਼ਿਲ੍ਹਿਆਂ ਵਿੱਚੋਂ ਇਹ ਅੰਕੜੇ ਸਭ ਤੋਂ ਵਧੇਰੇ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ ਸਭ ਤੋਂ ਜ਼ਿਆਦਾ ਸੀ.ਐਫ.ਆਰ. ਦਰ ਵਾਲੇ 9 ਜ਼ਿਲ੍ਹਿਆਂ ਵਿੱਚ ਨਿੱਜੀ ਤੇ ਸਰਕਾਰੀ ਖੇਤਰਾਂ ਵਿੱਚ ਤੀਜੇ ਦਰਜੇ ਦੀਆਂ ਇਲਾਜ ਸਹੂਲਤਾਂ ਵਧਾਉਣ ਦੀ ਫੌਰੀ ਜ਼ਰੂਰਤ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਕਪੂਰਥਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਤਰਨ ਤਾਰਨ, ਹੁਸ਼ਿਆਰਪੁਰ, ਰੋਪੜ, ਮੋਗਾ, ਐਸ.ਬੀ.ਐਸ ਨਗਰ ਅਤੇ ਫਿਰੋਜ਼ਪੁਰ ਸ਼ਾਮਲ ਹਨ। ਜ਼ਿਆਦਾਤਰ ਮੌਤਾਂ ਹਸਪਤਾਲਾਂ ਵਿੱਚ ਹੋ ਰਹੀਆਂ ਹਨ ਜਿਨ੍ਹਾਂ ਵਿੱਚੋਂ ਲਗਭਗ ਅੱਧੀਆਂ ਪ੍ਰਾਈਵੇਟ ਟਰਸ਼ਰੀ ਕੇਅਰ ਹਸਪਤਾਲਾਂ ਵਿੱਚੋਂ ਰਿਪੋਰਟ ਹੋ ਰਹੀਆਂ ਹਨ।

ਸੂਬੇ ਵਿੱਚ ਉੱਚੀ ਮੌਤ ਦਰ ‘ਤੇ ਚਿੰਤਾ ਜ਼ਾਹਿਰ ਕਰਦਿਆਂ ਡਾ. ਕੇ.ਕੇ.ਤਲਵਾੜ ਵੱਲੋਂ ਪੂਰੇ ਸੂਬੇ ਵਿੱਚ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਨੂੰ ਯਕੀਨੀ ਬਣਾਉਣ ਲਈ ਜ਼ੋਰ ਦਿੱਤਾ ਗਿਆ ਕਿਉਂਜੋ ਵੱਖ-ਵੱਖ ਜ਼ਿਲ੍ਹਿਆਂ ਵਿੱਚ ਢੁਕਵੇਂ ਮਨੁੱਖੀ ਸਰੋਤ ਅਤੇ ਸਹੂਲਤਾਂ ਲੋੜੀਂਦੀਆਂ ਹਨ।

ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਾਲ ਭਲਕੇ ਹੋਣ ਵਾਲੀ ਵਰਚੁਅਲ ਕਾਨਫਰੰਸ ਦੌਰਾਨ ਹੋਰਨਾਂ ਸੂਬਿਆਂ ਵਿੱਚੋਂ ਆਕਸੀਜਨ ਸਪਲਾਈ ਨੂੰ ਵਧਾਉਣ ਦੇ ਮਸਲੇ ਨੂੰ ਉਠਾਉਣਗੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਨਗੇ ਕਿ ਉਹ ਇਨ੍ਹਾਂ ਸੂਬਿਆਂ (ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ) ਲਈ ਜ਼ਰੂਰੀ ਹਦਾਇਤਾਂ ਜਾਰੀ ਕਰਨ ਕਿਉਂਜੋ ਇਹ ਸੂਬੇ ਪੰਜਾਬ ਲਈ ਮੈਡੀਕਲ ਆਕਸੀਜਨ ਸਪਲਾਈ ਦੇ ਮੌਜੂਦਾ ਸਮੇਂ ਮੁੱਖ ਸਰੋਤ ਹਨ।

ਕੋਵਿਡ ਮਰੀਜ਼ਾਂ ਨੂੰ ਟਰਸ਼ਰੀ ਇਲਾਜ ਮਹੱਈਆ ਕਰਵਾ ਰਹੇ ਪਟਿਆਲਾ, ਅੰਮ੍ਰਿਤਸਰ ਤੇ ਫਰੀਦਕੋਟ ਵਿਚਲੇ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਿੱਚ 14 ਫੀਸਦ ਮੌਤ ਦਰ ਹੋਣ ਦੀਆਂ ਰਿਪੋਰਟਾਂ ਦੇ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਜਾਨਾਂ ਬਚਾਉਣ ਲਈ ਪੰਜਾਬ ਵਿੱਚ ਢੁਕਵੀਂ ਆਕਸੀਜਨ ਸਪਲਾਈ ਹੋਵੇ। ਉਨ੍ਹਾਂ ਵਿਭਾਗਾਂ ਨੂੰ ਇਨ੍ਹਾਂ ਸਰਕਾਰੀ ਮੈਡੀਕਲ ਕਾਲਜਾਂ ਵਿਚ ਮੌਤ ਦਰ ਜਲਦ ਤੋਂ ਜਲਦ 10 ਫੀਸਦ ਤੋਂ ਥੱਲੇ ਲਿਆਉਣ ਲਈ ਹੋਰ ਯਤਨ ਕਰਨ ਖਾਤਰ ਆਖਿਆ।

