Friday, March 29, 2024

ਵਾਹਿਗੁਰੂ

spot_img
spot_img

ਕੈਪਟਨ ਕੰਢੀ ਇਲਾਕੇ ਦੀਆਂ ਬਿਜਲੀ ਤੇ ਪਾਣੀ ਦੀਆਂ ਸਮੱਸਿਆਵਾਂ ਨੂੰ ਦੇਖ਼ਦੇ ਹੋਏ ਆਪ ਦਖ਼ਲ ਦੇਣ: ਕੰਢੀ ਕਿਸਾਨ ਸੰਘਰਸ਼ ਕਮੇਟੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਮਈ, 2021 –
ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਦੀ ਇਕ ਹੰਗਾਮੀ ਮੀਟਿੰਗ ਹਰਵਿੰਦਰ ਸਿੰਘ ਸੰਧੂ ਸਕੱਤਰ ਜਨਰਲ ਦੇ ਸੰਧੂ ਫ਼ਾਰਮ ਪਿੰਡ ਭੀਖੋਵਾਲ ਵਿਖੇ ਹੋਈ ਜਿਸ ‘ਚ ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਸਰਪ੍ਰਸਤ ਅਵਤਾਰ ਸਿੰਘ ਭੀਖੋਵਾਲ ਚੇਅਰਮੈਨ ਭੁਪਿੰਦਰ ਸਿੰਘ ਘੁੰਮਣ ,ਮੀਤ ਚੇਅਰਮੈਨ ਜਰਨੈਲ ਸਿੰਘ ਗੜ੍ਹਦੀਵਾਲਾ, ਗੁਰਜੀਤ ਸਿੰਘ ਨੀਲਾ ਨਲੋਆ ਜਨਰਲ ਸਕੱਤਰ ,ਖਜ਼ਾਨਚੀ ਕੁਲਵੰਤ ਸਿੰਘ ਬਾਠ ਸ਼ਾਮਿਲ ਹੋਏ ਜਿਸ ਵਿੱਚ ਕੰਢੀ ਇਲਾਕੇ ਵਿੱਚ ਬਿਜਲੀ ਮਹਿਕਮੇ ਵੱਲੋਂ ਮੋਟਰਾਂ ਦੀ ਬਿਜਲੀ ਸਪਲਾਈ ਵਿੱਚ ਦੱਸ ਦੱਸ ਘੰਟੇ ਲੰਬੇ ਕੱਟ ਲਗਾਏ ਜਾ ਰਹੇ ਹਨ ਦਾ ਕੰਢੀ ਕਿਸਾਨ ਕਿਸਾਨ ਸੰਘਰਸ਼ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ।

ਜਥੇਬੰਦੀ ਨੇ ਕਿਹਾ ਕਿ ਕੰਢੀ ਇਲਾਕੇ ‘ਚ ਇਸ ਸਮੇਂ ਕਣਕ ਦੀ ਫ਼ਸਲ ਤਕਰੀਬਨ ਤਿਆਰੀ ਤੇ ਹੈ ਜਿਸ ਦੇ ਵਾਸਤੇ ਬਦਲੇ ਹੋਏ ਮੌਸਮ ਵਿੱਚ ਕਣਕਾਂ ਨੂੰ ਇਕ ਪਾਣੀ ਹੋਰ ਲੋੜੀਂਦਾ ਹੈ ਜਿਸ ਵਾਸਤੇ ਮੋਟਰਾਂ ਦੀ ਬਿਜਲੀ ਦੀ ਸਪਲਾਈ ਨਿਰਵਿਘਨ ਚਲਾਈ ਜਾਣੀ ਚਾਹੀਦੀ ਹੈ।

