Friday, April 19, 2024

ਵਾਹਿਗੁਰੂ

spot_img
spot_img

ਕੈਪਟਨ ਕਰ ਰਹੇ ਬਾਦਲਾਂ ਦਾ ਬਚਾਅ, ਪੰਜਾਬ ਦੇ ਲੋਕਾਂ ਦੀ ਭਲਾਈ ਲਈ ਚੌਥੇ ਸਿਆਸੀ ਫਰੰਟ ਦਾ ਗਠਨ ਛੇਤੀ: ਬ੍ਰਹਮਪੁਰਾ

- Advertisement -

ਯੈੱਸ ਪੰਜਾਬ
ਤਰਨ ਤਾਰਨ, 6 ਮਈ, 2021 –
ਸਾਬਕਾ ਵਿਧਾਇਕ ਹਲਕਾ ਖਡੂਰ ਸਾਹਿਬ ਤੋਂ ਰਵਿੰਦਰ ਸਿੰਘ ਬ੍ਰਹਮਪੁਰਾ ਐਸਜੀਪੀਸੀ ਮੈਂਬਰ ਜਥੇਦਾਰ ਬਲਵਿੰਦਰ ਸਿੰਘ ਵੇਈਂ ਪੂਈਂਂ, ਜੋ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚਲ ਰਹੇ ਸਨ, ਉਨ੍ਹਾਂ ਦੇ ਗ੍ਰਹਿ ਵਿਖੇ ਪਤਾ ਲੈਣ ਲਈ ਵਿਸ਼ੇਸ਼ ਤੌਰ ਤੇ ਪੁੱਜੇ। ਜਥੇਦਾਰ ਬਲਵਿੰਦਰ ਸਿੰਘ ਵੇਈਂ ਪੂਈਂ ਪਾਰਟੀ ਦੇ ਇੱਕ ਇਮਾਨਦਾਰ ਅਤੇ ਵਫ਼ਾਦਾਰ ਵਰਕਰ ਹਨ ਜਿੰਨ੍ਹਾਂ ਨੂੰ “ਮਾਝੇ ਦੇ ਜਰਨੈਲ” ਅਤੇ ਅਕਾਲੀ-ਟਕਸਾਲੀ ਨੇਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਖਾਸਮਖਾਸ ਵੀ ਮੰਨਿਆ ਜਾਂਦਾ ਹੈ।

ਇਸ ਮੌਕੇ ਸਾਬਕਾ ਵਿਧਾਇਕ ਸ੍ਰ. ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਥੇਦਾਰ ਬਲਵਿੰਦਰ ਸਿੰਘ ਵੇਈਂ ਪੂਈਂ ਹਮੇਸ਼ਾ ਦੀ ਤਰ੍ਹਾਂ ਪਾਰਟੀ ਪ੍ਰਤੀ ਵਫ਼ਦਾਰ ਹਨ ਅਤੇ ਭਵਿੱਖ ਵਿੱਚ ਵੀ ਪਾਰਟੀ ਆਪਣੇ ਜੁਝਾਰੂ ਵਰਕਰਾਂ ਦਾ ਮਾਣ-ਸਨਮਾਨ ਕਰਦੀ ਰਹੇਗੀ।‌‌

ਉਨ੍ਹਾਂ ਕਿਹਾ ਕਿ ਜੇ ਇਮਾਨਦਾਰੀ ਦੀ ਮਿਸਾਲ ਵੇਖਣੀ ਹੋਵੇ ਤਾਂ ਜਥੇਦਾਰ ਬਲਵਿੰਦਰ ਸਿੰਘ ਵੇਈਂ ਪੂਈਂ ਦੀ ਵੇਖੀ ਜਾ ਸਕਦੀ ਹੈ, ਜਿੰਨ੍ਹਾਂ ਨੇ ਵਿਰੋਧੀਆਂ ਵੱਲੋਂ ਦਿੱਤੇ ਹਰ ਤਰ੍ਹਾਂ ਦੇ ਲਾਲਚਾਂ ਨੂੰ ਠੋਕਰ ਮਾਰ ਕੇ ਬ੍ਰਹਮਪੁਰਾ ਪਰਿਵਾਰ ਨਾਲ ਚਟਾਨ ਵਾਂਗ ਖੜੇ ਰਹੇ ਹਨ ਜਿਸ ਲਈ ਬ੍ਰਹਮਪੁਰਾ ਪਰਿਵਾਰ ਇਹਨਾਂ ਦਾ ਧੰਨਵਾਦੀ ਹੈ।

ਬ੍ਰਹਮਪੁਰਾ ਨੇ ਕਿਹਾ ਕਿ “ਮੈਂ ਜਥੇਦਾਰ ਬਲਵਿੰਦਰ ਸਿੰਘ ਵੇਈਂ ਪੂਈਂ ਲਈ ਅਕਾਲਪੁਰਖ਼ ਅੱਗੇ ਚੜਦੀਕਲਾ ਦੀ ਅਰਦਾਸ ਕਰਦਾ ਹਾਂ ਤਾਂ ਜੋ ਇਹ ਜ਼ਲਦ ਸਿਹਤਯਾਬ ਹੋ ਕੇ ਪਾਰਟੀ ਅਤੇ ਸਮਾਜ ਪ੍ਰਤੀ ਮੁੜ ਆਪਣਾ ਕੀਮਤੀ ਯੋਗਦਾਨ ਪਾ ਸਕਣ।

