Monday, June 3, 2024

ਵਾਹਿਗੁਰੂ

spot_img
spot_img

ਕੈਪਟਨ ਦੇ ਬਰਮਿੰਘਮ ਵਿਖੇ ਸਮਾਰੋਹ ਵਾਲੀ ਜਗ੍ਹਾ ਦੇ ਬਾਹਰ ਸਿੱਖਸ ਫਾਰ ਜਸਟਿਸ ਦੇ ਪ੍ਰਦਰਸ਼ਨ ਨੂੰ ਮਿਲਿਆ ਨਾਂਹਪੱਖੀ ਹੁੰਗਾਰਾ: ਪੰਜਾਬ ਸਰਕਾਰ

- Advertisement -

ਚੰਡੀਗੜ੍ਹ, 25 ਨਵੰਬਰ, 2019:
ਸਿੱਖਸ ਫਾਰ ਜਸਟਿਸ (ਐਸ.ਜੇ.ਐਫ.) ਵੱਲੋਂ ਬਰਮਿੰਘਮ ਵਿਖੇ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਕੀਤਾ ਗਿਆ ਅਖੌਤੀ ਰੋਸ ਪ੍ਰਦਰਸ਼ਨ ਨਾਂਹਪੱਖੀ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ।

ਇਸ ਪ੍ਰਦਰਸ਼ਨ ਦੀ ਅਸਫਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਥਾਨਕ ਸਿੱਖ ਭਾਈਚਾਰੇ ਵੱਲੋਂ ਉੱਕਾ ਵੀ ਇਸ ਨੂੰ ਸਮਰਥਨ ਜਾਂ ਸਹਿਯੋਗ ਨਹੀਂ ਦਿੱਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਹ ਮੁੱਠੀ ਭਰ ਪ੍ਰਦਰਸ਼ਨਕਾਰੀਆਂ ਦਾ ਇਕੱਠ ਸੀ ਜਿਨ੍ਹਾਂ ਨੂੰ ਕਿਸੇ ਵੀ ਮਸ਼ਹੂਰ ਜਾਂ ਸੱਚੇ ਦਿਲੋਂ ਕੋਈ ਸਹਿਯੋਗ ਨਹੀਂ ਮਿਲਿਆ ਜਿਸ ਕਾਰਨ ਉਹ ਮੁੱਖ ਮੰਤਰੀ ਦੇ ਪ੍ਰੋਗਰਾਮ ਨੂੰ ਕਿਸੇ ਵੀ ਤਰੀਕੇ ਨਾਲ ਅੜਚਨ ਪਾਉਣ ‘ਚ ਸਫਲ ਨਹੀਂ ਹੋ ਸਕੇ।

ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਹ ਕਰੀਬ ਤਿੰਨ ਘੰਟੇ ਸਮਾਗਮ ਵਿੱਚ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਇਹ ਅਖੌਤੀ ਪ੍ਰਦਰਸ਼ਨਕਾਰੀ ਸਨ ਜਿਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪਿਆ।

ਮੁੱਖ ਮੰਤਰੀ ਨੇ ਸਮਾਗਮ ਦੌਰਾਨ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਐਸ.ਜੇ.ਐਫ. ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਸੀ ਕਿ ਆਈ.ਐਸ.ਆਈ. ਦੇ ਸਮਰਥਨ ਵਾਲੇ ਇਸ ਕੱਟੜ ਅਤਿਵਾਦੀ ਸੰਗਠਨ ਦਾ ਕੋਈ ਵਿਚਾਰਧਾਰਕ ਅਧਾਰ ਨਹੀਂ ਹੈ।

ਇਸ ਸੰਸਥਾ ਦਾ ਸਿੱਖ ਕੌਮ ਵਿੱਚ ਪਾੜਾ ਪਾ ਕੇ ਪੰਜਾਬ ਤੇ ਭਾਰਤ ਵੰਡਣ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਅਜਿਹੇ ਨਾਪਾਕ ਮਨਸੂਬੇ ਭਾਰਤ ਦੀ ਏਕਤਾ ਅਤੇ ਸ਼ਕਤੀ ਨੂੰ ਨਹੀਂ ਤੋੜ ਸਕਦੇ।

ਮੁੱਖ ਮੰਤਰੀ ਨੇ ਇਹ ਸਾਫ ਕੀਤਾ ਕਿ ਸ਼ਾਂਤੀ ਤੇ ਸਦਭਾਵਨਾ ਨੂੰ ਅਜਿਹੇ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਪੰਜਾਬ ਤੇ ਭਾਰਤ ਦੇਸ਼ ਪੂਰੀ ਤਰ੍ਹਾਂ ਸਮਰੱਥ ਹੈ।

- Advertisement -

ਸਿੱਖ ਜਗ਼ਤ

ਬਾਬਾ ਜੀਤ ਸਿੰਘ ਜੌਹਲਾਂ ਵਾਲਿਆਂ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 103 ਕੁਇੰਟਲ ਕਣਕ ਤੇ 1 ਲੱਖ 11 ਹਜ਼ਾਰ ਰੁਪਏ ਭੇਟ

ਯੈੱਸ ਪੰਜਾਬ ਅੰਮ੍ਰਿਤਸਰ, 1 ਜੂਨ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ ਅੱਜ ਬਾਬਾ ਜੀਤ ਸਿੰਘ ਨਿਰਮਲ ਕੁਟੀਆਂ ਜੌਹਲਾਂ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 103...

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਯੈੱਸ ਪੰਜਾਬ ਅੰਮ੍ਰਿਤਸਰ, 31 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਚੀਫ਼ ਗੁਰਦੁਆਰਾ ਇੰਸਪੈਕਟਰ ਸ. ਬਲਰਾਜ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਕੁਲਵਿੰਦਰ ਸਿੰਘ, ਸ. ਮੁਕੰਦ ਸਿੰਘ, ਧਰਮ ਪ੍ਰਚਾਰ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,073FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...