Friday, March 29, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਸਿੰਘ ਵਿਧਾਇਕ ਵਜੋਂ ਅਸਤੀਫ਼ਾ ਦੇਣ, ਪ੍ਰਨੀਤ ਕੌਰ ਨੂੰ ਵੀ ਪਾਰਲੀਮੈਂਟ ਤੋਂ ਅਸਤੀਫ਼ਾ ਦੇਣ ਲਈ ਆਖ਼ਣ: ਬੀਰਦਵਿੰਦਰ ਸਿੰਘ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 21 ਅਕਤੂਬਰ, 2021 –
ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਕਾਂਗਰਸ ਪਾਰਟੀ ਤੋਂ ਆਪਣਾ ਨਾਤਾ ਸਦਾ ਲਈ ਤੋੜ ਲਿਆ ਹੈ ਅਤੇ ਉਹ ਜਲਦ ਹੀ ਆਪਣੀ ਨਵੀਂ ਪਾਰਟੀ ਦਾ ਗਠਨ ਕਰਨ ਜਾ ਰਹੇ ਹਨ। ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਯਾਦ ਕਰਵਾਉਂਣਾ ਚਾਹੁੰਦਾ ਹਾਂ ਕਿ ਪਹਿਲਾਂ ਉਨ੍ਹਾਂ ਨੂੰ ਨੈਤਿਕਤਾ ਦੇ ਅਧਾਰ ਤੇ, ਆਪਣੀ ਪਟਿਆਲਾ ਵਿਧਾਨ ਸਭਾ ਸੀਟ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਉਸ ਤੋਂ ਬਾਅਦ ਆਪਣੀ ਲੋਕਪ੍ਰਿਅਤਾ ਤੇ ਸਰਬਮਾਨਤਾ ਪਰਖਣ ਲਈ ਆਪਣੀ ਪਤਨੀ ਸ੍ਰੀ ਮਤੀ ਪਰਨੀਤ ਕੌਰ ਨੂੰ ਕਾਂਗਰਸ ਪਾਰਟੀ ਅਤੇ ਲੋਕ ਸਭਾ ਦੀ ਪਟਿਆਲਾ ਸੀਟ ਤੋਂ ਅਸਤੀਫ਼ਾ ਦੇਣ ਲਈ ਕਹਿਣਾ ਚਾਹੀਦਾ ਹੈ।

ਇਸ ਤੋਂ ਬਾਅਦ ਪਟਿਆਲਾ ਅਤੇ ਪਟਿਆਲਾ ਤੋਂ ਬਾਹਰ, ਸਾਰੇ ਪੰਜਾਬ ਵਿੱਚ ਜਿੰਨੇ ਵੀ ਉਨ੍ਹਾਂ ਦੇ ਲੰਗੋਟੀਏ ਯਾਰ ਤੇ ਜਿਗਰੀ ਪੈਰੋਕਾਰ, ਲਾਹੇਵੰਦ ਸਰਕਾਰੀ ਰੁਤਬਿਆਂ ਤੇ ਬੈਠੇ ਹਨ, ਉਨ੍ਹਾਂ ਨੂੰ ਵੀ ਕੈਪਟਨ ਪ੍ਰਤੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ, ਤੁਰੰਤ ਅਸਤੀਫ਼ੇ ਦੇਣ ਦੀ ਅਪੀਲ ਕਰਨੀ ਚਾਹੀਦੀ ਹੈ ।

ਬੜੇ ਦੁੱਖ ਦੀ ਗੱਲ ਹੈ ਕਿ ਕੈਪਟਨ ਲਗਪਗ ਇੱਕ ਮਹੀਨੇ ਤੋਂ ਲਗਾਤਾਰ ਕਾਂਗਰਸ ਹਾਈ ਕਮਾਂਡ ਅਤੇ ਖਾਸ ਕਰਕੇ ਕਾਂਗਰਸ ਦੇ ਪ੍ਰਧਾਨ ਸ੍ਰੀ ਮਤੀ ਸੋਨੀਆਂ ਗਾਂਧੀ ਤੇ ਇਹ ਆਰੋਪ ਲਗਾ ਰਹੇ ਹਨ ਕਿ ਉਨ੍ਹਾਂ ਨੇ ਮੈਨੂੰ ਜ਼ਲੀਲ ਕਰਕੇ ਮੁੱਖ ਮੰਤਰੀ ਦੇ ਰੁਤਬੇ ਤੋਂ ਹਟਾਇਆ ਹੈ ਅਤੇ ਹੁਣ ਮੈਂ ਕਾਂਗਰਸ ਤੋਂ ਬਾਹਰ ਜਾ ਕੇ, ਬੀ.ਜੇ.ਪੀ ਦੇ ਸਹਿਯੋਗ ਨਾਲ ਆਪਣੀ ਨਵੀਂ ਪਾਰਟੀ ਬਣਾ ਕੇ ਪੰਜਾਬ ਵਿੱਚ ਚੋਣਾਂ ਲੜਾਂਗਾ।

