Saturday, April 27, 2024

ਵਾਹਿਗੁਰੂ

spot_img
spot_img

ਕੈਪਟਨ ਅਸਤੀਫ਼ਾ ਦੇਣਗੇ: ਰਣਇੰਦਰ ਸਿੰਘ ਨੇ ਕੀਤਾ ਖ਼ੁਲਾਸਾ, ਅਸਤੀਫ਼ੇ ਮਗਰੋਂ ਰੱਖਣਗੇ ਆਪਣੇ ਮਨ ਦੀ ਗੱਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 18 ਸਤੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਗਪਗ ਚਾਰ ਵਜੇ ਭਾਵ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਇਕ ਘੰਟਾ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ।

ਮੁੱਖ ਮੰਤਰੀ ਦੇ ਬੇਟੇ ਰਣਇੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ ਰਹੇ ਹਨ ਅਤੇ ਮੈਂ ਆਪਣੇ ਪਿਤਾ ਦੇ ਨਾਲ ਰਾਜਭਵਨ ਜਾ ਰਿਹਾ ਹਾਂ।

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਵੱਲੋਂ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਮੁੱਖ ਮੰਤਰੀ 4.30 ਵਜੇ ਰਾਜ ਭਵਨ ਦੇ ਗੇਟ ’ਤੇ ਪੱਤਰਕਾਰਾਂ ਨੂੂੰ ਸੰਬੋਧਨ ਕਰਨਗੇ।

ਯਾਦ ਰਹੇ ਕਿ ਇਸ ਤੋਂ ਪਹਿਲਾਂ ਇਹ ਵੀ ਖ਼ਬਰਾਂ ਹਨ ਕਿ ਮੁੱਖ ਮੰਤਰੀ ਨੇ ਅੱਜ ਸੀਨੀਅਰ ਕਾਂਗਰਸ ਆਗੂ ਸ੍ਰੀ ਕਮਲ ਨਾਥ ਅਤੇ ਪੰਜਾਬ ਤੋਂ ਲੋਕ ਸਭਾ ਮੈਬਰ ਸ੍ਰੀ ਮਨੀਸ਼ ਤਿਵਾੜੀ ਰਾਹੀਂ ਕਾਂਗਰਸ ਹਾਈਕਮਾਨ ਨੂੰ ਅੱਜ ਹੀ ਇਹ ਸੁਨੇਹਾ ਦਿੱਤਾ ਸੀ ਕਿ ਜਿਸ ਤਰ੍ਹਾਂ ਦਾ ਉਨ੍ਹਾਂ ਨਾਲ ਵਿਉਹਾਰ ਕੀਤਾ ਜਾ ਰਿਹਾ ਹੈ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਹੀ ਨਹੀਂ ਪਾਰਟੀ ਤੋਂ ਵੀ ਅਸਤੀਫ਼ਾ ਦੇ ਸਕਦੇ ਹਨ।

ਮੁੱਖ ਮੰਤਰੀ ਵੱਲੋਂ 2 ਵਜੇ ਆਪਣੇ ਸਰਕਾਰੀ ਨਿਵਾਸ ’ਤੇ ਸੱਦੀ ਗਈ ਮੰਤਰੀਆਂ ਅਤੇ ਵਿਧਾਇਕਾਂ ਦੀ ਮੀਟਿੰਗ ਵਿੱਚ ਕਰੀਬ 15 ਆਗੂਆਂ ਦੇ ਪਹੁੰਚਣ ਦੀ ਖ਼ਬਰ ਹੈ ਜਿਸ ਤੋਂ ਕਾਂਗਰਸ ਹਾਈਕਮਾਨ ਦੇ ਰਾਜ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੂੰ ਲਾਏ ਗਏ ਸੁਨੇਹਿਆਂ ਦਾ ਅਸਰ ਸਪਸ਼ਟ ਰੂਪ ਵਿੱਚ ਨਜ਼ਰ ਆਇਆ ਹੈ।

ਇਹ ਵੀ ਖ਼ਬਰ ਹੈ ਕਿ ਮੁੱਖ ਮੰਤਰੀ ਦੇ ਕਰੀਬੀ ਮੰਤਰੀ ਅਤੇ ਵਿਧਾਇਕ ਵੀ ਪਹਿਲਾਂ ਹੀ 5 ਵਜੇ ਦੀ ਮੀਟਿੰਗ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸ ਸਮਝੇ ਜਾਂਦੇ ਕਈ ਮੰਤਰੀ ਅਤੇ ਵਿਧਾਇਕ 2 ਵਜੇ ਦੀ ਮੀਟਿੰਗ ਵਿੱਚ ਨਾ ਜਾ ਕੇ ਪਹਿਲਾਂ ਹੀ ਪੰਜਾਬ ਕਾਂਗਰਸ ਭਵਨ ਪੁੱਜ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...