ਕੋਵਿਡ ਸਥਿਤੀ ਦੇ ਜਾਇਜ਼ੇ ਸਬੰਧੀ ਮੀਟਿੰਗ ਦੌਰਾਨ ਸੂਬੇ ਦੇ ਉੱਚ ਅਧਿਕਾਰੀਆਂ ਤੇ ਸਿਹਤ ਮਾਹਿਰਾਂ ਵੱਲੋਂ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਇਨ੍ਹਾਂ ਤਿੰਨਾਂ ਸਰਕਾਰੀ ਮੈਡੀਕਲ ਕਾਲਜਾਂ ਦੀ ਕੁੱਲ 283 ਆਈ.ਸੀ.ਯੂ ਸਮਰੱਥਾ ਵਿਚੋਂ ਮੌਜੂਦਾ ਸਮੇਂ 212 ਵਰਤੋਂ ਹਨ।

ਮੁੱਖ ਮੰਤਰੀ ਨੂੰ ਮੈਡੀਕਲ ਸਿੱਖਿਆ ਦੇ ਸਕੱਤਰ ਡੀ.ਕੇ.ਤਿਵਾੜੀ ਵੱਲੋਂ ਦੱਸਿਆ ਗਿਆ ਕਿ ਮੌਜੂਦਾ ਸਮੇਂ ਸੂਬੇ ਵਿੱਚ ਆਕਸੀਜਨ ਦੀ ਘਾਟ ਨਹੀਂ ਹੈ ਅਤੇ ਜੇਕਰ 100 ਫੀਸਦ ਆਈ.ਸੀ.ਯੂ ਵਰਤੋਂ ਵਿੱਚ ਆਉਂਦੇ ਹਨ ਤਾਂ ਹੋਰ ਸਪਲਾਈ ਦੀ ਜ਼ਰੂਰਤ ਪਵੇਗੀ। ਉਨ੍ਹਾਂ ਦੱਸਿਆ ਕਿ ਹਿਮਾਚਲ, ਹਰਿਆਣਾ ਅਤੇ ਉਤਰਾਖੰਡ ਦੇ ਤਿੰਨ ਯੂਨਿਟਾਂ ਵਿੱਚੋਂ ਢੁੱਕਵੀਂ ਸਪਲਾਈ ਲਈ ਨੋਡਲ ਅਧਿਕਾਰੀ ਨਿਗਰਾਨੀ ਰੱਖ ਰਹੇ ਹਨ।

ਕੈਬਨਿਟ ਮੰਤਰੀ ਬਲਬੀਰ ਸਿੱਧੂ ਅਤੇ ਓ.ਪੀ.ਸੋਨੀ ਨੇ ਜ਼ੋਰ ਦਿੱਤਾ ਕਿ ਜੇਕਰ ਜ਼ਰੂਰਤ ਪੈਂਦੀ ਹੈ ਤਾਂ ਆਕਸੀਜਨ ਉਦਯੋਗਾਂ ਪਾਸੋਂ ਲੈ ਲਈ ਜਾਵੇ ਜਦੋਂਕਿ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿੱਚ ਉਦਯੋਗਿਕ ਆਕਸੀਜਨ ਯੂਨਿਟਾਂ ਨੂੰ ਮੈਡੀਕਲ ਆਕਸੀਜਨ ਦੇ ਉਤਪਾਦਨ ਲਈ 10 ਲਾਇਸੰਸ ਜਾਰੀ ਕੀਤੇ ਜਾ ਚੁੱਕੇ ਹਨ ਜੋ ਕਿ 14 ਮੈਡੀਕਲ ਆਕਸੀਜਨ ਰੀਪੈਕੇਜਿੰਗ ਲਾਇਸੰਸਾਂ ਤੋਂ ਵੱਖਰੇ ਹਨ। ਉਨ੍ਹਾਂ ਕਿਹਾ ਕਿ ਰੁੜਕੇਲਾ ਤੋਂ ਆਕਸੀਜਨ ਹਾਸਿਲ ਕਰਨ ਲਈ ਵੀ ਯਤਨ ਚੱਲ ਰਹੇ ਹਨ।

ਸਿਹਤ ਸਕੱਤਰ ਹੁਸਨ ਲਾਲ ਨੇ ਦੱਸਿਆ ਕਿ 20 ਸਤੰਬਰ ਤੱਕ ਪੰਜਾਬ ਦਾ ਕੁੱਲ ਪਾਜ਼ੇਟੀਵਿਟੀ ਰੇਟ 6.15 ਫੀਸਦ ਹੈ ਜੋ ਕਿ 8.48 ਦੀ ਕੌਮੀ ਔਸਤ ਫੀਸਦ ਨਾਲੋਂ ਘੱਟ ਹੈ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,260FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...