Tuesday, April 23, 2024

ਵਾਹਿਗੁਰੂ

spot_img
spot_img

ਕੈਪਟਨ ਦੱਸਣ ਕਿ ਸਿੱਧੀ ਅਦਾਇਗੀ ਦੇ ਮਾਮਲੇ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਹਨੇਰੇ ਵਿੱਚ ਕਿਉਂ ਰੱਖ਼ਿਆ: ਅਕਾਲੀ ਦਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 9 ਅਪ੍ਰੈਲ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੁੰ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਨੇ ਕੇਂਦਰ ਵੱਲੋ੍ਹ ਮੜ੍ਹੀ ਜਾ ਰਹੀ ਸਿੱਧੀ ਅਦਾਇਗੀ ਸਕੀਮ ਯਾਨੀ ਡੀ ਬੀ ਟੀ ਦੇ ਮਾਮਲੇ ਵਿਚ ਕਿਸਾਨਾਂ ਤੇ ਆੜ੍ਹਤੀਆਂ ਨੁੰ ਹਨੇਰੇ ਵਿਚ ਕਿਉਂ ਰੱਖਿਆ ਤੇ ਪਾਰਟੀ ਨੇ ਇਸ ਮਾਮਲੇ ’ਤੇ ਉਹਨਾਂ ’ਤੇ ਕੇਂਦਰ ਨਾਲ ਮਿਲ ਕੇ ਫਿਕਸ ਮੈਚ ਖੇਡਣ ਦੇ ਦੋਸ਼ ਲਗਾਏ।

ਪਾਰਟੀ ਨੇ ਇਹ ਵੀਮ ੰਗ ਕੀਤੀ ਕਿ ਖਾਦਾਂ ਦੀਆਂ ਕੀਮਤਾਂ ਵਿਚ ਕੀਤਾ ਗਿਆ 50 ਫੀਸਦੀ ਵਾਧਾ ਤੁਰੰਤ ਵਾਪਸ ਲਿਆ ਜਾਵੇ ਅ ਤੇ ਇਸਨੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹਨਾਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਸ਼ਾਂਤੀਪੂਰਨ ਵਿਰੋਧ ਕਰ ਰਹੇ ਕਿਸਾਨਾਂ ਨੂੰ ਸਜ਼ਾ ਦੇਣ ਵੱਲ ਸੇਧਤ ਕਦਮ ਦਾ ਜ਼ੋਰਦਾਰ ਵਿਰੋਧ ਕਿਉਂ ਨਹੀਂ ਕੀਤਾ ?

ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਸੀਨੀਅਰ ਪਾਰਟੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਜਥੇਦਾਰ ਤੋਤਾ ਸਿੰਘ ਤੇ ਸ੍ਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਡੀ ਬੀ ਟੀ ਸਕੀਮ ਦਾ ਵਿਰੋਧ ਕਰਨ ਦਾ ਵੱਡਾ ਡਰਾਮਾ ਕੀਤਾ ਜਿਸ ਤਹਿਤ ਹਾਲ ਹੀ ਵਿਚ ਆੜ੍ਹਤੀਆਂ ਨਾਲ ਕੀਤੀ ਇਕ ਮੀਟਿੰਗ ਵਿਚ ਐਲਾਨ ਕੀਤਾ ਸੀ ਕਿ ਭਾਵੇਂ ਜੋ ਮਰਜ਼ੀ ਹੋ ਜਾਵੇ ਕਿਸਾਨਾਂ ਨੁੰ ਅਦਾਇਗੀ ਆੜ੍ਹਤੀਆਂ ਰਾਹੀਂ ਹੀ ਹੋਵੇਗੀ।

ਉਹਨਾਂ ਕਿਹਾ ਕਿ ਦੂਜੇ ਪਾਸੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਕੇਂਦਰ ਨਾਲ ਮੀਟਿੰਗ ਕਰਨ ਗਈ ਮੰਤਰੀਆਂ ਦੀ ਟੀਮ ਨੇ ਮੰਤਰੀ ਪਿਯੂਸ਼ ਗੋਇਲ ਨਾਲ ਕੱਲ੍ਹ ਮੀਟਿੰਗ ਵਿਚ ਕੇਂਦਰ ਅੱਗੇ ਸਿੱਧਾ ਹੀ ਆਤਮ ਸਮਰਪਣ ਕਰ ਦਿੱਤਾ।

ਉਹਨਾਂ ਕਿਹਾ ਕਿ ਇਹ ਵੀ ਇਕ ਸੱਚਾਈ ਹੈ ਕਿ ਕਾਂਗਰਸ ਸਰਕਾਰ ਆਉਂਦੇ ਹਾੜੀ ਸੀਜ਼ਨ ਤੋਂ ਇਹ ਸਕੀਮ ਲਾਗੂ ਕਰਨ ਲਈ ਲਿਖਤੀ ਭਰੋਸਾ ਦਿੱਤਾ ਸੀ। ਉਹਨਾਂ ਕਿਹਾ ਕਿ ਇਸਦੇ ਬਾਵਜੂਦ ਸਰਕਾਰ ਨੇ ਲੋਕਾਂ ਨੂੰ ਮੂਰਖ ਬਣਾਉਣ ਲਈ ਡਰਾਮਾ ਉਸੇ ਤਰੀਕੇ ਕੀਤਾ ਜਿਵੇਂ ਕਾਂਗਰਸ ਨੇ 2018 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਝੁਠੇ ਵਾਅਦੇ ਕਰ ਕੇ ਸਮਾਜ ਦੇ ਸਾਰੇ ਵਰਗਾਂ ਨੂੰ ਮੂਰਖ ਬਣਾਇਆ ਤੇ ਧੋਖਾ ਦਿੱਤਾ ਸੀ।

