Saturday, April 20, 2024

ਵਾਹਿਗੁਰੂ

spot_img
spot_img

ਕੈਪਟਨ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ ਨੂੰ ਖੇਤੀਬਾੜੀ ਅਤੇ ਖੇਤੀ ਸਬੰਧਤ ਖੇਤਰਾਂ ਉੱਤੇ ਧਿਆਨ ਕੇਂਦਰਤ ਕਰਨ ਲਈ ਕਿਹਾ

- Advertisement -

ਚੰਡੀਗੜ੍ਹ, 21ਫਰਵਰੀ, 2020:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਰਾਜ ਸਲਾਹਕਾਰ ਕੌਂਸਲ(ਪੀ.ਐਸ.ਏ.ਸੀ) ਨੂੰ ਖੇਤੀਬਾੜੀ ਅਤੇ ਇਸ ਨਾਲ ਸਬੰਧਤ ਖੇਤਰਾਂ ਉੱਤੇ ਧਿਆਨ ਕੇਂਦਰਤ ਕਰਨ ਲਈ ਕਿਹਾ ਹੈ ਤਾਂ ਜੋ ਖੇਤੀ ਅਧਾਰਤ ਅਰਥਚਾਰੇ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।

ਇਥੇ ਵੀਰਵਾਰ ਦੀ ਸ਼ਾਮ ਨੂੰ ਪੀ.ਐਸ.ਏ.ਸੀ ਦੀ ਦੂਜੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਚੰਗੀ ਕਾਰਜ ਮੁਖੀ ਨੀਤੀ ਤਿਆਰ ਕਰਨ ਦੀ ਲੋੜ ਦੀ ਵਕਾਲਤ ਕੀਤੀ ਤਾਂ ਜੋ ਫਾਰਮਾ,ਆਈਟੀ, ਆਟੋ ਖੇਤਰਾਂ ਵਿਚ ਵੱਡੇ ਨਿਵੇਸ਼ਕਾਂ ਨੂੰ ਖਿੱਚਿਆ ਜਾ ਸਕੇ।

ਸੂਬੇ ਵਿੱਚ ਉਦਯੋਗਿਕ ਵਿਕਾਸ ਅਤੇ ਰਵਾਇਤੀ ਢੰਗਾਂ ਦੀ ਖੇਤੀ ਕਾਰਨ ਖੇਤੀਬਾੜੀ ਖੇਤਰ ਵਿੱਚ ਆਈ ਰੁਜ਼ਗਾਰ ਦੀ ਖੜੋਤ ਦੇ ਮੱਦੇਨਜ਼ਰ ਨੌਜਵਾਨਾਂ ਲਈ ਹੋਰ ਖੇਤਰਾਂ ‘ਚ ਰੁਜ਼ਗਾਰ ਮੌਕੇ ਤਲਾਸ਼ਣ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੜਾਅ ਵਾਰ ਵਿਭਿੰਨਤਾ ਲਈ ਸਮਾਂਬੱਧ ਕਾਰਜ ਯੋਜਨਾਵਾਂ ਅਖ਼ਤਿਆਰ ਕਰਨਾ ਹੀ ਸਮੇਂ ਦੀ ਮੰਗ ਹੈ।

ਮੁੱਖ ਮੰਤਰੀ ਨੇ ਮਾਹਰਾਂ ਨੂੰ ਆਪਣੇ ਤਜਰਬੇ ਅਤੇ ਮੁਹਾਰਤ ਨੂੰ ਵਰਤ ਕੇ ਸੂਬਾ ਸਰਕਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਤਾਂ ਜੋ ਪ੍ਰਸ਼ਾਸਕੀ ਸੁਧਾਰਾਂ ਹਿੱਤ ਤਿਆਰ ਕੀਤੀ ਸੁਚੱਜੀ ਰੂਪਰੇਖਾ ਨੂੰ ਲਾਗੂ ਕੀਤੇ ਜਾਣ ਲਈ ਸਰਕਾਰ ਅਤੇ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨੌਜਵਾਨੀ ਨੂੰ ਤਰੱਕੀ ਦੀ ਲੀਹਾਂ ‘ਤੇ ਪਾਉਣ ਲਈ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਕਰਨ ਲਈ ਵੀ ਮੈਂਬਰਾਂ ਤੋਂ ਸੁਝਾਅ ਮੰਗੇ ਤਾਂ ਜੋ ਨੌਜਵਾਨਾਂ ਨੂੰ ਸੂਬੇ ਦੀ ਪ੍ਰਗਤੀ ਦਾ ਅਨਿੱਖੜਾ ਅੰਗ ਬਣਾਇਆ ਜਾ ਸਕੇ।