ਜਦ ਕਿ ਬਿਜਲੀ ਮਹਿਕਮਾ ਇਸ ਸਮੇਂ ਬਿਜਲੀ ਦੇ ਲੰਬੇ ਲੰਬੇ ਕੱਟ ਲਗਾ ਕੇ ਆਪਣੀਆਂ ਹੱਕੀ ਮੰਗਾ ਲਈ ਦਿੱਲੀ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਤੰਗ ਤੇ ਪ੍ਰੇਸ਼ਾਨ ਕਰ ਰਿਹਾ ਹੈ।

ਇਸ ਦੇ ਨਾਲ ਹੀ ਕੰਢੀ ਕਿਸਾਨ ਸੰਘਰਸ਼ ਕਮੇਟੀ ਕੰਢੀ ਕਨਾਲ ਜੋ ਕਿ ਤਲਵਾੜੇ ਤੋਂ ਸ਼ੁਰੂ ਹੋ ਕੇ ਸਾਰੀ ਕੰਢੀ ਵਿੱਚ ਫ਼ਸਲਾਂ ਨੂੰ ਸਿੰਜਾਈ ਵਾਸਤੇ ਪਾਣੀ ਦੀ ਜ਼ਰੂਰਤ ਨੂੰ ਪੂਰਾ ਕਰਦੀ ਹੈ ਹੁਣ ਇਸ ਸਮੇਂ ਕਣਕਾਂ ਨੂੰ ਪਾਣੀ ਦੀ ਲੋੜ ਹੈ ਤੇ ਜਦ ਕਿ ਸਬੰਧਤ ਮਿਹਕਮੇ ਦੇ ਅਫਸਰਾ ਵਲੌ ਨਹਿਰ ਵਿੱਚ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ ਕੰਢੀ ਕਨਾਲ ਇਸ ਸਮੇਂ ਸੁੱਕ ਚੁੱਕੀ ਹੈ।ਕੰਢੀ ਇਲਾਕੇ ਦੇ ਜਿਹੜੇ ਕਿਸਾਨ ਪਾਣੀ ਦੀ ਪੂਰਤੀ ਵਾਸਤੇ ਕੰਢੀ ਕਨਾਲ ਉਤੇ ਨਿਰਭਰ ਹਨ ਹੁਣ ਉਨ੍ਹਾਂ ਵਾਸਤੇ ਬਹੁਤ ਇਹ ਔਖੀ ਘੜੀ ਬਣ ਚੁੱਕੀ ਹੈ।

ਕੰਢੀ ਕਿਸਾਨ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੰਢੀ ਇਲਾਕੇ ਦੇ ਕਿਸਾਨ ਇਸ ਸਮੇ ਦੋਹਰੀ ਮਾਰ ਝੱਲ ਰਹੇ ਹਨ ਇਕ ਪਾਸੇ ਤਾ ਬਿਜਲੀ ਵਿਭਾਗ ਲੰਬੇ ਲੰਬੇ ਬਿਜਲੀ ਦੇ ਕੱਟ ਲਗਾ ਰਿਹਾ ਹੈ ੳਥੇ ਦੂਜੇ ਪਾਸੇ ਕੰਢੀ ਕਨਾਲ ‘ਚ ਪਾਣੀ ਬੰਦ ਕਰ ਦਿੱਤਾ ਗਿਆ ਹੈ ਇਸ ਲਈ ਇਲਾਕੇ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਸਾਹਿਬ ਜਿੱਥੇ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਜਾਰੀ ਕਰਨ ਵਾਸਤੇ ਹਦਾਇਤਾਂ ਕਾਰਨ ਉੱਥੇ ਨਾਲ ਹੀ ਸਿੰਜਾਈ ਮਹਿਕਮੇ ਨੂੰ ਵੀ ਕੰਢੀ ਕਨਾਲ ਵਿੱਚ ਪਾਣੀ ਛੱਡਣ ਵਾਸਤੇ ਹੁਕਮ ਜਾਰੀ ਕਰਨ ਤਾ ਜੋ ਕਿਸਾਨ ਨੂੰ ਰਾਹਤ ਮਿਲ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,261FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...