Thursday, April 25, 2024

ਵਾਹਿਗੁਰੂ

spot_img
spot_img

ਕੈਪਟਨ ਤੋਂ ਲੋਕਾਂ ਅਤੇ ਵਿਧਾਇਕਾਂ ਦਾ ਭਰੋਸਾ ਉੱਠਿਆ, ਸਪੀਕਰ ‘ਫ਼ਲੋਰ ਟੈਸਟ’ ਕਰਾਉਣ: ਹਰਪਾਲ ਸਿੰਘ ਚੀਮਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 16 ਸਤੰਬਰ, 2021 –
ਕਾਂਗਰਸ ਦੇ 40 ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਤੋਂ ਸਦਨ ਵਿੱਚ ਬਹੁਮੱਤ ਸਿੱਧ ਕਰਵਾਇਆ ਜਾਵੇ।

ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਘੱਟ ਗਿਣਤੀ ਵਿੱਚ ਆ ਗਈ ਹੈ ਅਤੇ ਸਮੇਂ ਦੀ ਮੰਗ ਹੈ ਕਿ ਵਿਧਾਨ ਸਭਾ ਦੇ ਸਦਨ ਵਿੱਚ ਮੁੱਖ ਮੰਤਰੀ ਬਹੁਮੱਤ ਸਿੱੱਧ ਕਰਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਸਮੇਤ ਕਾਂਗਰਸ ਪਾਰਟੀ ਅਤੇ ਕਾਂਗਰਸੀ ਵਿਧਾਇਕਾਂ ਦਾ ਸਮਰਥਨ ਖੋ ਚੁੱਕੇ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਜਸ਼ੈਲੀ ਤੋਂ ਉਨ੍ਹਾਂ ਦੀ ਪਾਰਟੀ ਦੋ ਧੜਿਆਂ ਵਿੱਚ ਵੰਡੀ ਗਈ ਹੈ।

ਕੈਪਟਨ ਕਾਂਗਰਸ ਦੇ ਜ਼ਿਆਦਾਤਰ ਵਿਧਾਇਕਾਂ ਦਾ ਭਰੋਸਾ ਖੋ ਚੁੱਕੇ ਹਨ। ਨਤੀਜੇ ਵਜੋਂ ਕਾਂਗਰਸ ਦੇ ਵਿਧਾਇਕਾਂ ਦੀ ਗਿਣਤੀ ਦੇ ਅਨੁਸਾਰ ਕਾਂਗਰਸ ਦਾ ਬਹੁਮੱਤ ਸੱਤਾ ਵਿੱਚ ਕਾਬਜ ਰਹਿਣ ਲਈ ਨਾ ਕਾਫ਼ੀ ਹੈ। ਪਾਰਟੀ ਦੇ ਦੋ ਧੜਿਆਂ ਵਿੱਚ ਹੋਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਆਗੂ ਲੰਮੇ ਸਮੇਂ ਤੋਂ ਇੱਕ-ਦੂਜੇ ’ਤੇ ਭਰੋਸਾ ਨਹੀਂ ਕਰ ਰਹੇ।

ਕੈਪਟਨ ਸਰਕਾਰ ਲਈ ਬਹੁਮੱਤ ਬਣਾ ਕੇ ਰੱਖਣਾ ਮੌਜ਼ੂਦਾ ਸਮੇਂ ਵਿੱਚ ਸਭ ਤੋਂ ਵੱਡੀ ਚੁਣੌਤੀ ਹੈ। ਚੀਮਾ ਨੇ ਕਿਹਾ ਕਿ ਘੱਟ ਗਿਣਤੀ ਵਿੱਚ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਵਿੱਚ ਬਣੇ ਰਹਿਣ ਦਾ ਨਾ ਤਾਂ ਕੋਈ ਨੈਤਿਕ ਅਤੇ ਨਾ ਹੀ ਸੰਵਿਧਾਨਕ ਅਧਿਕਾਰ ਹੈ।

