Saturday, May 4, 2024

ਵਾਹਿਗੁਰੂ

spot_img
spot_img

ਕੈਪਟਨ ਨੇ ਮਹਾਮਾਰੀ ਅਤੇ ਗੰਭੀਰ ਬਿਮਾਰੀਆਂ ਨਾਲ ਨਿਪਟਣ ਲਈ ਸਿਹਤ ਮਾਹਿਰਾਂ ਦੀ ਰਹਿਨੁਮਾਈ ਹੇਠ ਰਿਸਰਚ ਫੈਸਿਲਟੀ ਦਾ ਪ੍ਰਸਤਾਵ ਰੱਖਿਆ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 8 ਜੂਨ, 2021 –
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੋਵਿਡ ਵਰਗੀਆਂ ਮਹਾਮਾਰੀਆਂ ਅਤੇ ਹੋਰ ਗੰਭੀਰ ਬਿਮਾਰੀਆਂ ਨਾਲ ਨਜਿੱਠਣ ਲਈ ਕੌਮੀ ਅਤੇ ਆਲਮੀ ਸਿਹਤ ਮਾਹਿਰਾਂ ਦੀ ਰਹਿਨੁਮਾਈ ਹੇਠ ਰਿਸਰਚ ਫੈਸਿਲਟੀ ਦਾ ਪ੍ਰਸਤਾਵ ਰੱਖਿਆ।

ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਦੇ ਮੁਕੰਮਲ ਖਾਤਮੇ ਤੱਕ ਇਸ ਅਣਕਿਆਸੇ ਸੰਕਟ ਨਾਲ ਨਿਪਟਣ ਵਿਚ ਮੈਡੀਕਲ ਭਾਈਚਾਰੇ ਨੂੰ ਉਨ੍ਹਾਂ ਦੀ ਸਰਕਾਰ ਦਾ ਪੂਰਾ ਸਹਿਯੋਗ ਬਣਿਆ ਰਹੇਗਾ। ਇਕਜੁਟ ਹੋ ਕੇ ਲੋਕਾਂ ਦੀਆਂ ਜਿੰਦਗੀਆਂ ਬਚਾਉਣ ਵਿਚ ਮੂਹਰਲੀ ਕਤਾਰ ਦੇ ਸਾਰੇ ਯੋਧਿਆਂ ਦੀ ਵਚਨਬੱਧਤਾ, ਸਮਰਪਿਤ ਭਾਵਨਾ ਅਤੇ ਕੁਰਬਾਨੀਆਂ ਨੂੰ ਸਲਾਮ ਕਰਦੇ ਹੋਏ ਮੁੱਖ ਮੰਤਰੀ ਨੇ ਸੂਬਾ ਸਰਕਾਰ ਤਾਂ ਇਸ ਮਹਾਮਾਰੀ ਦੇ ਖਿਲਾਫ ਲੜਾਈ ਵਿਚ ਸਿਰਫ ਦੂਜੀ ਕਤਾਰ ਵਿਚ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਵਾਇਰਸ ਦੇ ਪਹਿਲੇ ਲੱਛਣ ਦਿਸਣ ਉਤੇ ਖੁਦ ਹੀ ਡਾਕਟਰ ਨਾ ਬਣਨ ਸਗੋਂ ਡਾਕਟਰਾਂ ਦੀ ਸਲਾਹ ਲੈਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਇਲਾਜ ਲਈ ਦਿਖਾਈ ਜਾ ਰਹੀ ਹਿਚਕਚਾਹਟ ਦੂਰ ਕਰਨ ਲਈ ਸੂਬਾ ਸਰਕਾਰ ਖਾਣੇ ਦੇ ਪੈਕਟ ਅਤੇ ਫਤਹਿ ਕਿੱਟਾਂ ਵੰਡ ਰਹੀ ਹੈ।

