Saturday, April 20, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਦੀ ਪਰਵਾਹ ਕੀਤੇ ਬਿਨਾਂ ਕੇਂਦਰੀ ਖੇਤੀਬਾੜੀ ਕਾਨੂੰਨ ਰੱਦ ਕੀਤੇ: ਧਰਮਸੋਤ

- Advertisement -

ਯੈੱਸ ਪੰਜਾਬ
ਪਟਿਆਲਾ, 19 ਜਨਵਰੀ, 2021 –
ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮੁਢੋਂ ਹੀ ਸੂਬੇ ਦੇ ਕਿਸਾਨਾਂ ਦੇ ਹਿਤਾਂ ਲਈ ਆਪਣੀ ਕੁਰਸੀ ਦੀ ਪਰਵਾਹ ਕੀਤੇ ਬਿਨਾਂ ਕਿਸਾਨਾਂ ਦੇ ਹੱਕ ‘ਚ ਡੱਟ ਕੇ ਖੜ੍ਹੇ ਹਨ।

ਅੱਜ ਇੱਥੇ ਇੱਕ ਨਿਜੀ ਸਮਾਗਮ ‘ਚ ਪੁੱਜੇ ਸ. ਧਰਮਸੋਤ ਨੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਇੱਕ ਸਵਾਲ ਦੇ ਜਵਾਬ ‘ਚ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਇਤਿਹਾਸਕ ਫੈਸਲਾ ਲੈਂਦਿਆਂ ਕੇਂਦਰੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਬਾਰੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ‘ਚ ਰੱਦ ਕਰਵਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਆਪਣੇ ਆਗੂ ‘ਤੇ ਜਿਸਨੇ ਸਹੀ ਸਮੇਂ ‘ਤੇ ਸਹੀ ਫੈਸਲਾ ਕੀਤਾ।

ਸ. ਧਰਮਸੋਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਦੀ ਰਤਾ ਵੀ ਪਰਵਾਹ ਨਹੀਂ ਕੀਤੀ ਅਤੇ ਮੁੱਖ ਮੰਤਰੀ ਨੇ ਕਿਸਾਨਾਂ ਦੇ ਸੰਘਰਸ਼ ਨੂੰ ਹੋਰ ਤਕੜਾ ਕੀਤਾ, ਜਦੋਂਕਿ ਗੁਆਂਢੀ ਸੂਬੇ ਨੇ ਜਦੋਂ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ਤਾਂ ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਨੇ ਹੀ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਕਿਸਾਨਾਂ ਨਾਲ ਮੱਥਾ ਲਾਉਣ ਤੋਂ ਵਰਜਿਆ ਸੀ। ਇਸ ਤੋਂ ਬਿਨ੍ਹਾਂ ਦੋ ਮਹੀਨੇ ਪੰਜਾਬ ‘ਚ ਲੱਗੇ ਧਰਨਿਆਂ ‘ਤੇ ਕੈਪਟਨ ਸਰਕਾਰ ਨੇ ਕੋਈ ਰੋਕ ਨਹੀਂ ਲਾਈ।

