Saturday, April 27, 2024

ਵਾਹਿਗੁਰੂ

spot_img
spot_img

ਕੈਪਟਨ ਦਾ ਹਰੀਸ਼ ਚੌਧਰੀ ’ਤੇ ਪਲਟਵਾਰ: ਕਿਹਾ ਰਾਜਸਥਾਨ ਦਾ ਵਿਧਾਇਕ ਪੰਜਾਬ ਵਿੱਚ ਕਿਵੇਂ ਮਾਣ ਰਿਹਾ ਹੈ ਮੁੱਖ ਮੰਤਰੀ ਵਾਲੇ ਵਿਸ਼ੇਸ਼ ਅਧਿਕਾਰ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਨਵੰਬਰ, 2021:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਕਾਂਗਰਸ ਦੇ ਸਕੱਤਰ ਇੰਚਾਰਜ ਹਰੀਸ਼ ਚੌਧਰੀ ਵੱਲੋਂ ਉਨ੍ਹਾਂ ਤੇ ਮੁੱਖ ਮੰਤਰੀ ਰਹਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਹੱਥ ਮਿਲਾਉਣ ਦੇ ਬੇਬੁਨਿਆਦ ਦੋਸ਼ਾਂ ਨੂੰ ਲੈ ਕੇ ਤਿੱਖੀ ਆਲੋਚਨਾ ਕੀਤੀ।

ਕੈਪਟਨ ਅਮਰਿੰਦਰ ਨੇ ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਹਾਲਾਂਕਿ ਉਨ੍ਹਾਂ ਨੂੰ “ਇੱਕ ਨੌਕਰੀ ਤੋਂ ਬਾਹਰ ਹੋਏ ਵਿਧਾਇਕ, ਜਿਸ ਨੂੰ ਬਾੜਮੇਰ ਵਿੱਚ ਕਮਲੇਸ਼ ਪ੍ਰਜਾਪਤ ਦੇ ਕਤਲ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਕਾਰਨ ਰਾਜਸਥਾਨ ਵਿੱਚ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਗਿਆ ਹੈ ਅਤੇ ਜਿਸਦੇ ਇਸ ਸਾਰੇ ਮਾਮਲੇ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੀ.ਬੀ.ਆਈ. ਨੂੰ ਸੌਂਪ ਦਿੱਤਾ ਹੈ, ਨੂੰ ਕੋਈ ਵੀ ਸਪੱਸ਼ਟੀਕਰਨ ਦੇਣ ਦੀ ਲੋੜ ਨਹੀਂ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਮੈਂ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀ ਜਾਂ ਭਾਜਪਾ ਨਾਲ ਕੋਈ ਸਾਂਝੇਦਾਰੀ ਰੱਖਦਾ ਤਾਂ ਮੈਂ ਕਿਸਾਨ ਅੰਦੋਲਨ ਦੀ ਹਮਾਇਤ ਨਾ ਕਰਦਾ ਅਤੇ ਨਾ ਹੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਇਨ੍ਹਾਂ ਵਿਰੁੱਧ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕਰਨ ਦੀ ਮੰਗ ਕਰਦਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣਾ ਹੁੰਦਾ ਸੀ ਅਤੇ ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਵੀ ਆਪਣੇ ਕੇਂਦਰੀ ਹਮਰੁਤਬਾ ਮੰਤਰੀਆਂ ਨਾਲ ਮੁਲਾਕਾਤ ਕਰਦੇ ਹਨ। ਕੈਪਟਨ ਨੇ ਚੌਧਰੀ ਨੂੰ ਤਾਅਨਾ ਮਾਰਦਿਆਂ ਕਿਹਾ ਕਿ ਇੱਥੋਂ ਤੱਕ ਕਿ ਤੁਹਾਡਾ ਨਵਾਂ ਮੁੱਖ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲਦਾ ਹੈ ਅਤੇ ਤੁਹਾਡੇ ਮੂਰਖਤਾ ਪੂਰਨ ਤਰਕ ਮੁਤਾਬਕ ਤਾਂ ਉਸ ਨੂੰ ਵੀ ਭਾਜਪਾ ਨਾਲ ਸਮਝੌਤਾ ਕਰ ਲੈਣਾ ਚਾਹੀਦਾ ਹੈ ਅਤੇ ਆਪਣੇ ਆਪ ਨੂੰ ਬਰਖਾਸਤ ਕੀਤੇ ਜਾਣ ਦੀ ਉਡੀਕ ਕਰਨੀ ਚਾਹੀਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਪਾਰਟੀ ਇੰਚਾਰਜ ਨੇ ਸੂਬੇ ਨੂੰ ਆਪਣਾ ਪੱਕਾ ਟਿਕਾਣਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੇ 14 ਇੰਚਾਰਜਾਂ ਜਿਵੇਂ ਪ੍ਰਣਬ ਮੁਖਰਜੀ, ਮੋਹਸਿਨਾ ਕਿਦਵਈ, ਜਨਰਾਧਨ ਦਿਵੇਦੀ ਨਾਲ ਕੰਮ ਕੀਤਾ ਹੈ, ਅਤੇ ਉਹ ਪੰਜਾਬ ਵਿੱਚ ਬਹੁਤ ਹੀ ਘੱਟ ਦਖਲ ਦਿੰਦੇ ਹਨ। ਜਦੋਂਕਿ ਪੰਜਾਬ ਆਉਣਾ ਜਾਂ ਏਥੇ ਹੀ ਸੈਟਲ ਹੋਣਾ ਤਾਂ ਬਾਅਦ ਦੀ ਗੱਲ ਹੈ। ਕੈਪਟਨ ਨੇ ਯਾਦ ਕਰਵਾਇਆ ਕਿ ਇਕ ਪਾਰਟੀ ਇੰਚਾਰਜ ਨੂੰ ਸੂਬੇ ਵਿੱਚ ਹੀ ਸੈਟਲ ਹੋਣ ਦੀ ਜ਼ਰੂਰਤ ਨਹੀਂ। ਉਸ ਦਾ ਕੰਮ ਸਿਰਫ਼ ਆਪਸੀ ਤਾਲਮੇਲ ਬਣਾ ਕੇ ਰੱਖਣਾ ਅਤੇ ਪਾਰਟੀ ਹਾਈ ਕਮਾਂਡ ਨੂੰ ਜ਼ਰੂਰੀ ਫੀਡਬੈਕ ਦੇਣਾ ਹੈ।