ਮੁੱਖ ਮੰਤਰੀ ਨੇ ਪਿਛਲੇ ਸਾਲ ਮਹਾਮਾਰੀ ਫੈਲਣ ਮੌਕੇ ਸੂਬਾ ਸਰਕਾਰ ਵੱਲੋਂ ਕੋਵਿਡ ਦੇ ਪ੍ਰਬੰਧਨ ਲਈ ਕਾਇਮ ਕੀਤੇ ਸੂਬੇ ਦੇ ਸਿਹਤ ਮਾਹਿਰਾਂ ਦੇ ਗਰੁੱਪ ਦੀ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਇਸ ਵੀਡੀਓ ਕਾਨਫਰੰਸ ਵਿਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ 250 ਸਿਹਤ ਮਾਹਿਰਾਂ ਤੋਂ ਇਲਾਵਾ ਚਾਰ ਵਿਦੇਸ਼ੀ ਡਾਕਟਰਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਸਿਹਤ ਵਰਕਰਾਂ ਨੇ ਵੀ ਮੀਟਿੰਗ ਵਿਚ ਸ਼ਿਰਕਤ ਕੀਤੀ।

ਕੋਵਿਡ ਦੇ ਪ੍ਰਬੰਧਨ ਵਿਚ ਗਰੁੱਪ ਦੇ ਮੁਖੀ ਡਾ. ਕੇ.ਕੇ. ਤਲਵਾੜ, ਉਨ੍ਹਾਂ ਦੀ ਟੀਮ ਦੇ ਨਾਲ-ਨਾਲ ਹੋਰ ਡਾਕਟਰਾਂ ਦੀ ਸ਼ਾਨਦਾਰ ਕਾਰਗੁਜਾਰੀ ਲਈ ਧੰਨਵਾਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਛੇਤੀ ਹੀ ਲੜਾਈ ਜਿੱਤੇਗਾ ਅਤੇ ਬਿਮਾਰੀ ਨੂੰ ਪਿੱਛੇ ਧੱਕ ਦੇਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸੰਭਾਵੀ ਤੀਜੀ ਲਹਿਰ ਦੀ ਤਿਆਰੀ ਕਰ ਰਿਹਾ ਹੈ ਅਤੇ ਮੌਜੂਦਾ ਲਹਿਰ ਵਿਚ ਕੇਸਾਂ ਵਿੱਚ ਕਮੀ ਆਉਣ ਦੇ ਬਾਵਜੂਦ ਤਿਆਰੀਆਂ ਤੋਂ ਹੱਥ ਪਿੱਛੇ ਨਹੀਂ ਖਿੱਚਿਆ।

ਇਸ ਤੋਂ ਪਹਿਲਾਂ ਡਾਕਟਰ ਤਲਵਾੜ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਇਸ ਸੈਸ਼ਨ ਦਾ ਉਦੇਸ਼ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਇਲਾਜ ਪ੍ਰੋਟੋਕਾਲ, ਡਾਕਟਰਾਂ ਨੂੰ ਸਲਾਹ-ਮਸ਼ਵਰਾ ਦੇਣਾ ਅਤੇ ਕੋਵਿਡ ਮਰੀਜਾਂ ਦੇ ਪ੍ਰਬੰਧਨ ਲਈ ਦਿਸ਼ਾ-ਨਿਰਦੇਸ਼ ਜਾਰੀ ਕਰਨਾ ਹੈ।

ਉਨ੍ਹਾਂ ਕਿਹਾ ਕਿ ਪੁਖਤਗੀ ਨਾਲ ਤਿਆਰ ਕੀਤੇ ਦਿਸ਼ਾ-ਨਿਰਦੇਸ਼ਾਂ ਰਾਹੀਂ ਮਰੀਜਾਂ ਦੀ ਨਿਗਰਾਨੀ ਅਤੇ ਸਮਰੱਥਾ ਨਿਰਮਾਣ ਨੂੰ ਯਕੀਨੀ ਬਣਾਉਣਾ ਜ਼ਰੂਰੀ ਹੈ ਕਿਉਂ ਜੋ ਇਸ ਬਿਮਾਰੀ ਬਾਰੇ ਜਾਣਕਾਰੀ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਏਮਜ਼ ਅਤੇ ਪੀ.ਜੀ.ਆਈ. ਦੇ ਮਾਹਿਰਾਂ ਦੇ ਨਾਲ-ਨਾਲ ਅਮਰੀਕਾ, ਯੂ.ਕੇ. ਅਤੇ ਹੋਰ ਮੁਲਕਾਂ ਤੋਂ ਮਾਹਿਰ ਇਨ੍ਹਾਂ ਸੈਸ਼ਨਾਂ ਵਿਚ ਹਿੱਸਾ ਲੈ ਰਹੇ ਹਨ।