Êਪ੍ਰੋ. ਚੰਦੂਮਾਜਰਾ ਨੇ ਜ਼ੋਰ ਦੇ ਕੇ ਕਿਹਾ ਕਿ ਨਵੀਂ ਡੀ ਬੀ ਟੀ ਸਕੀਮ ਲਾਗੂ ਹੋਣ ਨਾਲ ਸਮਾਜਿਕ ਤਲਬੀ ਵਧੇਗੀ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਦੇ ਰਿਸ਼ਤਿਆਂ ਵਿਚ ਜ਼ਹਿਰ ਘੁਲ ਜਾਵੇਗਾ ਤੇ ਇਸ ਨਾਲ ਠੇਕੇ ’ਤੇ ਜ਼ਮੀਨਾਂ ਲੈਣ ਵਾਲਿਆਂ ਲਈ ਹੋਰ ਮੁਸ਼ਕਿਲਾਂ ਖੜ੍ਹੀਆਂ ਹੋ ਜਾਣਗੀਆਂ।

ਅਕਾਲੀ ਆਗੂਆਂ ਨੇ ਇਹ ਵੀ ਐਲਾਨ ਕੀਤਾ ਕਿ ਉਹਨਾਂ ਦੀ ਚੋਟੀ ਦੀ ਲੀਡਰਸ਼ਿਪ ਕੱਲ੍ਹ ਮੰਡੀਆਂ ਵਿਚ ਜਾਵੇਗੀ ਅਤੇ ਯਕੀਨੀ ਬਣਾਏਗੀ ਕਿ ਖਰੀਦ ਛੇਤੀ ਤੋਂ ਛੇਤੀ ਸ਼ੁਰੂ ਹੋਵੇ ਅਤੇ ਕਿਸਾਨਾਂ ਦੇ ਹੱਕ ਸੁਰੱਖਿਅਤ ਰਹਿਣ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੀਆਂ ਰਿਪੋਰਟਾਂ ਮਿਲ ਰਹੀਆਂ ਹਨ ਕਿ ਕਿਸਾਨਾਂ ਨੁੰ ਮੰਡੀਆਂ ਵਿਚ ਆਪਣੀਆਂ ਜਿਣਸਾਂ ਲਾਹੁਣ ਲਈਂ ਦਿੱਤੀਆਂ ਜਾ ਰਹੀਆਂ ਅਤੇ ਮੰਡੀਆਂ ਵਿਚ ਬਾਰਦਾਨਾਂ ਵੀ ਨਹੀਂ ਪੁੱਜਾ।

ਉਹਨਾਂ ਕਿਹਾ ਕਿ ਅਕਾਲੀ ਦਲ ਰਾਜਸਥਾਨ, ਉੱਤਰ ਪ੍ਰਦੇਸ਼ ਤੇ ਬਿਹਾਰ ਤੋਂ ਕਣਕ ਲਿਆ ਰਹੇ ਟਰੱਕਾਂ ਦਾ ਘਿਰਾਓ ਵੀ ਕਰੇਗਾ ਤੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ ਜੋ ਇਸ ਭ੍ਰਿਸ਼ਟ ਕੰਮ ਵਿਚ ਲੱਗੇ ਹਨ।

ਜਥੇਦਾਰ ਤੋਤਾ ਸਿੰਘ ਤੇ ਸ੍ਰੀ ਸਿਕੰਦਰ ਸਿੰਘ ਮਲੂਕਾ ਸਮੇਤ ਅਕਾਲੀ ਆਗੂਆਂ ਨੇ ਮੁੱਖ ਮੰਤਰੀ ਵੱਲੋਂ ਸੰਘਵਾਦ ਦੇ ਸਿਧਾਂਤ ’ਤੇ ਪਹਿਰਾ ਨਾ ਦੇਣ ਤੇ ਕੇਂਦਰ ਨੁੰ ਰਾਜਾਂ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਆਗਿਆ ਦੇ ਦੇਣ ਦੀ ਵੀ ਨਿਖੇਧੀ ਕੀਤੀ।

ਉਹਨਾਂ ਕਿਹਾ ਕਿ ਕੇਂਦਰ ਸੂਬੇ ਨੁੰ ਪੇਂਡੂ ਵਿਕਾਸ ਫੰਡ ਦੇ 800 ਕਰੋੜ ਰੁਪਏ ਦੇ ਬਕਾਏ ਨਹੀਂ ਦੇ ਰਿਹਾ ਤੇ ਟੈਕਸ ਵੀ 3 ਤੋਂ ਘਟਾ ਕੇ 1 ਫੀਸਦੀ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਟੈਕਸ ਲਾਉਣ ਲਈ ਸੂਬਿਆਂ ਨੂੰ ਪੂਰਾ ਅਧਿਕਾਰ ਹੈ ਤੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਚੁੱਕਿਆ ਹੀ ਨਹੀਂ।

ਅਕਾਲੀ ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਪੈਟਰੋਲ ਅਤੇ ਡੀਜ਼ਲ ’ਤੇ ਬੁਨਿਆਦੀ ਢਾਂਚਾ ਸੈਸ ਵਾਪਸ ਲਿਆ ਜਾਵੇ ਅਤੇ ਪੈਟਰੋਲੀਅਮ ਵਸਤਾਂ ’ਤੇ ਵੈਟ ਘਟਾਇਆ ਜਾਵੇ। ਉਹਨਾਂ ਨੇ ਅਸ਼ਟਾਮ ਫੀਸ ਵਿਚ ਕੀਤਾ ਗਿਆ ਵਾਧਾ ਵੀ ਵਾਪਸ ਲੈਣ ਦੀ ਮੰਗ ਕੀਤੀ।

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,192FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...