ਚੰਗੀ ਗੱਲ ਹੈ, ਜਮਹੂਰੀਅਤ ਵਿੱਚ ਅਜਿਹਾ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ, ਪਰ ਇਹ ਵੇਖਣ ਲਈ ਕਿ ਕੀ ਪੰਜਾਬ ਦੇ ਲੋਕ ਅਜਿਹਾ ਕਰਨ ਵਿੱਚ ਉਨ੍ਹਾਂ ਦਾ ਸਾਥ ਵੀ ਦੇਣਗੇ ਜਾਂ ਨਹੀਂ , ਇਸ ਪਰਖ ਲਈ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਆਪਣੀ ਪਤਨੀ ਸ੍ਰੀ ਮਤੀ ਪਰਨੀਤ ਕੌਰ ਦਾ ਸਾਥ ਨਵੀਂ ਪਾਰਟੀ ਲਈ ਮੰਗਣਾ ਚਾਹੀਦਾ ਹੈ ਅਥੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਅਤੇ ਲੋਕ ਸਭਾ ਦੀ ਪਟਿਆਲਾ ਸੀਟ ਤੋਂ ਅਸਤੀਫ਼ਾ ਦੇਣ ਲਈ ਕਹਿਣਾ ਚਾਹੀਦਾ ਹੈ।

ਮੈਂ ਹੈਰਾਨ ਹਾਂ ਕਿ ਇਸ ਕੈਪਟਨ ਅਮਰਿੰਦਰ ਸਿੰਘ ਨੂੰ ਹੁਣ ਅਚਨਚੇਤ ਕਿਸਾਨਾਂ ਦਾ ਅਤੇ ਪੰਜਾਬ ਦੇ ਲੋਕਾਂ ਦਾ ਹੇਜ ਕਿਵੇਂ ਜਾਗ ਪਿਆ ਹੈ, ਸਾਢੇ-ਚਾਰ ਸਾਲ ਤਾਂ ਬਤੌਰ ਮੁੱਖ ਮੰਤਰੀ ਇਸ ਨੇ ਪੰਜਾਬ ਵਿੱਚ ਕਿਸੇ ਨੂੰ ਮੂੰਹ ਤੱਕ ਨਹੀਂ ਦਿਖਾਇਆ, 700 ਤੋਂ ਵੱਧ ਪੰਜਾਬ ਦੇ ਕਿਸਾਨ, ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋ ਚੁੱਕੇ ਹਨ, ਕੈਪਟਨ ਅਮਰਿੰਦਰ ਸਿੰਘ ਕਿਸੇ ਇੱਕ ਵੀ ਕਿਸਾਨ ਦੇ ਘਰ ਅਫ਼ਸੋਸ ਕਰਨ ਨਹੀਂ ਗਿਆ ਤੇ ਨਾ ਹੀ ਪੀੜਤ ਪਰਿਵਾਰਾਂ ਦੇ ਹੰਝੂ ਪੂੰਝੇ ਹਨ।

100 ਦੇ ਲਗਪਗ ਫੌਜੀ ਜਵਾਨਾਂ ਦੇ ਤਬੂਤ ਜੰਮੂ-ਕਸ਼ਮੀਰ ਅਤੇ ਚੀਨ ਦੀਆਂ ਸਰਹੱਦਾਂ ਤੋਂ ਪੰਜਾਬ ਪੁੱਜੇ ਹਨ, ਜਿਨ੍ਹਾਂ ਨੇ ਆਪਣੇ ਵਤਨ ਦੀਆ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹਾਦਤ ਦੇ ਜਾਮ ਪੀਤੇ ਹਨ ਅਥੇ ਆਪਣੀਆਂ ਛਾਤੀਆਂ ਵਿੱਚ ਗੋਲੀਆਂ ਖਾ ਕੇ ਦੇਸ਼ ਦੀ ਰਾਖੀ ਕੀਤੀ ਹੈ, ਪਰ ਕੈਪਟਨ ਅਮਰਿੰਦਰ ਸਿੰਘ ਇੱਕ ਸਾਬਕਾ ਫੌਜੀ ਕੈਪਟਨ ਹੁੰਦੇ ਹੋਏ ਵੀ, ਪੰਜਾਬ ਵਿੱਚ ਕਿਸੇ ਇੱਕ ਵੀ ਸ਼ਹੀਦ ਦੇ ਸਸਕਾਰ ਉੱਤੇ ਉਸ ਜਵਾਨ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਾਜ਼ਰ ਨਹੀਂ ਹੋਏ।

