Friday, April 26, 2024

ਵਾਹਿਗੁਰੂ

spot_img
spot_img

ਕੈਪਟਨ ਨੇ ਹਾੜ੍ਹੀ 2020 ਲਈ 26,064.31 ਕਰੋੜ ਰੁਪਏ ਦੀ ਸੀ.ਸੀ.ਐਲ.ਦੀ ਮਨਜ਼ੂਰੀ ਲਈ ਸੀਤਾਰਮਨ ਨੂੰ ਪੱਤਰ ਲਿਖਿਆ

- Advertisement -

ਚੰਡੀਗੜ੍ਹ, 1 ਅਪ੍ਰੈਲ, 2020 –

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਹਾੜ੍ਹੀ ਮੰਡੀਕਰਨ ਸੀਜ਼ਨ 2020 ਲਈ 26,064.31 ਕਰੋੜ ਰੁਪਏ ਦੀ ਨਗਦ ਕਰਜ਼ਾ ਹੱਦ (ਸੀ.ਸੀ.ਐਲ.) ਦੀ ਜਲਦ ਮਨਜ਼ੂਰੀ ਲਈ ਭਾਰਤੀ ਰਿਜ਼ਰਵ ਬੈਂਕ ਨੂੰ ਨਿਰਦੇਸ਼ ਦੇਣ ਲਈ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ।

ਵਿੱਤ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਸੀ.ਸੀ.ਐਲ. ਦੇ ਤੁਰੰਤ ਜਾਰੀ ਹੋਣ ਨਾਲ ਨਾ ਸਿਰਫ ਕਣਕ ਦੀ ਫਸਲ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇਗਾ, ਬਲਕਿ ਪਹਿਲਾਂ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਵੀ ਰਾਹਤ ਮਿਲੇਗੀ।

ਕੈਪਟਨ ਅਮਰਿੰਦਰ ਨੇ ਵਿੱਤ ਮੰਤਰੀ ਨੂੰ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਦੌਰਾਨ 26064.31 ਕਰੋੜ ਰੁਪਏ ਦੀ ਸੀ.ਸੀ.ਐਲ. ਦੀ ਮਨਜ਼ੂਰੀ ਲਈ ਆਰ.ਬੀ.ਆਈ. ਨੂੰ ਆਪਣਾ ਪ੍ਰਸਤਾਵ ਪਹਿਲਾਂ ਹੀ ਸੌਂਪ ਦਿੱਤਾ ਹੈ।

ਮੁੱਖ ਮੰਤਰੀ ਨੇ ਸ੍ਰੀਮਤੀ ਸੀਤਾਰਮਨ ਨੂੰ ਇਹ ਵੀ ਦੱਸਿਆ ਕਿ ਸੂਬੇ ਵਿੱਚ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਚੱਲ ਰਹੇ ਲੌਕਡਾਊਨ ਅਤੇ 1 ਅਪਰੈਲ 2020 ਤੋਂ ਸ਼ੁਰੂ ਹੋਣ ਵਾਲੀ ਹਾੜ੍ਹੀ ਦੀ ਫਸਲ ਦੀ ਖਰੀਦ ਜੋ ਕਿ 15 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ, ਕਾਰਨ ਭਾਰੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ 114.76 ਲੱਖ ਮੀਟਿਰਕ ਟਨ ਕਣਕ ਦੀ ਖਰੀਦ ਲਈ ਰਾਜ ਦੀ ਅਨੁਮਾਨਤ ਰਾਸ਼ੀ ਦੇਣ ਲਈ ਆਰ.ਬੀ.ਆਈ. ਵੱਲੋਂ ਮਨਜ਼ੂਰੀ ਦਿੱਤੀ ਜਾਵੇ।

ਇਸ ਪੱਤਰ ਵਿਚ ਦਿੱਤੇ ਪ੍ਰਸਤਾਵ ਅਨੁਸਾਰ ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲੇ ਬਾਰੇ ਮੰਤਰਾਲੇ ਨੇ ਹਾੜ੍ਹੀ ਮੰਡੀਕਰਨ ਸੀਜ਼ਨ 2020-21 ਦੌਰਾਨ ਕਣਕ ਦੀ ਖਰੀਦ ਲਈ ਘੱਟੋ ਘੱਟ ਨਿਰਧਾਰਤ ਮੁੱਲ 19,250 ਰੁਪਏ ਪ੍ਰਤੀ ਮੀਟਿਰਕ ਟਨ ਨਿਸ਼ਚਤ ਕੀਤਾ ਹੈ। ਰਾਜ ਦੀਆਂ ਖਰੀਦ ਏਜੰਸੀਆਂ ਜਿਵੇਂ ਪਨਗਰੇਨ, ਮਾਰਕਫੈਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਨੂੰ ਇਹ ਖਰਚਾ ਲਾਜ਼ਮੀ ਖਰਚੇ, ਆਵਾਜਾਈ ਲਾਗਤ, ਮੰਡੀ ਚਾਰਜ ਅਤੇ ਬਾਰਦਾਨੇ ਦੀ ਕੀਮਤ ਦੇ ਰੂਪ ਵਿਚ 3463.70 ਪ੍ਰਤੀ ਮੀਟਰਿਕ ਟਨ ਹੋਣ ਦੀ ਸੰਭਾਵਨਾ ਹੈ।

ਬੋਰੀ ਸਮੇਤ ਕਣਕ ਦੀ ਆਰਜ਼ੀ ਕੀਮਤ 22,713.70 ਰੁਪਏ (ਦਿਨ 22,714 ਰੁਪਏ) ਪ੍ਰਤੀ ਮੀਟਰਿਕ ਟਨ ਬਣਦੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਲਗਭਗ 114.75 ਲੱਖ ਟਨ ਕਣਕ ਕਿਸਾਨਾਂ ਤੋਂ ਖਰੀਦਣ ਦਾ ਟੀਚਾ ਹੈ ਜਿਸ ਦੀ ਲਾਗਤ 26,064.31 ਕਰੋੜ ਰੁਪਏ ਬਣਦੀ ਹੈ।


ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,175FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...