ਪੰਜਾਬ ਵਿਚ ਵੱਧ ਮੌਤ ਦਰ ਉਤੇ ਚਿੰਤਾ ਜਾਹਰ ਕਰਦੇ ਹੋਏ ਡਾ. ਤਲਵਾੜ ਨੇ ਕਿਹਾ ਕਿ ਮਾਹਿਰਾਂ ਦੇ ਗਰੁੱਪ ਵੱਲੋਂ ਸਾਰੀਆਂ ਮੌਤਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ ਤਾਂ ਕਿ ਭਵਿੱਖੀ ਸੰਕਟ ਨਾਲ ਨਿਪਟਣ ਦੀ ਤਿਆਰੀ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਕੁਝ ਹੋਰ ਸੂਬਿਆਂ ਦੇ ਉਲਟ (ਜਿਵੇਂ ਕਿ ਮੀਡੀਆ ਵਿਚ ਰਿਪੋਰਟ ਕੀਤਾ ਗਿਆ ਹੈ), ਪੰਜਾਬ ਨੇ ਕੋਵਿਡ ਨਾਲ ਹੋਈਆਂ ਮੌਤਾਂ ਬਾਰੇ ਅੰਕੜੇ ਲੁਕਾਉਣ ਜਾਂ ਤੋੜਨ-ਮਰੋੜਨ ਦੀ ਕੋਸ਼ਿਸ਼ ਨਹੀਂ ਕੀਤੀ।

ਪੀ.ਜੀ.ਆਈ. ਚੰਡੀਗੜ੍ਹ ਦੇ ਐਨਸਥੀਜੀਆ ਅਤੇ ਇੰਟੈਸਿਵ ਕੇਅਰ ਦੇ ਮੁਖੀ ਅਤੇ ਗਰੁੱਪ ਦੇ ਮੈਂਬਰ ਡਾ. ਜੀ.ਡੀ. ਪੁਰੀ ਨੇ ਆਪਣੀ ਸੰਖੇਪ ਪੇਸ਼ਕਾਰੀ ਦੌਰਾਨ ਖੁਲਾਸਾ ਕੀਤਾ ਕਿ ਹੁਣ ਤੱਕ ਲਗਪਗ 130 ਕਲਾਸਾਂ, ਸੈਮੀਨਾਰ, ਲੈਕਚਰ ਅਤੇ ਪ੍ਰਮੁੱਖ ਤੌਰ ਉਤੇ ਵਿਚਾਰ-ਚਰਚਾ ਕੀਤੀ ਜਾ ਚੁੱਕੀ ਹੈ। ਸਮੇਂ-ਸਮੇਂ ਤੋਂ ਕੋਵਿਡ ਮੈਨੇਜਮੈਂਟ ਦੀਆਂ ਤਕਨੀਕਾਂ ਨੂੰ ਹੋਰ ਮੁਲਕਾਂ, ਜਿੱਥੇ ਭਾਰਤ ਤੋਂ ਪਹਿਲਾਂ ਸੰਕਟ ਨਾਲ ਨਿਪਟਿਆ ਜਾ ਰਿਹਾ ਸੀ, ਦੇ ਡਾਕਟਰਾਂ ਦੇ ਤਜਰਬਿਆਂ ਦੇ ਆਧਾਰ ਉਤੇ ਸੋਧਿਆ ਗਿਆ।

