Thursday, March 28, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਸਿੰਘ ਤਨਖ਼ਾਹੀਆ ਕਰਾਰ – ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਸਾਬਕਾ ਮੁੱਖ ਮੰਤਰੀ ਨੂੰ ਤਨਖ਼ਾਹੀਆ ਐਲਾਨਿਆ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਦਸੰਬਰ, 2021:
ਸਰਬਤ ਖ਼ਾਲਸਾ ਵੱਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਐਤਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ।

ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰਵਾਰ ਪਲਾਜ਼ਾ ਵਿਖ਼ੇ ਪੰਜ ਸਿੰਘਾਂ ਦੀ ਮੌਜੂਦਗੀ ਵਿੱਚ ਭਾਈ ਮੰਡ ਨੇ ਇਹ ਫ਼ੈਸਲਾ ਸੁਣਾਇਆ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਧੋਖ਼ੇ ਨਾਲ ਬਰਗਾੜੀ ਮੋਰਚਾ ਉਠਵਾਇਆ ਸੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਾਜ਼ਰ ਹੋਣ ਲਈ ਵਾਰ ਵਾਰ ਤਲਬ ਕੀਤੇ ਜਾਣ ’ਤੇ ਵੀ ਉਹ ਨਹੀਂ ਪੁੱਜੇ, ਜਿਸ ਲਈ ਉਨ੍ਹਾਂ ਨੂੰ ਤਨਖ਼ਾਹੀਆ ਐਲਾਨਿਆ ਗਿਆ ਹੈ।

ਯਾਦ ਰਹੇ ਕਿ ਭਾਈ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖ਼ੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤੀ ਸੀ ਪਰ ਸਾਬਕਾ ਮੁੱਖ ਮੰਤਰੀ ਇਸ ਮਾਮਲੇ ਵਿੱਚ ਮੁਤਵਾਜ਼ੀ ਜਥੇਦਾਰ ਦੇ ਸਾਹਮਣੇ ਪੇਸ਼ ਨਹੀਂ ਹੋਏ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਭਾਈ ਮੰਡ ਨੇ ਪੰਜਾਬ ਦੇ ਉਹਨਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਤਲਬ ਕੀਤਾ ਸੀ ਜਿਹਨਾਂ ਨੇ 192 ਦਿਨ ਚੱਲੇ ਬਰਗਾੜੀ ਮੋਰਚੇ ਦੀ ਸਟੇਜ ’ਤੇ ਜਾ ਕੇ ਉਸਨੂੰ ਭਰੋਸਾ ਦੇ ਕੇ ਖ਼ਤਮ ਕਰਵਾਇਆ ਸੀ। ਇਨ੍ਹਾਂ ਵਿੱਚ ਦੋ ਕੈਬਨਿਟ ਮੰਤਰੀ ਸ: ਸੁਖ਼ਜਿੰਦਰ ਸਿੰਘ ਰੰਧਾਵਾ ਅਤੇ ਸ: ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਵਿਧਾਇਕ ਸ: ਹਰਮਿੰਦਰ ਸਿੰਘ ਗਿੱਲ, ਸ: ਕੁਲਬੀਰ ਸਿੰਘ ਜ਼ੀਰਾ ਅਤੇ ਸ: ਕੁਸ਼ਲਦੀਪ ਸਿੰਘ ਢਿੱਲੋਂ ਸ਼ਾਮਲ ਸਨ।

ਇਨ੍ਹਾਂ ਆਗੂਆਂ ਨੇ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਇਹ ਭਰੋਸਾ ਉਸ ਵੇਲੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ’ਤੇ ਦਿੱਤਾ ਸੀ। ਉਹਨਾਂ ਦਾ ਕਹਿਣਾ ਸੀ ਕਿ ਬੇਅਦਬੀਆਂ ਅਤੇ ਕੋਟਕਪੂਰਾ, ਬਹਿਬਲ ਕਲਾਂ ਕਾਂਡ ਦੀ ਜਾਂਚ ਕਰਵਾਉਣ ਅਤੇ ਇਸ ਵਿੱਚ ਨਿਆਂ ਦੇਣ ਦਾ ਕੰਮ ਵੀ ਮੁੱਖ ਮੰਤਰੀ ਦਾ ਹੀ ਸੀ ਕਿਉਂਕਿ ਗ੍ਰਹਿ ਮੰਤਰਾਲਾ ਵੀ ਉਨ੍ਹਾਂ ਕੋਲ ਹੀ ਸੀ।

ਇਸ ਮਗਰੋਂ 20 ਸਤੰਬਰ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਤਲਬ ਕੀਤਾ ਗਿਆ ਸੀ ਪਰ ਉਹ ਨਹੀਂ ਪਹੁੰਚੇ ਅਤੇ ਇਸ ਸੰਬੰਧੀ ਉਨ੍ਹਾਂ ਵੱਲੋਂ ਭੇਜੇ ਗਏ ਲਿਖ਼ਤੀ ਜਵਾਬ ਤੋਂ ਵੀ ਜਥੇਦਾਰ ਸਹਿਮਤ ਨਹੀਂ ਹੋਏ ਜਿਸ ਮਗਰੋਂ 5 ਦਸੰਬਰ ਨੂੰ ਉਨ੍ਹਾਂ ਨੂੰ ਪੇਸ਼ ਹੋ ਕੇ ਸਫ਼ਾਈ ਦੇਣ ਲਈ ਕਿਹਾ ਗਿਆ ਸੀ ਪਰ ਅੱਜ ਵੀ ਕੈਪਟਨ ਅਮਰਿੰਦਰ ਸਿੰਘ ਦੇ ਪੇਸ਼ ਨਾ ਹੋਣ ’ਤੇ ਉਕਤ ਫ਼ੈਸਲਾ ਸੁਣਾਇਆ ਗਿਆ ਹੈ।

ਇਸ ਨੂੰ ਵੀ ਪੜ੍ਹੋ:
ਭਗਵੰਤ ਮਾਨ ਦਾ ਵੱਡਾ ਇਲਜ਼ਾਮ: ਭਾਜਪਾ ਦੇ ‘ਬਹੁਤ ਵੱਡੇ’ ਆਗੂ ਨੇ ਮੈਨੂੰ ਫ਼ੋਨ ਕਰਕੇ ਕਿਹਾ ‘ਦੱਸੋ ਇਧਰ ਆਉਣ ਦਾ ਕੀ ਲਉਂਗੇ?’

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

10ਵਾਂ ਵਿਰਸਾ ਸੰਭਾਲ ਹੋਲਾ-ਮਹੱਲਾ ਗੱਤਕਾ ਕੱਪ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ: ਗਰੇਵਾਲ

ਯੈੱਸ ਪੰਜਾਬ ਚੰਡੀਗੜ੍ਹ 23 ਮਾਰਚ, 2024 ਕੌਮਾਂਤਰੀ ਸਿੱਖ ਸ਼ਸਤਰ ਵਿੱਦਿਆ ਕੌਂਸਲ ਵੱਲੋਂ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ 25 ਮਾਰਚ ਨੂੰ ਸ਼ਾਮ 3 ਵਜੇ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,258FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...