‘ਆਪ’ ਆਗੂ ਨੇ ਕਿਹਾ ਸੂਬੇ ਵਿੱਚ ਸਰਕਾਰ ਦਾ ਠੀਕ ਕੰਮਕਾਜ ਨਾ ਹੋਣ ਕਾਰਨ ਕਾਂਗਰਸ ਦੇ ਜ਼ਿਆਦਾਤਰ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਇੱਥੋਂ ਤੱਕ ਕਿ ਮੁੱਖ ਮੰਤਰੀ ਦੇ ਕੋਲ ਕੈਬਨਿਟ ਵਿੱਚ ਵੀ ਬਹੁਮੱਤ ਨਹੀਂ ਹੈ।

ਇਸ ਕਾਰਨ ਉਹ ਸਰਕਾਰ ਵਿੱਚ ਬਤੌਰ ਮੁੱਖ ਮੰਤਰੀ ਬਣੇ ਨਹੀਂ ਰਹਿ ਸਕਦੇ। ਚੀਮਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸਦਨ ਵਿੱਚ ਤੁਰੰਤ ਫਲੋਰ ਟੈਸਟ ਕਰਾਉਣਾ ਚਾਹੀਦਾ ਹੈ ਤਾਂ ਕਿ ਪਤਾ ਲੱਗ ਸਕੇ ਕਿ ਕਿੰਨੇ ਵਿਧਾਇਕ ਕੈਪਟਨ ਸਰਕਾਰ ਦੇ ਨਾਲ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਇੱਕ ਪ੍ਰਤੀਨਿੱਧ ਮੰਡਲ ਨੇ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਅਤੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਦਨ ਵਿੱਚ ਬਹੁਮੱਤ ਸਿੱਧ ਕਰਾਉਣ ਦੀ ਮੰਗ ਕੀਤੀ ਸੀ।

ਚੀਮਾ ਨੇ ਪ੍ਰਸ਼ਨ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਸਦਨ ਵਿੱਚ ਬਹੁਮੱਤ ਸਾਬਤ ਕਰਨ ਦੀ ‘ਆਪ’ ਵੱਲੋਂ ਦਿੱਤੀ ਚੁਣੌਤੀ ਨੂੰ ਸਵੀਕਾਰ ਕਿਉਂ ਨਹੀਂ ਕਰ ਰਹੇ? ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੀ ਨੈਤਿਕਤਾ ਕਿੱਥੇ ਗਈ ਅਤੇ ਉਹ ਇਸ ਮਾਮਲੇ ’ਤੇ ਚੁੱਪ ਕਿਉਂ ਹਨ? ਚੀਮਾ ਨੇ ਕਾਂਗਰਸ ਦੇ ਬਾਗੀ ਵਿਧਾਇਕਾਂ ਨੂੰ ਸਵਾਲ ਕੀਤਾ ਕਿ ਉਨ੍ਹਾਂ ਰਾਜਪਾਲ ਨੂੰ ਮਿਲ ਕੇ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਫਲੋਰ ਟੈਸਟ ਕਰਾਉਣ ਦੀ ਮੰਗ ਕਿਉਂ ਨਹੀਂ ਕੀਤੀ?

ਜੇ ਕਾਂਗਰਸ ਦੇ ਬਾਗੀ ਵਿਧਾਇਕ ਅਤੇ ਆਗੂ ਕੈਪਟਨ ਦੇ ਖ਼ਿਲਾਫ਼ ਆਪਣੇ ਪੱਧਰ ’ਤੇ ਸਹੀ ਹਨ ਤਾਂ ਉਹ ਵਿਧਾਨ ਸਭਾ ਵਿੱਚ ਬੇਭਰੋਸਗੀ ਦਾ ਮਤਾ ਕਿਉਂ ਨਹੀਂ ਲਿਆਉਂਦੇ। ਚੀਮਾ ਨੇ ਕਿਹਾ ਇਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਾਰੇ ਵਿਧਾਇਕ ਅਤੇ ਆਗੂ ਸਾਢੇ ਚਾਰ ਸਾਲ ਤੋਂ ਮਾਫ਼ੀਆ ਰਾਜ ਦਾ ਹਿੱਸਾ ਬਣੇ ਰਹੇ ਹਨ ਅਤੇ ਹੁਣ ਮਹਿਜ ਕੁਰਸੀ ਲਈ ਦਬਾਅ ਬਣਾਉਣ ਦਾ ਨਾਟਕ ਕਰ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,180FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...