ਇਹ ਗਰੁੱਪ ਮਿਆਰੀ ਇਲਾਜ ਸਬੰਧੀ ਸਲਾਹ ਦੇਣ ਲਈ ਨਿੱਜੀ ਹਸਪਤਾਲਾਂ ਨਾਲ ਸਹਿਯੋਗ ਕਰ ਰਿਹਾ ਹੈ ਜਦੋਂ ਕਿ ਵੱਖ-ਵੱਖ ਭਾਰਤੀ ਐਨ.ਜੀ.ਓਜ਼ ਅਤੇ ਮਾਨਸਿਕ ਸਿਹਤ ਸੰਸਥਾਵਾਂ ਦੇ ਸਹਿਯੋਗ ਨਾਲ ਮਰੀਜ਼ਾਂ ਨੂੰ ਤਣਾਅ ਨਾਲ ਲੜਨ ਵਿਚ ਸਹਾਇਤਾ ਕੀਤੀ ਜਾ ਰਹੀ ਹੈ। ਡਾ. ਪੁਰੀ ਨੇ ਕਿਹਾ ਕਿ ਬਲੈਕ ਫੰਗਸ ਅਤੇ ਕੋਵਿਨਾ ਤੋਂ ਬਾਅਦ ਦੀਆਂ ਹੋਰ ਪੇਚੀਦਗੀਆਂ ਵਿੱਚ ਲਾਈਨ ਆਫ਼ ਟਰੀਟਮੈਂਟ ਦਾ ਫ਼ੈਸਲਾ ਇਨ੍ਹਾਂ ਵਿਚਾਰਚਰਚਾਵਾਂ ਦੇ ਆਧਾਰ `ਤੇ ਕੀਤਾ ਗਿਆ।

ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਕੋਵਿਡ ਪ੍ਰਬੰਧਨ ਵਿਚ ਸਫਲਤਾ ਇਸ ਤੱਥ ਦਾ ਨਤੀਜਾ ਹੈ ਕਿ ਪੰਜਾਬ ਦਾ ਸਮੁੱਚਾ ਡਾਕਟਰੀ ਭਾਈਚਾਰਾ, ਨਾ ਸਿਰਫ ਰਾਜ ਦੇ ਅੰਦਰੋਂ, ਬਲਕਿ ਬਾਹਰੋਂ ਵੀ ਇਸ ਮਹਾਮਾਰੀ ਨਾਲ ਲੜਨ ਲਈ ਇਕਜੁੱਟ ਹੋਇਆ। ਉਨ੍ਹਾਂ ਨੇ ਮੈਡੀਕਲ ਟੀਮਾਂ ਨੂੰ ਨਿਰਵਿਘਨ ਸਹਾਇਤਾ ਦੇਣ ਲਈ ਮੁੱਖ ਮੰਤਰੀ ਦਾ ਵੀ ਧੰਨਵਾਦ ਕੀਤਾ।

ਨਿਊਯਾਰਕ ਤੋਂ ਸਲਾਹਕਾਰ ਡਾਕਟਰ ਅਨੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਸਪਤਾਲ ਨੇ ਆਪਣੇ ਕੇਸਾਂ ਨਾਲ ਨਜਿੱਠਣ ਦੇ ਤਜਰਬੇ ਸਾਂਝੇ ਕੀਤੇ ਸਨ ਜਦੋਂ ਸਿਹਤ ਬੁਨਿਆਦੀ ਦੀ ਹਾਲਤ ਡਾਵਾਂਡੋਲ ਸੀ। ਅਸੀਂ ਜ਼ਿਆਦਾ ਦਵਾਈਆਂ ਅਤੇ ਇੱਥੋਂ ਤਕ ਕਿ ਸਟੀਰੌਇਡ ਦੀ ਵਰਤੋਂ ਨੂੰ ਸੀਮਤ ਕੀਤਾ ਅਤੇ ਇਸ ਲਈ ਇੱਥੇ ਬਲੈਕ ਫੰਗਸ ਦਾ ਕੋਈ ਕੇਸ ਅਤੇ ਹੋਰ ਪੇਚੀਦਗੀਆਂ ਸਾਹਮਣੇ ਨਹੀਂ ਆਈਆਂ।

ਡਾ. ਅਜੀਤ ਕਟਿਆਲ ਨੇ ਮਹਾਮਾਰੀ ਦਰਮਿਆਨ ਲੋਕਾਂ ਦੀ ਸੇਵਾ ਲਈ ਵਿਸ਼ਵਵਿਆਪੀ ਮਾਪਦੰਡਾਂ `ਤੇ ਅਧਾਰਤ ਪ੍ਰੋਟੋਕੋਲ ਤਿਆਰ ਕਰਨ ਦੇ ਮੰਚ ਵਜੋਂ ਗਰੁੱਪ ਦੇ ਕੰਮ ਦੀ ਸ਼ਲਾਘਾ ਕੀਤੀ।

