Friday, March 29, 2024

ਵਾਹਿਗੁਰੂ

spot_img
spot_img

ਕੈਪਟਨ ਅਮਰਿੰਦਰ ਸਿੰਘ 31 ਜੁਲਾਈ ਨੂੰ ਸੁਨਾਮ ਵਿਖ਼ੇ ਲੋਕ ਅਰਪਿਤ ਕਰਨਗੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 30 ਜੁਲਾਈ, 2021:
ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਜਦਾ ਕਰਨ ਅਤੇ ਉਨਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ 31 ਜੁਲਾਈ 2021 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਅਰਪਿਤ ਕੀਤੀ ਜਾਵੇਗੀ।

ਸੁਨਾਮ ਊਧਮ ਸਿੰਘ ਵਾਲਾ ਵਿਖੇ ਵਧੀਕ ਮੁੱਖ ਸਕੱਤਰ ਸੈਰ-ਸਪਾਟਾ ਵਿਭਾਗ ਸ੍ਰੀ ਸੰਜੇ ਕੁਮਾਰ, ਡਾਇਰੈਕਟਰ ਮੈਡਮ ਕੰਵਲ ਪ੍ਰੀਤ ਬਰਾੜ ਅਤੇ ਮੈਡਮ ਦਾਮਨ ਥਿੰਦ ਬਾਜਵਾ ਨਾਲ ਯਾਦਗਾਰ ਦੇ ਉਦਘਾਟਨੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਯਾਦਗਾਰ ਲੋਕ ਅਰਪਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ 31 ਜੁਲਾਈ ਨੂੰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੂਬਾ ਪੱਧਰੀ ਸਮਾਰੋਹ ਉਲੀਕਿਆ ਗਿਆ ਹੈ ਜਿਸ ਲਈ ਪੁਖਤਾ ਪ੍ਰਬੰਧ ਬਣਾਉਣੇ ਯਕੀਨੀ ਬਣਾਏ ਜਾ ਰਹੇ ਹਨ।

ਉਨਾਂ ਕਿਹਾ ਕਿ ਇਸ ਮੌਕੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ, ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਚੇਅਰਮੈਨ ਮੰਡੀ ਬੋਰਡ ਸ. ਲਾਲ ਸਿੰਘ ਸਮੇਤ ਕਈ ਹੋਰ ਸਖ਼ਸ਼ੀਅਤਾਂ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਪਹੁੰਚ ਰਹੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਨਾਮ-ਮਾਨਸਾ ਸੜਕ ’ਤੇ 4 ਏਕੜ ਜਗਾ ’ਤੇ ਤਿਆਰ ਕੀਤੀ ਗਈ ਸ਼ਹੀਦ ਊਧਮ ਸਿੰਘ ਯਾਦਗਾਰ ’ਚ ਸ਼ਹੀਦ ਦਾ ਤਾਂਬੇ ਦਾ ਬੁੱਤ, ਉਨਾਂ ਦੀਆਂ ਨਿਸ਼ਾਨੀਆਂ ਸੰਭਾਲਣ ਤੇ ਪ੍ਰਦਰਸ਼ਨੀ ਲਈ ਅਜਾਇਬ ਘਰ, ਕੈਫੇਟੇਰੀਆ ਤੇ ਹੋਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨਾਂ ਦੱਸਿਆ ਕਿ ਯਾਦਗਾਰ ਦੀ ਰੂਪ ਰੇਖਾ ਤੇ ਡਿਜ਼ਾਇਨ ਚੀਫ਼ ਆਰਕੀਟੈਕਟ ਪੰਜਾਬ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਵਿਚ ਲੋਕਾਂ ਦੀ ਸੁਵਿਧਾ ਲਈ ਪਾਰਕਿੰਗ, ਹਰਿਆਲੀ ਭਰਪੂਰ ਲੈਂਡ ਸਕੇਪਿੰਗ ਅਤੇ ਪਾਥਵੇਅਜ਼, ਰੇਨ ਸ਼ੈਲਟਰਜ਼, ਰਵਾਇਤੀ ਦਿੱਖ ਵਾਲੀਆਂ ਲਾਇਟਾਂ ਆਦਿ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਯਾਦਗਾਰ ਦੇ ਆਲੇ ਦੁਆਲੇ ਰੈਡ-ਸੈਂਡਸਟੋਨ ਦੀ ਵਰਤੋਂ ਕੀਤੀ ਗਈ ਹੈ ਅਤੇ ਸ਼ਹੀਦ ਦੇ ਬੁੱਤ ਦੇ ਸਾਹਮਣੇ ਗੋਲਾਕਾਰ ਡਿਜ਼ਾਇਨ ’ਚ ਫੁੱਲਾਂ ਵਾਲੇ ਬੂਟਿਆਂ ਦੀਆਂ ਕਿਆਰੀਆਂ ਤਿਆਰ ਕਰਵਾਈਆਂ ਗਈਆਂ ਹਨ।

ਸ਼੍ਰੀ ਰਾਮਵੀਰ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਨੇ 21 ਸਾਲ ਬਾਅਦ ਜਲਿਆਂਵਾਲਾ ਬਾਗ ਦੇ ਸਾਕੇ ਦਾ ਬਦਲਾ ਲਿਆ ਅਤੇ 31 ਜੁਲਾਈ 1940 ਨੂੰ ਲੰਦਨ ਦੀ ਜੇਲ ’ਚ ਫਾਂਸੀ ਦੇ ਕੇ ਉਨਾਂ ਨੂੰ ਸ਼ਹੀਦ ਕੀਤਾ ਗਿਆ ਸੀ। ਉਨਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦੇ ਬਹਾਦਰੀ ਵਾਲੇ ਸਾਕੇ ਦੇ ਪ੍ਰਚਾਰ ਲਈ ਵੀ ਬੁੱਤ ਦੇ ਆਲੇ ਦੁਆਲੇ ਉਨਾਂ ਦੀ ਜ਼ਿੰਦਗੀ ਨਾਲ ਸਬੰਧਤ ਇਤਿਹਾਸ ਪੰਜਾਬੀ ਤੇ ਅੰਗ੍ਰੇਜ਼ੀ ਭਾਸ਼ਾਵਾਂ ’ਚ ਪੱਥਰਾਂ ’ਤੇ ਬੜੀ ਬਾਰੀਕੀ ਨਾਲ ਉਕੇਰਿਆ ਗਿਆ ਹੈ। ਉਨਾਂ ਕਿਹਾ ਕਿ ਇਹ ਯਾਦਗਾਰ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸ੍ਰੋਤ ਬਣ ਕੇ ਉੱਭਰੇਗੀ ਅਤੇ ਨੌਜਵਾਨਾਂ ਨੂੰ ਜਿੰਦ-ਜਾਨ ਨਾਲ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਤ ਕਰੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸੁਨਾਮ ਮਨਜੀਤ ਕੌਰ, ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ, ਤਹਿਸੀਲਦਾਰ ਕੁਲਦੀਪ ਸਿੰਘ, ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,259FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...