ਸ੍ਰ. ਬ੍ਰਹਮਪੁਰਾ ਨੇ ਮੀਡੀਆ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਬਰਗਾੜੀ ‘ਤੇ ਬਹਿਬਲ ਕਲਾਂ ਬੇਅਦਬੀ ਮਾਮਲਿਆਂ ਅਤੇ ਕੋਟਕਪੂਰਾ ਗੋਲੀ ਕਾਂਡ ਵਿਚ ਮਾਰੇ ਗਏ ਨਿਹੱਥੇ ਸਿੰਘਾਂ ਲਈ ਸਿੱਖ ਪੰਥ ਵਿੱਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਜਿਸ ਲਈ ਕੇਵਲ ਬਾਦਲ ਪਰਿਵਾਰ ਹੀ ਜ਼ਿੰਮੇਵਾਰ ਹੈ।

ਇੱਥੇ ਇਹ ਗੱਲ ਦੱਸਣ ਤੋਂ ਬਾਹਰ ਨਹੀਂ ਹੈ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਬਾਦਲ ਪਰਿਵਾਰ ਨੂੰ ਬਚਾਉਣ ਲਈ ਜਾਣਬੁੱਝ ਕੇ ਅਦਾਲਤ ਵਿੱਚ ਕੇਸ ਨੂੰ ਕਮਜ਼ੋਰ ਕਰ ਰਹੇ ਹਨ ਜਿਸ ਲਈ ਪੰਜਾਬ ਦੇ ਲੋਕ ਉਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਨਹੀਂ ਬਖਸ਼ਣਗੇ।

ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਮਾਣਯੋਗ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ ਦਰਮਿਆਨ ਬੀਤੇ ਕੱਲ੍ਹ ਵੀ ਪਾਰਟੀ ਗਠਨ ਕਰਨ ਸੰਬੰਧੀ ਇੱਕ ਬੈਠਕ ਕੀਤੀ ਗਈ ਹੈ ਅਤੇ ਪਾਰਟੀ ਦੇ ਸਮੂਹ ਮੈਂਬਰ ਸਾਹਿਬਾਨਾਂ ਨੇ ਜਥੇਬੰਦਕ ਢਾਂਚਾ ਬਣਾਉਣ ਦੇ ਅਧਿਕਾਰ ਦੋਵੇਂ ਆਗੂਆਂ ਨੂੰ ਦਿੱਤੇ।

ਉਨ੍ਹਾਂ ਕਿਹਾ ਪਾਰਟੀ ਵਿਚ ਉਹ ਹਰ ਇੱਕ ਵਿਅਕਤੀ ਦਾ ਸਵਾਗਤ ਹੈ ਜੋ ਰਵਾਇਤੀ ਪਾਰਟੀਆਂ ਦੇ ਖਿਲਾਫ਼ ਹਨ ਅਤੇ ਇੱਕ ਪਲੇਟਫਾਰਮ ਤੇ ਸਾਰੇ ਹਮਖ਼ਿਆਲ ਲੋਕ ਮਿਲ ਕੇ ਪੰਜਾਬ ਦੀ ਜਨਤਾ ਲਈ ਥੋੜੇ ਦਿਨਾਂ ਵਿਚ ਚੋਥਾ ਸਿਆਸੀ ਫਰੰਟ ਗਠਨ ਕੀਤਾ ਜਾਵੇਗਾ।

ਇਸ ਮੌਕੇ ਅਵਤਾਰ ਸਿੰਘ ਬਲਾਕ ਸੰਮਤੀ ਮੈਂਬਰ, ਰਜਿੰਦਰ ਸਿੰਘ ਰਾਜਨ ਸਾਬਕਾ ਸਰਪੰਚ, ਜਗਤਾਰ ਸਿੰਘ ਮੈਂਬਰ ਪੰਚਾਇਤ, ਤਸਵੀਰ ਸਿੰਘ ਵੇਈਂ ਪੂਈਂ, ਸੰਤੋਖ ਸਿੰਘ ਮੈਂਬਰ ਪਿੰਡ ਵੇਈਂ ਪੂਈਂ, ਅਜੀਤ ਸਿੰਘ ਮੈਂਬਰ ਵੇਈਂ ਪੂਈਂ, ਸੁਖਵਿੰਦਰ ਸਿੰਘ, ਜਗਿੰਦਰ ਸਿੰਘ ਅਤੇ ਟਕਸਾਲੀ ਵਰਕਰਾਂ ਸਮੇਤ ਆਦਿ ਇਲਾਕਾ ਨਿਵਾਸੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...