Saturday, April 27, 2024

ਵਾਹਿਗੁਰੂ

spot_img
spot_img

ਕੈਪਟਨ ਐਨ.ਐਚ.ਏ.ਆਈ. ਚੇਅਰਮੈਨ ਨੂੰ ਮਿਲੇ, ਦੋਵੇਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਛੇਤੀ ਸ਼ੁਰੂ ਕਰਨ ਬਾਰੇ ਸਹਿਮਤ

- Advertisement -

ਨਵੀਂ ਦਿੱਲੀ, 20 ਜਨਵਰੀ, 2020 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਚੇਅਰਮੈਨ ਡਾ. ਸੁਖਬੀਰ ਸਿੰਘ ਸੰਧੂ ਨੇ ਵੱਕਾਰੀ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰਨ ‘ਤੇ ਸਹਿਮਤੀ ਜ਼ਾਹਰ ਕੀਤੀ।

ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਅਤੇ ਐਨ.ਐਚ.ਏ.ਆਈ. ਦੇ ਚੇਅਰਮੈਨ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਇਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ 30,000 ਕਰੋੜ ਰੁਪਏ ਦੇ ਪ੍ਰਾਜੈਕਟ ਲਈ ਜ਼ਮੀਨ ਐਕੁਵਾਇਰ ਕਰਨ ਦਾ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ ਜਿਸ ਵਿੱਚੋਂ 10,000 ਕਰੋੜ ਰੁਪਏ ਐਨ.ਐਚ.ਆਈ.ਏ. ਵੱਲੋਂ ਪੰਜਾਬ ਵਿੱਚ 300 ਕਿਲੋਮੀਟਰ ਮਾਰਗ ਲਈ ਖਰਚੇ ਜਾਣਗੇ।

ਐਨ.ਐਚ.ਏ.ਆਈ. ਦੇ ਚੇਅਰਮੈਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਵੱਲੋਂ ਪ੍ਰਸਤਾਵਿਤ ਸੇਧ ਨੂੰ ਹੁਣ ਅੰਤਮ ਰੂਪ ਦਿੱਤਾ ਜਾ ਚੁੱਕਾ ਹੈ, ਜਿਸ ਨਾਲ ਇਸ ਪ੍ਰਾਜੈਕਟ ਦੇ ਰਾਹ ਵਿੱਚ ਅੜਿੱਕੇ ਦੂਰ ਹੋ ਗਏ ਹਨ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸ਼ੰਭੂ-ਜਲੰਧਰ (ਪੁਰਾਣਾ ਕੌਮੀ ਮਾਰਗ-1), ਕੌਮੀ ਮਾਰਗ-95 ਦਾ ਲੁਧਿਆਣਾ-ਤਲਵੰਡੀ ਭਾਈ ਹਿੱਸੇ ਨੂੰ ਛੇਤੀ ਸ਼ੁਰੂ ਕਰਨ ਅਤੇ ਕੌਮੀ ਮਾਰਗ-44 ‘ਤੇ ਟੋਲ ਟੈਕਸ ਦੀ ਵਸੂਲੀ ਰੱਦ ਕਰਨ ਦੀ ਮੰਗ ਕੀਤੀ ਕਿਉਂ ਜੋ ਇਸ ਮਾਰਗ ਦਾ ਕੰਮ ਅਜੇ ਤੱਕ ਮੁਕੰਮਲ ਨਹੀਂ ਹੋਇਆ।

ਕੌਮੀ ਮਾਰਗ 205ਏ ‘ਤੇ ਖਰੜ-ਬਨੂੜ-ਤੇਪਲਾ ਦੇ ਚਾਰ ਮਾਰਗੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਇਹ ਮਾਰਗ ਮਈ, 2017 ਵਿੱਚ ਐਨ.ਐਚ.ਏ.ਆਈ. ਨੂੰ ਸੌਂਪ ਦੇਣ ਦੇ ਬਾਵਜੂਦ ਚਾਰ ਮਾਰਗੀ ਕਰਨ ਦਾ ਕੰਮ ਹੁਣ ਤੱਕ ਸ਼ੁਰੂ ਨਹੀਂ ਹੋਇਆ। ਉਨ੍ਹਾਂ ਨੇ ਐਨ.ਐਚ.ਏ.ਆਈ. ਨੂੰ ਬਿਨਾਂ ਕਿਸੇ ਦੇਰੀ ਤੋਂ ਇਸ ਦਾ ਕੰਮ ਸ਼ੁਰੂ ਕਰਨ ਲਈ ਆਖਿਆ।

ਐਨ.ਐਚ.ਏ.ਆਈ. ਵੱਲੋਂ ਗਮਾਡਾ ਅਤੇ ਸਥਾਨਕ ਨਗਰ ਕੌਂਸਲ ਨਾਲ ਜ਼ੀਰਕਪੁਰ ਸ਼ਹਿਰ ਵਿੱਚ ਟੋਲ ਰੋਡ ਦੀ ਵਿਆਪਕ ਪੱਧਰ ‘ਤੇ ਸਮੀਖਿਆ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਟੋਲ ਰੋਡ ਹੋਣ ਕਰਕੇ ਮੌਜੂਦਾ ਕੌਮੀ ਮਾਰਗ-22 ‘ਤੇ ਜ਼ੀਰਕਪੁਰ ਸ਼ਹਿਰ ਵਿੱਚ ਅਕਸਰ ਟ੍ਰੈਫਿਕ ਰੁਕਾਵਟਾਂ ਬਣੀਆਂ ਰਹਿੰਦੀਆਂ ਹਨ। ਸੜਕ ਦੇ ਦੋਵੇਂ ਪਾਸੀਂ ਸੰਘਣੀ ਵਸੋਂ/ਵਪਾਰਕ ਗਤੀਵਿਧੀਆਂ ਹੋਣ ਕਰਕੇ ਬਹੁਤ ਜ਼ਿਆਦਾ ਟ੍ਰੈਫਿਕ ਜਾਮ ਰਹਿੰਦਾ ਹੈ ਜਿਸ ਕਾਰਨ ਟੋਲ ਦੇ ਪ੍ਰਬੰਧਾਂ ਨੂੰ ਮੁੜ ਘੋਖਣ ਦੀ ਲੋੜ ਹੈ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...