ਉਨ੍ਹਾਂ ਪੀ.ਐਸ.ਏ.ਸੀ ਦੇ ਮੈਂਬਰਾਂ ਨੂੰ ਆਪਸ ਵਿੱਚ ਸੁਚੱਜਾ ਤਾਲਮੇਲ ਬਣਾ ਕੇ ਕੰਮ ਕਰਨ ਅਤੇ ਕਾਮਯਾਬ ਸੁਝਾਵਾਂ ਦੇ ਲਾਗੂ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਵੀ ਮੁੱਖ ਸਕੱਤਰ ਨੂੰ ਤਾਕੀਦ ਕੀਤੀ।

ਇਸ ਮੀਟਿੰਗ ਦੌਰਾਨ ਸੂਬੇ ਨੂੰ ਦਰਪੇਸ਼ ਚੁਣੌਤੀਆਂ ਅਤੇ ਇਨ੍ਹਾਂ ਨਾਲ ਨਜਿੱਠਣ ਲਈ ਸੁਯੋਗ ਪਹੁੰਚ ਅਖ਼ਤਿਆਰ ਕੀਤੇ ਜਾਣ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਸੁਰਜੀਤ ਕਰਕੇ ਰਾਜ ਨੂੰ ਸਮਾਜਕ ਤੇ ਆਰਥਿਕ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ।

ਇਸ ਦੌਰਾਨ ਅਮਰੀਕਾ ਦੀ ਹੌਪਕਿਨਜ਼ ਯੂਨੀਵਰਸਿਟੀ ਤੋਂ ਪ੍ਰੋ. ਦਿਵੇਸ਼ ਕਪੂਰ ਨੇ ਸਰਕਾਰ ਨੂੰ ਆਪਣੀਆਂ ਮੌਜੂਦਾ ਚੁਣੌਤੀਆਂ ਨਾਲ ਨਜਿੱਠਣ ਲਈ ਨੀਤੀ ਅਤੇ ਢਾਂਚਾਗਤ ਤਬਦੀਲੀਆਂ ਅਪਣਾਉਣ ਦੀ ਲੋੜ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਿਸ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ, ਕਿਸਾਨਾਂ ਦੀ ਆਮਦਨ ਵਿੱਚ ਆ ਰਹੀ ਖੜੋਤ ਅਤੇ ਲੋੜਾਂ ਸਮੇਤ ਆਰਥਿਕ ਵਿਕਾਸ ਨੂੰ ਤੇਜ਼ ਕਰਨ ਲਈ ਸ਼ਹਿਰੀ ਵਿਕਾਸ ‘ਤੇ ਵਧੇਰੇ ਧਿਆਨ ਕੇਂਦਰ ਕੀਤਾ ਗਿਆ।

ਇਸ ਦੌਰਾਨ ਸਕੂਲ ਸਿੱਖਿਆ, ਖੇਤੀਬਾੜੀ, ਯੁਵਾ ਰੁਝੇਵਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ‘ਤੇ ਵੀ ਵਿਚਾਰ ਕੀਤਾ ਗਿਆ। ਮੈਂਬਰਾਂ ਨੇ ਰਾਜ ਨੂੰ ਮੁੜ ਪੈਰਾਂ ‘ਤੇ ਕਰਨ ਅਤੇ ਇਸ ਦੀ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਸਬੰਧੀ ਸੰਭਾਵਨਾਵਾਂ ਦਾ ਲਾਭ ਉਠਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

ਜ਼ਿਕਰਯੋਗ ਹੈ ਕਿ ਪੀਐਸਏਸੀ ਦਾ ਗਠਨ ਪਿਛਲੇ ਸਾਲ ਰਾਜ ਸਰਕਾਰ ਨੇ ਪ੍ਰਸ਼ਾਸਨ ਦੇ ਅਹਿਮ ਖੇਤਰਾਂ ਵਿਚ ਤਬਦੀਲੀ ਕਰਨ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤਾ ਗਿਆ ਸੀ।

ਮੀਟਿੰਗ ਵਿੱਚ ਬੋਰਡ ਦੇ ਮੈਂਬਰ ਜੌਹਨ ਹੋਪਕਿੰਜ਼ ਯੂਨੀਵਰਸਿਟੀ (ਅਮਰੀਕਾ) ਦੇ ਪ੍ਰੋ ਦੇਵੇਸ਼ ਕਪੂਰ, ਰਾਵੀ ਵੈਂਕਟੇਸਾਨ, ਟੀ ਨੰਦਾ ਕੁਮਾਰ, ਯਾਮਿਨੀ ਅਈਅਰ ਤੇ ਡਾ ਗਿਆਨੇਂਦਰਾ ਬਡਗਿਆਨ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਿਸ਼ੇਸ਼ ਸਕੱਤਰ ਪ੍ਰਸ਼ਾਸਕੀ ਸੁਧਾਰ ਰਵੀ ਭਗਤ ਤੇ ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਪਰਮਿੰਦਰ ਪਾਲ ਸਿੰਘ ਹਾਜ਼ਰ ਸਨ।

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...