Friday, April 26, 2024

ਵਾਹਿਗੁਰੂ

spot_img
spot_img

ਕੈਪਟਨ ਨਾਲ ਕੋਈ ਮੀਟਿੰਗ ਨਹੀਂ ਹੋਈ, ਬੇਅਦਬੀ ਬਾਰੇ ‘ਅਲਟੀਮੇਟਮ’ ’ਤੇ ਕਾਇਮ ਹਾਂ, ਕੈਪਟਨ ਮੋਦੀ ਦੇ ਘਰ ਦੇ ਬਾਹਰ ਧਰਨਾ ਦੇਣ: ਪ੍ਰਤਾਪ ਬਾਜਵਾ

- Advertisement -

ਯੈੱਸ ਪੰਜਾਬ
ਚੰਡੀਗੜ, 18 ਜੂਨ, 2021:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਗੁਪਤ ਮੀਟਿੰਗ ਅਤੇ ‘ਸਮਝੌਤਾ’ ਹੋ ਜਾਣ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਖ਼ਾਰਿਜ ਕਰਦਿਆਂ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਉਨ੍ਹਾਂ ਦੀ ਕੋਈ ਦੁਸ਼ਮਨੀ ਨਹੀਂ ਹੈ, ਵਿਚਾਰਾਂ ਦਾ ਮਤਭੇਦ ਹੈ ਅਤੇ ਜੇ ਕਦੇ ਕੋਈ ਮੀਟਿੰਗ ਹੁੰਦੀ ਹੈ ਤਾਂ ਉਹ ਗੁਪਤ ਨਹੀਂ ਸਗੋਂ ਖੁਲ੍ਹੇ ਤੌਰ ’ਤੇ ਹੋਵੇਗੀ, ਸਭ ਦੇ ਸਾਹਮਣੇ ਹੋਵੇਗੀ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਚਾਹੁਣ ਤਾਂ ਉਨ੍ਹਾਂ ਦੇ ਘਰ ਵੀ ਆ ਸਕਦੇ ਹਨ ਪਰ ਕੋਈ ਵੀ ਮੁਲਾਕਾਤ ਮੁੱਦਿਆਂ ’ਤੇ ਆਧਾਰਿਤ ਹੋਵੇਗੀ। ਉਹਨਾਂ ਕਿਹਾ ਕਿ ਉਹ ਜਦ ਵੀ ਮਹਿਸੂਸ ਕਰਨਗੇ, ਆਪਣੀ ਸਰਕਾਰ ਨੂੰ ਸ਼ੀਸ਼ਾ ਵਿਖਾਉਂਦੇ ਰਹਿਣਗੇ।

ਇਹ ਦਾਅਵਾ ਕਰਦਿਆਂ ਕਿ ਉਹ ਕਿਸੇ ਵੀ ਅਹੁਦੇ ਲਈ ਉਮੀਦਵਾਰ ਨਹੀਂ ਹਨ, ਸ:ਬਾਜਵਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਨਾ ਮੁੱਖ ਮੰਤਰੀ ਦੇ ਅਹੁਦੇ ਲਈ ਅਤੇ ਨਾ ਹੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਲਈ ਉਮੀਦਵਾਰ ਮੰਨਦੇ ਹਨ ਅਤੇ ਇਹ ਗੱਲ ਉਨ੍ਹਾਂ ਨੇ ਪਾਰਟੀ ਹਾਈਕਮਾਨ ਨੂੰ ਵੀ ਸਪਸ਼ਟ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਬਾਰੇ ਛੇਤੀ ਹੀ ਫ਼ੈਸਲਾ ਲੈਣਾ ਹੈ ਅਤੇ ਜੋ ਵੀ ਪਾਰਟੀ ਫ਼ੈਸਲਾ ਲਵੇਗੀ, ਉਹ ਪਹਿਲਾਂ ਵਾਂਗ ਹੀ ਉਸਨੂੰ ਮੰਨਣਗੇ।

ਇਹ ਕਹਿੰਦੇ ਹੋਏ ਕਿ ਕੈਪਟਨ ਭਾਵੇਂ ਇਕ ਹੀ ਹੁੰਦਾ ਹੈ, ਸ: ਬਾਜਵਾ ਨੇ ਆਖ਼ਿਆ ਕਿ ਟੀਮ ਵਿੱਚ ਹੋਰ ਵੀ 10 ਮੈਂਬਰ ਹੁੰਦੇ ਹਨ ਅਤੇ ਸਾਰਿਆਂ ਦੀ ਆਪਣੀ ਥਾਂ ਹੁੰਦੀ ਹੈ।