ਸ. ਧਰਮਸੋਤ ਨੇ ਅਕਾਲੀ ਦਲ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਨੇ ਕਾਲੇ ਕਾਨੂੰਨ ਕੇਂਦਰੀ ਕੈਬਨਿਟ ‘ਚ ਬੈਠ ਕੇ ਭਾਜਪਾ ਦਾ ਸਾਥ ਦਿੰਦਿਆਂ ਪਾਸ ਕਰਵਾਏ ਅਤੇ ਹੁਣ ਆਪਣਾ ਵਕਾਰ ਗੁਆ ਚੁੱਕਾ ਅਕਾਲੀ ਦਲ ਕਿਸਾਨਾਂ ਦਾ ਸਾਥ ਦੇਣ ਵਾਲੇ ਕੈਪਟਨ ਅਮਰਿੰਦਰ ਸਿੰਘ ‘ਤੇ ਕੇਂਦਰ ਸਰਕਾਰ ਨਾਲ ਮਿਲੇ ਹੋਣ ਦੇ ਬੇ ਬੁਨਿਆਦ ਦੋਸ਼ ਲਗਾ ਰਹੇ ਹਨ। ਉਨ੍ਹਾਂ ਨੇ ਹੋਰ ਕਿਹਾ ਕਿ ਕਾਂਗਰਸ ਪਾਰਟੀ ਇੱਕੋ-ਇੱਕ ਵਾਹਦ ਪਾਰਟੀ ਹੈ, ਜਿਸ ਨੇ ਸਭ ਤੋਂ ਪਹਿਲਾਂ ਇਨ੍ਹਾਂ ਕੇਂਦਰੀ ਕਾਲੇ ਕਾਨੂੰਨਾਂ ਦੀ ਡੱਟ ਕੇ ਖ਼ਿਲਾਫ਼ਤ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ਼, ਕਿਸਾਨਾਂ ਦੀਆਂ ਜਾਇਜ਼ਾ ਮੰਗਾਂ ਨੂੰ ਲੈਕੇ ਚੱਲ ਰਿਹਾ ਹੈ ਅਤੇ ਅੱਜ ਪੂਰੀ ਦੁਨੀਆਂ ਦੀਆਂ ਨਜ਼ਰਾਂ ਇਸ ਸੰਘਰਸ਼ ‘ਤੇ ਟਿਕੀਆਂ ਹੋਈਆਂ ਹਨ, ਇਸ ਲਈ ਪੰਜਾਬ ਸਰਕਾਰ ਵੀ ਇਨ੍ਹਾਂ ਦੇ ਸੰਘਰਸ਼ ਨੂੰ ਆਪਣੀ ਪੂਰੀ ਹਮਾਇਤ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨੀ ਪ੍ਰਭਾਵਤ ਹੋਣ ਨਾਲ ਹਰ ਵਰਗ ਪ੍ਰਭਾਵਤ ਹੋਵੇਗਾ, ਇਸ ਲਈ ਇਹ ਸੰਘਰਸ਼ ਇਕੱਲੇ ਕਿਸਾਨਾਂ ਦਾ ਹੀ ਨਹੀਂ ਬਲਕਿ ਹਰ ਵਰਗ ਦਾ ਸੰਘਰਸ਼ ਬਣ ਚੁੱਕਾ ਹੈ।

ਸ. ਧਰਮਸੋਤ ਨੇ ਕਿਸਾਨੀ ਸੰਘਰਸ਼ ਦਾ ਸਾਥ ਦੇਣ ਵਾਲਿਆਂ ਨੂੰ ਐਨ.ਆਈ.ਏ. ਅਤੇ ਹੋਰ ਵੱਖ-ਵੱਖ ਏਜੰਸੀਆਂ ਨਾਲ ਪ੍ਰੇਸ਼ਾਨ ਕਰਨ ਦੀ ਕੇਂਦਰ ਸਰਕਾਰ ਦੀ ਨੀਤੀ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੇ ਸੱਚੇ ਦਰਦ ਨੂੰ ਸਮਝਦੇ ਹੋਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ, ਕਿਉਂਕਿ ਕੇਂਦਰ ਸਰਕਾਰ ਲੋਕਾਂ ਦੀ ਚੁਣੀ ਹੋਈ ਸਰਕਾਰ ਹੈ ਇਸ ਲਈ ਉਸਨੂੰ ਸ਼ਾਂਤਮਈ ਅੰਦੋਲਨ ਕਰ ਰਹੇ ਲੋਕਾਂ ਦੀ ਗੱਲ ਜਰੂਰ ਸੁਨਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਸੰਤੋਖ ਸਿੰਘ, ਕੌਂਸਲਰ ਹਰਵਿੰਦਰ ਸਿੰਘ ਨਿੱਪੀ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...