Friday, March 29, 2024

ਵਾਹਿਗੁਰੂ

spot_img
spot_img

ਕੈਪਟਨ ਦਾ ਮੋਦੀ ਨੂੰ ਪੱਤਰ: ਕੋਵਿਡ-19 ਦੇ ਚੱਲਦਿਆਂ ਪੰਜਾਬ ਦੀ ਸਹਾਇਤਾ ਲਈ ਕੰਪਨੀਆਂ ਨੂੰ ਸੀ.ਐਸ.ਆਰ. ਫੰਡ ਵਰਤਣ ਦੀ ਇਜਾਜ਼ਤ ਦਿੱਤੀ ਜਾਵੇ

- Advertisement -

ਚੰਡੀਗੜ੍ਹ, 1 ਅਪ੍ਰੈਲ, 2020 –

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੰਜਾਬ ਵਿੱਚ ਕੰਪਨੀਆਂ ਨੂੰ ਆਪਣੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਦੇ ਫੰਡ ਵਰਤਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਸੂਬਾ ਸਰਕਾਰ ਵੱਲੋਂ ਕੋਵਿਡ-19 ਵਿਰੁੱਧ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਮਿਲ ਸਕੇ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕੌਮੀ ਹਿੱਤ ਵਿੱਚ ਕੰਪਨੀਜ਼ ਐਕਟ-2013 ਵਿੱਚ ਸੀ.ਐਸ.ਆਰ. ਦੀ ਸੂਚੀ ਵਿੱਚ ਮੁੱਖ ਮੰਤਰੀ ਰਾਹਤ ਫੰਡ ਨੂੰ ਸ਼ਾਮਲ ਕਰਨ ਲਈ ਉਹ ਕਾਰਪੋਰੇਟ ਮਾਮਲਿਆਂ ਬਾਰੇ ਮੰਤਰਾਲੇ ਨੂੰ ਨਿਰਦੇਸ਼ ਦੇਣ।

ਮੁੱਖ ਮੰਤਰੀ ਨੇ ਲਿਖਿਆ ਕਿ ਇਹ ਕਦਮ ਕੋਵਿਡ-19 ਦੀ ਮਹਾਮਾਰੀ ਦੀ ਚੁਣੌਤੀ ਨਾਲ ਵਧੇਰੇ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸੂਬਾ ਸਰਕਾਰ ਲਈ ਬਹੁਤ ਸਹਾਈ ਸਿੱਧ ਹੋਣ ਦੇ ਨਾਲ-ਨਾਲ ਕੌਮੀ ਤਾਲਾਬੰਦੀ ਦੇ ਮੱਦੇਨਜ਼ਰ ਗਰੀਬ ਤੇ ਲੋੜਵੰਦ ਨਾਗਰਿਕਾਂ ਅਤੇ ਪਰਵਾਸੀ ਮਜ਼ਦੂਰਾਂ ਨੂੰ ਮੈਡੀਕਲ ਅਤੇ ਹੋਰ ਸਹਾਇਤਾ ਹਾਸਲ ਹੋ ਸਕੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਮਾਨਵਤਾਵਾਦੀ ਸੰਕਟ ਨਾਲ ਨਜਿੱਠਣ ਅਤੇ ਆਫਤ ਦੀ ਗੰਭੀਰਤਾ ਨੂੰ ਸਮਝਦਿਆਂ ਇਸ ਸਬੰਧ ਵਿੱਚ ਫੌਰੀ ਫੈਸਲਾ ਲੈਣ ਦੀ ਅਪੀਲ ਕੀਤੀ।

ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਹਾਲਤਾਂ ਵਿੱਚ ਪੰਜਾਬ ‘ਚ ਕੰਪਨੀਆਂ ਕੋਵਿਡ-19 ਵਿਰੁੱਧ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਯੋਗਦਾਨ ਪਾਉਣ ਲਈ ਆਪਣਾ ਸੀ.ਐਸ.ਆਰ. ਫੰਡ ਵਰਤਣ ਦੀ ਇਜਾਜ਼ਤ ਮੰਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਜ਼ਰੂਰੀ ਹੈ ਕਿਉਂਕਿ ਮੁਲਕ ਪਹਿਲਾਂ ਹੀ ਗੰਭੀਰ ਅਤੇ ਅਣਕਿਆਸੀ ਆਫਤ ਨਾਲ ਜਕੜਿਆ ਹੋਇਆ ਹੈ।