ਬਤੌਰ ਮੁੱਖ ਮੰਤਰੀ ਪੰਜਾਬ, ਸਾਢੇ ਚਾਰ ਸਾਲ ‘ਰੇਸ਼ਮ ਦੇ ਕੀੜੇ ਵਾਂਗ’ ਸਿਸਵਾਂ ਫਾਰਮ ਵਿੱਚ ਹੀ, ਆਪਣੇ ‘ਮਨ-ਭਾਉਂਦੇ ਵਿਦੇਸ਼ੀ ਮਹਿਮਾਨਾਂ’ ਨਾਲ ਲਿਪਟੇ ਰਹੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਿਦੇਸ਼ੀ ਮਹਿਮਾਨਾਂ ਦੀ ਖਾਤਰ-ਤਵੱਜੋ ਤੋਂ ਹੀ ਵਿਹਲ ਨਹੀਂ ਮਿਲਿਆ, ਆਖਰ ਵੇਲ਼ਾ ਬੀਤ ਗਿਆ, ਹੁਣ ਆਖਦੇ ਨੇ ਮੈਂ ਟਿੱਕ ਕੇ ਘਰ ਨਹੀਂ ਬੈਠਾਂਗਾ, ਪੰਜਾਬ ਵਿੱਚ ਅਜੇਹਾ ਭੜਥੂ ਪਾ ਦਿਆਂਗਾ ਕਿ, ਨਰਿੰਦਰ ਮੋਦੀ, ਅਮਿਤ ਸ਼ਾਹ ਅਤੇ ਅਜੀਤ ਡੋਵਲ ਦੀ ਅਸ਼ੀਰਵਾਦ ਨਾਲ, ਆਪਣੀ ਨਵੀਂ ਬਣਨ ਵਾਲੀ ਪਾਰਟੀ ਦੀ ਅਜੇਹੀ ਹਨੇਰੀ ਲਿਆ ਦੇਵਾਂਗਾ ਕਿ ਕਾਂਗਰਸ ਵਾਲੇ ਅੱਖਾ ਮਲ਼ਦੇ, ਦੇਖਦੇ ਹੀ ਰਹਿ ਜਾਣਗੇ।

ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਕਹਾਂਗਾ ਕਿ ਬਹੁਤੇ ਦਮਗਜੇ ਮਾਰਨ ਦੀ ਬਜਾਏ, ਪਹਿਲਾਂ ਨੈਤਿਕਤਾ ਦਾ ਸਬੂਤ ਦਿੰਦੇ ਹੋਏ, ਪਟਿਆਲਾ ਵਿਧਾਨ ਸਭਾ ਸੀਟ ਤੋਂ ਤੁਰੰਤ ਅਸਤੀਫ਼ਾ ਦਿਓ ਉਸ ਤੋਂ ਬਾਅਦ ਆਪਣੀ ਪਤਨੀ ਦਾ ਅਸਤੀਫ਼ਾ ਦਵਾਓ, ਫੇਰ ਆਓ ਆਪਣੀ ਨਵੀਂ ਪਾਰਟੀ ਦੇ ਉਮੀਦਵਾਰ ਬਣਕੇ ਮੈਦਾਨ ਵਿੱਚ, ਦੇਖੋ ਪੰਜਾਬ ਦੇ ਲੋਕ ਤੁਹਾਨੂੰ ਕਿਵੇਂ ‘ਧੂੜ ਚਟਾਉਂਦੇ’ ਹਨ, ਲੋਕ ਵੀ ਮੁੱਠੀਆਂ ਵਿੱਚ ਥੁੱਕੀ ਬੈਠੇ ਹਨ, ਬਾਕੀ ਤਮਾਸ਼ਾ ਤਾਂ ਸਾਰਾ ਪੰਜਾਬ ਆਉਂਣ ਵਾਲੇ ਸਮੇਂ ਵਿੱਚ ਦੇਖੇਗਾ ਤੇ ਨਾਲ਼ੇ ਹਿਸਾਬ ਮੰਗੇਗਾ ਕਿ ਕੈਪਟਨ ਨੇ ਕਿਸਤਰ੍ਹਾਂ ਆਪਣੇ ਹਿੱਤਾਂ ਲਈ ਪੰਜਾਬ ਨੂੰ ਬਰਬਾਦ ਕੀਤਾ ਹੈ ਅਤੇ ਮਾਫੀਆ ਰਾਜ ਰਾਹੀਂ ਸਾਰੇ ਪੰਜਾਬ ਨੂੰ ਕੰਗਾਲ ਕਰਕੇ ਰੱਖ ਦਿੱਤਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...