Saturday, April 20, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਕੀਤੀ ਅਪੀਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਗਸਤ, 2022:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਉਨ੍ਹਾਂ ਸਾਰੇ ਸਿੱਖ ਕੈਦੀਆਂ ਦੀ ਰਿਹਾਈ ‘ਤੇ ਵਿਚਾਰ ਕਰਨ ਜੋ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਪਰ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ।

ਸਾਬਕਾ ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ ਵਿੱਚ ਕਿਹਾ, ‘‘ਅਸੀਂ ਆਪਣੀ ਆਜ਼ਾਦੀ ਦਾ 75ਵਾਂ ਵਰ੍ਹਾ ਸਦਭਾਵਨਾ ਨਾਲ ਮਨਾ ਰਹੇ ਹਾਂ, ਤੇ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਸਜ਼ਾ ਪੂਰੀ ਕਰ ਚੁੱਕੇ ਸਾਰੇ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ, ਜੋਕਿ ਉਨ੍ਹਾਂ ਦਾ ਹੱਕ ਵੀ ਹੈ।’’

ਕੈਪਟਨ ਅਮਰਿੰਦਰ ਨੇ ਧਿਆਨ ਦਿਵਾਇਆ, ਇੱਥੋਂ ਤੱਕ ਕਿ ਖੁਦ ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੀ ਸੁਪਰੀਮ ਕੋਰਟ ਨੇ ਵੀ ਸਮੇਂ-ਸਮੇਂ ‘ਤੇ ਸੁਝਾਅ ਦਿੱਤਾ ਹੈ ਕਿ ਜੇਲ ਦੀ ਸਜ਼ਾ ਪੂਰੀ ਕਰ ਚੁੱਕੇ ਸਾਰੇ ਲੋਕਾਂ ਨੂੰ ਰਿਹਾਅ ਕੀਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਸਿੱਖ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਹ ਕੱਟੜ ਅਪਰਾਧੀ ਨਹੀਂ ਸਨ, ਸਗੋਂ ਉਹ ਕਾਲੇ ਦੌਰ ਦੌਰਾਨ ਜਜ਼ਬਾਤ ਨਾਲ ਭਰੇ ਹੋਏ ਸਨ, ਜਿਨ੍ਹਾਂ ਨੂੰ ਪੰਜਾਬ ਹੁਣ ਪਿੱਛੇ ਛੱਡ ਚੁੱਕਾ ਹੈ। “ਉਨ੍ਹਾਂ ਨੇ ਲਗਭਗ ਆਪਣੀ ਜ਼ਿੰਦਗੀ ਨਾਲ ਭੁਗਤਾਨ ਕਰ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੂੰ ਰਾਹਤ ਪ੍ਰਦਾਨ ਕਰਨ ਦਾ ਸਮਾਂ ਹੈ ਜੋ ਕਿ ਉਹ ਕਾਨੂੰਨੀ ਤੌਰ ‘ਤੇ ਵੀ ਹੱਕਦਾਰ ਹਨ, ਉਹਨਾ ਨੇ ਇਹ ਟਿੱਪਣੀ ਕੀਤੀ।

ਸਾਬਕਾ ਮੁੱਖ ਮੰਤਰੀ ਨੇ ਕਿਹਾ, ਭਾਰਤ ਦੀ ਸੁਪਰੀਮ ਕੋਰਟ ਨੇ ਹਾਲ ਹੀ ਵਿੱਚ ਮਰਹੂਮ ਰਾਜੀਵ ਗਾਂਧੀ ਦੇ ਕਾਤਲ ਨੂੰ 31 ਸਾਲ ਦੀ ਕੈਦ ਤੋਂ ਬਾਅਦ ਰਿਹਾਅ ਕੀਤਾ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਉਹਨਾ ਨੂੰ ਰਿਹਾਅ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੂੰ ਕਿਉਂ ਨਹੀਂ ਜੋ ਪਹਿਲਾਂ ਹੀ ਜੇਲ੍ਹ ਦੀ ਸਜ਼ਾ ਪੂਰੀ ਕਰ ਚੁੱਕੇ ਹਨ।

ਉਨ੍ਹਾਂ ਕਿਹਾ, “ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤੋਂ ਵਧੀਆ ਹੋਰ ਮੌਕਾ ਨਹੀਂ ਹੋ ਸਕਦਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜ਼ਾਦੀ ਦਿੱਤੀ ਜਾਵੇ।”

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...