ਇਹ ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਵੀ 7 ਜੂਨ, 2018 ਨੂੰ ਕੰਪਨੀਜ਼ ਐਕਟ-2013 ਦੀ ਅਨੁਸੂਚੀ-6 ਵਿੱਚ ਦਰਜ ਗਤੀਵਿਧੀਆਂ ਵਿੱਚ ਮੁੱਖ ਮੰਤਰੀ ਰਾਹਤ ਫੰਡ ਨੂੰ ਵੀ ਸ਼ਾਮਲ ਕਰਨ ਦੀ ਮੰਗ ਕੀਤੀ ਸੀ। ਹਾਲਾਂਕਿ ਕੇਂਦਰੀ ਵਿੱਤ ਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਨੇ 9 ਅਗਸਤ, 2018 ਨੂੰ ਪੱਤਰ ਦੇ ਜਵਾਬ ਵਿੱਚ ਆਖਿਆ ਕਿ ਇਸ ਨੂੰ ਸ਼ਾਮਲ ਕਰਨ ਦੀ ਕੋਈ ਪ੍ਰਮਾਣਿਕਤਾ ਨਹੀਂ ਬਣਦੀ।

ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਦਾ ਮੰਨਣਾ ਹੈ ਕਿ ਮੌਜੂਦਾ ਸਥਿਤੀ ਪੂਰੀ ਤਰ੍ਹਾਂ ਅਣਕਿਆਸੀ ਹੈ ਜਿਸ ਕਰਕੇ ਇਸ ਨਾਲ ਨਿਪਟਣ ਲਈ ਅਣਕਿਆਸੇ ਕਦਮ ਚੁੱਕਣ ਦੀ ਲੋੜ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਉੱਤਰਾਖੰਡ ਵਿੱਚ ਨਾਨਕ ਮਤਾ ਵਿਖ਼ੇ ਵੱਡੀ ਵਾਰਦਾਤ: ਕਾਰਸੇਵਾ ਮੁਖ਼ੀ ਬਾਬਾ ਤਰਸੇਮ ਸਿੰਘ ਦਾ ਗੋਲੀਆਂ ਮਾਰ ਕੇ ਕਤਲ

ਯੈੱਸ ਪੰਜਾਬ ਊਧਮ ਸਿੰਘ ਨਗਰ, ਉੱਤਰਾਖ਼ੰਡ, 28 ਮਾਰਚ, 2024: ਉੱਤਰਾਖੰਡ ਵਿੱਚ ਸਥਿਤ ਇਤਹਾਸਕ ਸਥਾਨ ਗੁਰਦੁਆਰਾ ਗੁਰੂ ਨਾਨਕ ਮਤਾ ਦੀ ਕਾਰਸੇਵਾ ਵਿੱਚ ਲੱਗੇ ਬਾਬਾ ਤਰਸੇਮ ਦਾ ਵੀਰਵਾਰ ਸਵੇਰੇ ਉਨ੍ਹਾਂ ਦੇ ਡੇਰੇ ਵਿਖ਼ੇ...

ਸ੍ਰੀ ਦਰਬਾਰ ਸਾਹਿਬ ਲਈ ਹਰਮਨ ਫਿਨੋਕੇਮ ਲਿਮਟਿਡ ਵੱਲੋਂ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 25 ਮਾਰਚ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਹਰਮਨ ਫਿਨੋਕੇਮ ਲਿਮਟਿਡ ਕੰਪਨੀ ਮੁੰਬਈ ਵੱਲੋਂ 10 ਲੱਖ ਰੁਪਏ ਭੇਟ ਕੀਤੇ ਗਏ ਹਨ। ਸ੍ਰੀ ਦਰਬਾਰ...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...