ਇਹ ਪੁੱਛੇ ਜਾਣ ’ਤੇ ਕਿ ਕੀ ਉਹ ਵੀ ਕੈਪਟਨ ਅਮਰਿੰਦਰ ਸਿੰਘ ਨੂੰ 2022 ਚੋਣਾਂ ਲਈ ਕਾਂਗਰਸ ਦਾ ਚਿਹਰਾ ਮੰਨਦੇ ਹਨ, ਸ: ਬਾਜਵਾ ਨੇ ਕਿਹਾ ਕਿ ਇਹ ਤੈਅ ਕਰਨਾ ਮੇਰਾ ਨਹੀਂ ਸਗੋਂ ਕਾਂਗਰਸ ਹਾਈਕਮਾਨ ਦਾ ਕੰਮ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਸ: ਨਵਜੋਤ ਸਿੰਘ ਸਿੱਧੂ ਨਾਲ ‘ਇਕ ਫ਼ਰੇਮ’ ਵਿੱਚ ਨਜ਼ਰ ਆਉਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ: ਬਾਜਵਾ ਨੇ ਕਿਹਾ ਕਿ ਫ਼ੈਸਲਾ ਤਾਂ ਉੱਤੋਂ ਆਉਣਾ ਹੈ, ਛੇਤੀ ਹੀ ਸਾਹਮਣੇ ਆ ਜਾਣਾ ਹੈ ਕਿ ਕੌਣ ਫ਼ਰੇਮ ਵਿੱਚ ਆਉਂਦਾ ਹੈ ਅਤੇ ਕੌਣ ਫ਼ਰੇਮ ਤੋਂ ਬਾਹਰ ਰਹਿੰਦਾ ਹੈ।

ਕਿਸਾਨੀ ਦੇ ਮੁੱਦੇ ’ਤੇ ਅਤੇ ਪੰਜਾਬ ਦੇ ਹੋਰ ਮੁੱਦਿਆਂ ’ਤੇ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦੇ ਸੰਦਰਭ ਵਿੱਚ ਗੱਲ ਕਰਦਿਆਂ ਸ: ਬਾਜਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਪ੍ਰਧਾਨ ਮੰਤਰੀ ਸ੍ਰੀ ਨਰਿਦਰ ਮੋਦੀ ਦੇ ਦਫ਼ਤਰ ਜਾਂ ਰਿਹਾਇਸ਼ ਦੇ ਬਾਹਰ ਧਰਨਾ ਦੇਣ ਤਾਂ ਪੰਜਾਬ ਦੇ ਸਾਰੇ ਐਮ.ਪੀ. ਉਨ੍ਹਾਂ ਦੇ ਨਾਲ ਚੱਲਣਗੇ।

ਉਨ੍ਹਾਂ ਕਿਹਾ ਕਿ ਉਹਨਾਂ ਨੇ ਜੋ ਬੇਅਦਬੀਆਂ ਦਾ ਮਾਮਲਾ ਇਕ ਮਹੀਨੇ ਵਿੱਚ ਨਿਪਟਾਉਣ ਦਾ ਜੋ ਅਲਟੀਮੇਟਮ ਦਿੱਤਾ ਸੀ, ਉਹ ਅੱਜ ਵੀ ਖੜ੍ਹਾ ਹੈ ਅਤੇ ਇਹ ਉਨ੍ਹਾਂ ਦੀ ਹੀ ਨਹੀਂ, ਸਾਰੇ ਪੰਜਾਬ ਦੀ, ਸਾਰੀ ਕਾਂਗਰਸ ਪਾਰਟੀ ਅਤੇ ਕੈਡਰ ਦੀ ਆਵਾਜ਼ ਹੈ। ਉਹਨਾਂ ਕਿਹਾ ਕਿ ਬੇਅਦਬੀ ਕਰਨ ਤੇ ਕਰਵਾਉਣ ਵਾਲਿਆਂ, ਫ਼ਾਇਰਿੰਗ ਕਰਵਾਉਣ ਵਾਲਿਆਂ ਦੇ ਖਿਲਾਫ਼ ਚਲਾਨ ਪੇਸ਼ ਕਰਕੇ ਕਾਰਵਾਈ ਕਰਨ ਬਾਰੇ ਉਨ੍ਹਾਂ ਦੇ ਅਲਟੀਮੇਟਮ ਦੇ 15 ਦਿਨਲੰਘ ਚੁੱਕੇ ਹਨ ਅਤੇ ਹੁਣ 15 ਦਿਨ ਹੀ ਰਹਿ ਗਏ ਹਨ।