ਕੈਪਟਨ ਨੇ ਅੱਗੇ ਕਿਹਾ ਕਿ ਪਰ ਇੱਥੇ ਪੰਜਾਬ ਵਿੱਚ ਇੱਕ ਅਜਿਹਾ ਵਿਅਕਤੀ ਹੈ, ਜਿਸ ਨੂੰ ਉਸਦੇ ਗ੍ਰਹਿ ਰਾਜ ਵਿੱਚ ਇੱਕ ਕਤਲ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਕਾਰਨ ਸਰਕਾਰ ਤੋਂ ਬਰਖਾਸਤ ਕੀਤਾ ਗਿਆ ਹੈ, ਅਤੇ ਹੁਣ ਉਹ “ਪੰਜਾਬ ਵਿੱਚ ਮੁੱਖ ਮੰਤਰੀ ਦੀ ਸ਼ਕਤੀ ਅਤੇ ਵਿਸ਼ੇਸ਼ ਅਧਿਕਾਰਾਂ ਦਾ ਆਨੰਦ ਮਾਣ ਰਿਹਾ ਹੈ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਇਕ ਰਬੜ ਸਟੈਂਪ ਸਮਝ ਕੇ ਹਦਾਇਤਾਂ ਜਾਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੌਧਰੀ ਮੰਤਰੀ ਮੰਡਲ ਅਤੇ ਅਧਿਕਾਰੀਆਂ ਦੀਆਂ ਹੋਰ ਮੀਟਿੰਗਾਂ ਵਿੱਚ ਵੀ ਸ਼ਾਮਲ ਹੁੰਦਾ ਰਿਹਾ ਹੈ, ਜੋ ਕਿ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਹੈ।

ਸਾਬਕਾ ਮੁੱਖ ਮੰਤਰੀ ਨੇ ਹਰੀਸ਼ ਚੌਧਰੀ ਦੁਆਰਾ ਚੰਡੀਗੜ੍ਹ ਵਿੱਚ ਇੱਕ ਮੰਤਰੀ ਦਾ ਬੰਗਲਾ ਅਤੇ ਪੂਰੇ ਪੰਜਾਬ ਭਵਨ ਨੂੰ ਆਪਣੇ ਅਧਿਕਾਰ ਵਿੱਚ ਲੈਣ ‘ਤੇ ਵੀ ਸਵਾਲ ਉਠਾਏ, ਜਿੱਥੇ ਬੈਠ ਕੇ ਚੌਧਰੀ ਮੁੱਖ ਮੰਤਰੀ ਸਮੇਤ ਬਾਕੀ ਮੰਤਰੀਆਂ ਅਤੇ ਅਧਿਕਾਰੀਆਂ ਨੂੰ ਹੁਕਮ ਦਿੰਦੇ ਹਨ। ਕੈਪਟਨ ਨੇ ਸਵਾਲ ਉਠਾਇਆ ਕਿ ਹਰੀਸ਼ ਚੌਧਰੀ ਦੇ ਇਨ੍ਹਾਂ ਸਭ ਖਰਚਿਆਂ ਦਾ ਭੁਗਤਾਨ ਆਖਰਕਾਰ ਕੌਣ ਕਰ ਰਿਹਾ ਹੈ?

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,173FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...