Friday, April 26, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ; ਕਿਹਾ ਬੇਇੱਜ਼ਤ ਕੀਤਾ ਗਿਆ, ਅਜੇ ਕਾਂਗਰਸ ਪਾਰਟੀ ਵਿੱਚ ਹਾਂ ਪਰ ਰਾਹ ਖੁਲ੍ਹੇ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਸਤੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਵੱਲੋਂ ਆਪਣਾ ਅਸਤੀਫ਼ਾ ਕਾਂਗਰਸ ਹਾਈਕਮਾਨ ਦੇ ਨਿਰਦੇਸ਼ ’ਤੇ ਸ਼ਾਮ 5 ਵਜੇ ਹੋਣ ਵਾਲੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਚੰਦ ਮਿਨਟ ਪਹਿਲਾਂ ਦਿੱਤਾ ਗਿਆ।

ਇਸ ਦੇ ਨਾਲ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ।

ਆਪਣੇ ਸਰਕਾਰੀ ਨਿਵਾਸ ’ਤੇ ਆਪਣੇ ਸਮਰਥਕ ਵਿਧਾਇਕਾਂ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪੁੱਜੇ ਜਿੱਥੇ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਜਪਾਲ ਸ੍ਰੀ ਬੀ.ਐਲ. ਪੁਰੋਹਿਤ ਨੂੰ ਸੌਂਪ ਦਿੱਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਪ੍ਰਨੀਤ ਕੌਰ, ਬੇਟਾ ਰਣਇੰਦਰ ਸਿੰਘ , ਸੰਸਦ ਮੈਂਬਰ ਸ: ਗੁਰਜੀਤ ਸਿੰਘ ਔਜਲਾ, ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ, ਸ: ਭਰਤਇੰਦਰ ਸਿੰਘ ਚਾਹਲ ਅਤੇ ਹੋਰ ਆਗੂ ਹਾਜ਼ਰ ਸਨ।

ਅਸਤੀਫ਼ਾ ਦੇਣ ਮਗਰੋਂ ਰਾਜ ਭਵਨ ਦੇ ਗੇਟ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਅੱਜ ਹੀ ਸ੍ਰੀਮਤੀ ਸੋਨੀਆ ਗਾਂਧੀ ਨਾਲ ਸਵੇਰੇ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਦੱਸ ਦਿੱਤਾ ਸੀ ਕਿ ਮੈਂ ਅਸਤੀਫ਼ਾ ਦੇ ਰਿਹਾ ਹਾਂ। ਉਹਨਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਵਿੱਚ ਤੀਜੀ ਵਾਰ ਵਿਧਾਇਕਾਂ ਤੋਂ ਰਾਏ ਮੰਗੀ ਜਾ ਰਹੀ ਹੈ। ਪਹਿਲਾਂ ਦੋ ਵਾਰ ਦਿੱਲੀ ਵਿੱਚ ਮੀਟਿੰਗਾਂ ਤੋਂ ਬਾਅਦ ਹੁਣ ਅੱਜ ਫ਼ਿਰ ਮੀਟਿੰਗ ਕੀਤੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਮੇਰੇ ’ਤੇ ਕੋਈ ਸ਼ੱਕ ਵਾਲੀ ਗੱਲ ਹੈ। ਇਸ ਨਾਲ ਮੈਂ ਬੇਇੱਜ਼ਤ ਮਹਿਸੂਸ ਕੀਤਾ। ਦੋ ਮਹੀਨਿਆਂ ਵਿੱਚ ਅੱਜ ਤੀਜੀ ਵਾਰ ਵਿਧਾਇਕਾਂ ਦੀਆਂ ਮੀਟਿੰਗਾਂ ਬੁਲਾਉਣ ’ਤੇ ਮੈਂ ਫ਼ੈਸਲਾ ਕਰ ਲਿਆ ਸੀ ਕਿ ਮੈਂ ਅੱਜ ਇਹ ਅਹੁਦਾ ਛੱਡ ਦਿਆਂਗਾ।

ਉਹਨਾਂ ਨੇ ਕਿਹਾ ਕਿ ਹੁਣ ਜਦ ਉਹਨਾਂ ਨੇ ਇਹ ਅਹੁਦਾ ਛੱਡ ਦਿੱਤਾ ਹੈ, ਹਾਈਕਮਾਨ ਨੂੰ ਜਿਸ ’ਤੇ ਭਰੋਸਾ ਹੈ, ਉਸਨੂੰ ਬਣਾ ਦੇਣ। ਉਹਨਾਂ ਆਖ਼ਿਆ ਕਿ ਮੈਂ ਅਸਤੀਫ਼ਾ ਦੇ ਦਿੱਤਾ ਹੈ, ਹੁਣ ਇਹ ਉਨ੍ਹਾਂ ਦੀ ਮਰਜ਼ੀ ਹੈ ਜਿਸਨੂੰ ਚਾਹੁਣ ਬਣਾਉਣ।

ਅਗਲੀ ਰਾਜਨੀਤੀ ਬਾਰੇ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਬਦਲ ਉਨ੍ਹਾਂ ਲਈ ਖੁਲ੍ਹਾ ਹੈ। ਉਨ੍ਹਾਂ ਨੇ ਕਾਂਗਰਸ ਛੱਡਣ ਬਾਰੇ ਕਿਹਾ ਕਿ ਮੈਂ ਕਾਂਗਰਸ ਪਾਰਟੀ ਵਿੱਚ ਹਾਂ, ਅਤੇ ਸਾਢੇ ਨੌਂ ਸਾਲ ਮੁੱਖ ਮੰਤਰੀ ਰਿਹਾ ਹਾਂ। ਉਨ੍ਹਾਂ ਕਿਹਾ ਕਿ ਮੈਂ ਆਪਣੇ ਸਾਥੀਆਂ ਨਾਲ ਗੱਲਬਾਤ ਕਰਨ ਉਪਰੰਤ ਹੀ ਆਪਣੇ ਰਾਜਸੀ ਭਵਿੱਖ ਬਾਰੇ ਕੋਈ ਫ਼ੈਸਲਾ ਲਵਾਂਗਾ।

ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਇਹ ਗੱਲ ਹੁਣੇ ਨਹੀਂ ਦੱਸ ਸਕਦੇ ਕਿ ਨਾਮਜ਼ਦ ਕੀਤੇ ਜਾਣ ਵਾਲਾ ਅਗਲਾ ਸੀ.ਐਲ.ਪੀ. ਲੀਡਰ ਉਨ੍ਹਾਂ ਨੂੰ ਮਨਜ਼ੂਰ ਹੋਵੇਗਾ ਜਾਂ ਨਹੀਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਜਨੀਤੀ ਵਿੱਚ 52 ਸਾਲ ਹੋ ਗਏ ਹਨ ਅਤੇ ਉਹ ਕੋਈ ਵੀ ਫ਼ੈਸਲਾ ਆਪਣੇ ਉਨ੍ਹਾਂ ਸਮਰਥਕਾਂ ਨਾਲ ਸਲਾਹ ਕਰਕੇ ਹੀ ਲੈਣਗੇ ਜਿਹੜੇ ਇਸ ਸਮੇਂ ਦੌਰਾਨ ਉਨ੍ਹਾਂ ਦੇ ਨਾਲ ਖੜ੍ਹੇ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...