ਸਰਕਾਰ ਵਿੱਚ ਆਉਣ ਲੱਗਿਆਂ ਕੀਤੇ ਗਏ ਵਾਅਦਿਆਂ ਨੂੰ ਪੂਰੇ ਕਰਨ ਦੀ ਮੰਗ ਕਰਦਿਆਂ ਸ: ਬਾਜਵਾ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਦੇ ਖਿਲਾਫ਼ ਕਾਰਵਾਈ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ, ਲੋਕਾਂ ਨਾਲ ਕੀਤੇ ਵਾਅਦੇ ਨਿਭਾਉਣੇ ਪੈਣਗੇ। ਉਹਨਾਂ ਆਖ਼ਿਆ ਕਿ ਇਸ ਗੱਲ ਦਾ ਖ਼ਿਆਲ ਰੱਖਣਾ ਚਾਹੀਦਾ ਹੈ ਕਿ ਰਾਜ ਅੰਦਰ ‘ਸਮਾਜਿਕ ਉਥਲ ਪੁਥਲ’ ਸ਼ੁਰੂ ਹੋ ਚੁੱਕੀ ਹੈ।

ਸ:ਬਾਜਵਾ ਨੇੇ ਇਹ ਵੀ ਕਿਹਾ ਕਿ ‘ਬੇਰੁਜ਼ਗਾਰ ਅਧਿਆਪਕਾਂ’ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ।

ਇਸ ਤੋਂ ਇਲਾਵਾ ਉਨ੍ਹਾਂ ਆਖ਼ਿਆ ਕਿ ਮੁੱਖ ਮੰਤਰੀ ਨੂੰ ਸਾਰਿਆਂਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਅਤੇ ਸਰਕਾਰ ਤੇ ਪਾਰਟੀ ਵਿੱਚ ਸਾਰੇ ਫ਼ਿਰਕਿਆਂ ਅਤੇ ਧਰਨਿਆਂ ਨੂੰ ਪ੍ਰਤੀਨਿਧਤਾ ਦੇਣੀ ਚਾਹੀਦੀ ਹੈ। ਉਨ੍ਹਾਂ ਆਖ਼ਿਆ ਕਿ ਮੁੱਖ ਮੰਤਰੀ ਨੂੰ ਮੰਤਰੀਆਂ, ਵਿਧਾਇਕਾਂ ਅਤੇ ਵੱਡੇ ਆਗੂਆਂ ਲਈ ਹੀ ਨਹੀਂ ਸਗੋਂ ਸਾਰੇ ਕਾਂਗਰਸੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦੇਣੇ ਚਾਹੀਦੇ ਹਨ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਇਕਾਂ ਦੇ ‘ਡੋਜ਼ੀਅਰ’ ਹਾਈ ਕਮਾਨ ਸਾਹਮਣੇ ਰੱਖਣ ਦੇ ਮਾਮਲੇ ਵਿੱਚ ਸ:ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਬਾਰੇ ਖ਼ੁਦ ਸਪਸ਼ਟੀਕਰਨ ਦੇ ਚੁੱਕੇ ਹਨ ਪਰ ਇਹ ਕੋਈ ਨਵੀਂ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਡੋਜ਼ੀਅਰ ਦਾ ਡਰ ਵੀ ਤਾਂ ਉਸਨੂੰ ਹੀ ਹੋਵੇਗਾ ਜਿਸ ਵਿੱਚ ਕੋਈ ਕਮੀ, ਕੋਈ ਗ਼ਲਤੀ ਹੋਵੇਗੀ।

ਕੋਈ ਵੀ ‘ਕਰਨਲ’ ਰਾਤੋ ਰਾਤ ‘ਜਨਰਲ’ ਨਹੀਂ ਬਣ ਜਾਂਦਾ, ਇੰਤਜ਼ਾਰ ਕਰਨਾ ਪੈਂਦੈ: ਪ੍ਰਤਾਪ ਬਾਜਵਾ ਦੀ ਸਿੱਧੂ ਨੂੰ ਨਸੀਹਤ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...