Friday, April 26, 2024

ਵਾਹਿਗੁਰੂ

spot_img
spot_img

ਕੈਪਟਨ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਛੇਵੇਂ ਪੰਜਾਬ ਵਿੱਤ ਕਮਿਸ਼ਨ ਦੀਆਂ ਕਈ ਮਹੱਤਵਪੂਰਨ ਸਿਫਾਰਸ਼ਾਂ ਨੂੰ ਮਨਜ਼ੂਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 4 ਮਾਰਚ, 2021:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਵੱਖ-ਵੱਖ ਲੇਖਿਆਂ ਦੇ ਮਾਲੀ ਘਾਟਿਆਂ ਦੇ ਵਿਰੁੱਧ ਮੁਆਵਜ਼ੇ ਸਮੇਤ ਛੇਵੇਂ ਪੰਜਾਬ ਵਿੱਤ ਕਮਿਸ਼ਨ ਦੀਆਂ ਕਈ ਪ੍ਰਮੁੱਖ ਸਿਫਾਰਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ।

ਕੈਬਨਿਟ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਨੇ 29 ਜਨਵਰੀ, 2021 ਨੂੰ ਪੰਜਾਬ ਦੇ ਰਾਜਪਾਲ ਨੂੰ ਸਾਲ 2021-22 ਲਈ ਸੱਤ ਸਿਫਾਰਸ਼ਾਂ ਸੌਂਪੀਆਂ ਅਤੇ ਮੰਤਰੀ ਮੰਡਲ ਵੱਲੋਂ ਅੱਜ ਛੇ ਸਿਫਾਰਸ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਦੋਂ ਕਿ ਸਾਲ 2021-22 ਲਈ ਸਥਾਨਕ ਸੰਸਥਾਵਾਂ ਨੂੰ ਸੂਬਾ ਸਰਕਾਰ ਦੇ ਕਰਾਂ ਦੀ ਨਿਰੋਲ ਵਟਕ ਦੇ 4 ਫੀਸਦੀ ਹਿੱਸੇ ਦੀ ਵੰਡ ਦੀ ਲਗਾਤਾਰਤਾ ਨਾਲ ਸਬੰਧਤ ਇਕ ਸਿਫਾਰਸ਼ ਨੂੰ ਮੰਤਰੀਆਂ ਦੇ ਸਮੂਹ ਵੱਲੋਂ ਘੋਖਿਆ ਜਾਵੇਗਾ।

ਮੰਤਰੀਆਂ ਦਾ ਸਮੂਹ ਵਿੱਤ ਮੰਤਰੀ, ਸਥਾਨਕ ਸਰਕਾਰਾਂ ਬਾਰੇ ਮੰਤਰੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ‘ਤੇ ਆਧਾਰਿਤ ਹੋਵੇਗਾ।

ਕੈਬਨਿਟ ਵੱਲੋਂ ਪ੍ਰਵਾਨ ਕੀਤੀਆਂ ਪ੍ਰਮੁੱਖ ਸਿਫਾਰਸ਼ਾਂ ਵਿੱਚ ਸਾਲ 2021-22 ਲਈ ਸਥਾਨਕ ਸੰਸਥਾਵਾਂ ਨੂੰ ਬਿਜਲੀ ਤੇ ਸ਼ਰਾਬ ਉਤੇ ਚੁੰਗੀ ਦੇ ਖਾਤਮੇ ਨਾਲ ਪੈਦਾ ਹੋਏ ਮਾਲੀ ਘਾਟੇ ਦੇ ਸਬੰਧ ਵਿੱਚ ਮੁਆਵਜ਼ੇ ਦੀ ਅਦਾਇਗੀ ਨੂੰ ਜਾਰੀ ਰੱਖਣਾ, ਭਾਰਤ ਵਿੱਚ ਬਣੀ ਵਿਦੇਸ਼ੀ ਸ਼ਰਾਬ (ਆਈ.ਐਮ.ਐਫ.ਐਲ.) ਉਤੇ ਆਬਾਕਾਰੀ ਡਿਊਟੀ ਦਾ 16 ਫੀਸਦੀ ਹਿੱਸਾ ਅਤੇ ਠੇਕਿਆਂ ਦੀ ਬੋਲੀ ਦੀ ਰਕਮ ਦਾ 10 ਫੀਸਦੀ ਹਿੱਸਾ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਵਿਕਾਸ ਲਈ ਜਾਰੀ ਰਹਿਣਾ ਸ਼ਾਮਲ ਹੈ।

ਛੇਵਾਂ ਸੂਬਾਈ ਵਿੱਤ ਕਮਿਸ਼ਨ ਸਾਬਕਾ ਮੁੱਖ ਸਕੱਤਰ ਕੇ.ਆਰ.ਲਖਨਪਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਤ ਕਮਿਸ਼ਨ ਪੰਚਾਇਤਾਂ ਤੇ ਮਿਉਂਸਪਲ ਐਕਟ, 1994 ਦੀ ਧਾਰਾ 3 (1) ਤਹਿਤ 3 ਜੁਲਾਈ 2018 ਨੂੰ ਜਾਰੀ ਨੋਟੀਫਿਕੇਸ਼ਨ ਰਾਹੀਂ ਸਥਾਪਤ ਕੀਤਾ ਗਿਆ ਸੀ।

ਇਸ ਕਮੇਟੀ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਵਾਈਸ ਚਾਂਸਲਰ ਡਾ.ਬੀ.ਐਸ.ਘੁੰਮਣ ਨੂੰ ਮਾਹਿਰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਸੀ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤਾਂ ਤੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ ਐਕਸ ਆਫਸ਼ੀਓ (ਅਹੁਦੇ ਵਜੋਂ) ਮੈਂਬਰ ਅਤੇ ਸਾਬਕਾ ਪ੍ਰਮੁੱਖ ਸਕੱਤਰ ਸਾਇੰਸ ਤਕਨਾਲੋਜੀ ਤੇ ਵਾਤਾਵਰਣ ਡਾ.ਰੌਸ਼ਨ ਸੁੰਕਾਰੀਆ ਨੂੰ ਮੈਂਬਰ ਸਕੱਤਰ ਵਜੋਂ ਨਾਮਜ਼ਦ ਕੀਤਾ।

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...