ਡਾ. ਸੰਦੀਪ ਕਟਾਰੀਆ, ਜੋ ਬ੍ਰੌਨਕਸ ਦੇ ਇੱਕ ਪਛੜੇ ਖੇਤਰ ਵਿੱਚ ਨਿਊਯਾਰਕ `ਚ ਕੰਮ ਕਰ ਰਹੇ ਹਨ, ਨੇ ਕਿਹਾ ਕਿ ਇਨ੍ਹਾਂ ਵਿਚਾਰ ਵਟਾਂਦਰਿਆਂ ਤੋਂ ਤਿਆਰ ਕੀਤੇ ਗਏ ਪ੍ਰੋਟੋਕੋਲ ਮਿਆਰੀ ਢੰਗ ਨਾਲ ਮਹਾਂਮਾਰੀ ਨਾਲ ਲੜਨ ਵਿੱਚ ਵੱਡੇ ਪੱਧਰ `ਤੇ ਯੋਗਦਾਨ ਪਾ ਰਹੇ ਹਨ।

ਇਹ ਜ਼ਿਕਰ ਕਰਦਿਆਂ ਕਿ ਕੋਈ ਵੀ ਉਦੋਂ ਤੱਕ ਸੁਰੱਖਿਅਤ ਨਹੀਂ ਹੋ ਸਕਦਾ ਜਦੋਂ ਤੱਕ ਹਰ ਕੋਈ ਨਹੀਂ ਹੁੰਦਾ, ਡਾ ਕਿਊਰੀਨੋ ਪਿਆਸੇਵੋਲੀ (ਇਟਲੀ) ਨੇ ਕਿਹਾ ਕਿ ਟੀਕਾਕਰਨ ਹੀ ਸਮੱਸਿਆ ਦਾ ਇੱਕੋ-ਇੱਕ ਹੱਲ ਸੀ। ਟੀਕਿਆਂ ਦੀ ਕੀਮਤ ਘਟਾ ਕੇ ਵਿਸ਼ਵ ਦੇ ਹਰ ਵਿਅਕਤੀ ਲਈ ਇਸ ਨੂੰ ਕਿਫ਼ਾਇਤੀ ਬਣਾਉਣ ਦੀ ਜ਼ਰੂਰਤ `ਤੇ ਜ਼ੋਰ ਦਿੰਦਿਆਂ, ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੇਸ਼ ਦੇ ਡਾਕਟਰਾਂ ਨੇ ਪਹਿਲਾਂ ਹੀ ਇਸ ਮੁੱਦੇ `ਤੇ ਯੂਰਪੀਅਨ ਯੂਨੀਅਨ ਕੋਲ ਪਹੁੰਚ ਕਰ ਲਈ ਸੀ।

ਡੀ.ਐਮ.ਸੀ. ਲੁਧਿਆਣਾ ਦੇ ਡਾ. ਬਿਸ਼ਵ ਮੋਹਨ ਨੇ ਕਿਹਾ ਕਿ ਇਸ ਗਰੁੱਪ ਦੇ ਕੰਮ ਦੇ ਨਤੀਜੇ ਵਜੋਂ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ ਆਉਣ ਤੋਂ ਪਹਿਲਾਂ ਹੀ ਪੰਜਾਬ ਕੋਵਿਡ ਪ੍ਰਬੰਧਨ ਬਾਰੇ ਆਪਣੇ ਪ੍ਰੋਟੋਕਾਲ ਤਿਆਰ ਕਰ ਰਿਹਾ ਸੀ। ਡਾ. ਹਿਤੇਂਦਰ ਕੌਰ ਜੋ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਐਲ-3 ਫੈਸਿਲਟੀ ਦੇ ਮੁਖੀ ਹਨ, ਨੇ ਖੁਲਾਸਾ ਕੀਤਾ ਕਿ ਗਰੁੱਪ ਸਲਾਹ-ਮਸ਼ਵਰਾ ਦੇਣ ਲਈ ਹਰ ਵੇਲੇ ਵੱਟਸਐਪ ਉਤੇ ਹਾਜ਼ਰ ਰਹਿੰਦਾ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...