Tuesday, May 21, 2024

ਵਾਹਿਗੁਰੂ

spot_img
spot_img

ਕੈਪਟਨ ਪੰਜਾਬ ਦੀ ਬੇਰੋਜ਼ਗਾਰੀ ਦਰ ਕੌਮੀ ਔਸਤ ਤੋਂ ਵੱਧ ਹੋਣ ਬਾਰੇ ਆਪਣੀ ਚੁੱਪ ਤੋੜਣ: ਅਕਾਲੀ ਦਲ

- Advertisement -

ਚੰਡੀਗੜ੍ਹ, 8 ਮਾਰਚ, 2020:

ਸ਼੍ਰੋਮਣੀ ਅਕਾਲੀ ਦਲ ਨੇ ਅੱਜਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਆਰਥਿਕ ਸਰਵੇਖਣ ਦੀ ਉਸਰਿਪੋਰਟ ‘ਤੇ ਆਪਣੀ ਚੁੱਪੀ ਤੋੜਨ ਜਿਸਨੇ ਸਪਸ਼ਟ ਕਰ ਦਿੱਤਾ ਹੈ ਕਿ ਸੂਬੇ ਵਿਚ ਬੇਰੋਜ਼ਗਾਰੀ ਦਰਰਾਸ਼ਟਰੀ ਔਸਤ ਨਾਲੋਂ ਜ਼ਿਆਦਾ ਹੈ।

ਇਥੇਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਵੱਲੋਂਰੋਜ਼ਗਾਰ ਦੇਣ ਦੇ ਮਾਮਲੇ ‘ਤੇ ਅੰਕੜਿਆਂ ਨੂੰ ਤੋੜ ਮਰੋੜ ਕੇ ਮੁੱਖ ਮੰਤਰੀ ਨੇ ਵਿਧਾਨ ਸਭਾ ਅਤੇਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ ਹੈ।

ਉਹਨਾਂ ਕਿਹਾ ਕਿ ਪ੍ਰਾਈਵੇਟ ਕਾਲਜਾਂ ਵਿਚਲੱਗਦੇ ਰੋਜ਼ਗਾਰ ਮੇਲਿਆਂ ਨੂੰ ਸਰਕਾਰੀ ਰੋਜ਼ਗਾਰ ਮੇਲਿਆਂ ਦਾ ਨਾਂ ਦੇ ਕੇ ਸਰਕਾਰ ਆਪਣੇ ਆਪ ਨੂੰਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ ਕਿਉਂਕਿ ਲੋਕ ਤਾਂ ਪਹਿਲਾਂ ਹੀ ਜਾਣਦੇ ਹਨ ਕਿ ਇਹ ਰੋਜ਼ਗਾਰ ਮੇਲੇਵਿਦਿਅਕ ਕਾਲਜਾਂ ਵਿਚ ਆਮ ਲੱਗਦੇ ਹਨ।

ਡਾ.ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ ਸਰਕਾਰ ਦੀ ਮਾੜੀ ਯੋਜਨਾਬੰਦੀ ਸੂਬੇਦੇ ਨੌਜਵਾਨਾਂ ਦੀ ਜ਼ਿੰਦਗੀ ਤਬਾਹ ਕਰ ਰਹੀ ਹੈ ਅਤੇ ਕਿਸਾਨ ਭਾਈਚਾਰਾ ਵਿਦੇਸ਼ਾ ਵਿਚ ਪੜਦੇ ਆਪਣੇਬੱਚਿਆਂ ਦੀਆਂ ਫੀਸਾਂ ਭਰਨ ਵਾਸਤੇ ਆਪਣੀਆਂ ਜ਼ਮੀਨਾਂ ਵੇਚਣ ਲਈ ਮਜਬੂਰ ਹੋ ਰਿਹਾ ਹੈ।

ਉਹਨਾਂ ਕਿਹਾ ਕਿ ਸਰਕਾਰ ਦਾਅਵੇ ਕਰ ਰਹੀ ਹੈ ਕਿ ਉਸਨੇ 12ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਜਦਕਿ ਸੂਬੇ ਬਾਰੇ ਆਰਥਿਕ ਸਰਵੇਖਣ ਦੇ ਸਰਕਾਰੀ ਅੰਕੜੇ ਸਰਕਾਰਦੇ ਦਾਅਵਿਆ ਨੂੰ ਝੁਠਲਾ ਰਹੇ ਹਨ।

ਉਹਨਾਂ ਕਿਹਾ ਕਿ ਸੂਬੇ ਵਿਚ ਬੇਰੋਜ਼ਗਾਰੀ ਬਿਊਰੋ ਕੋਲ 2.69ਲੱਖ ਬਿਨੈਕਾਰਾਂ ਨੇ ਰਜਿਸਟਰੇਸ਼ਨ ਕਰਵਾਈ ਹੈ ਜਿਸ ਵਿਚੋਂ 85 ਫੀਸਦੀ 10ਵੀਂ ਪਾਸ ਜਾਂ ਇਸ ਤੋਂ ਵੱਧਪੜੇ ਹਨ ਜਦਕਿ 91 ਫੀਸਦੀ ਤਕਨੀਕੀ ਮੁਹਾਰਤ ਰੱਖਣ ਵਾਲੇ ਨੌਜਵਾਨ ਹਨ। ਉਹਨਾਂ ਕਿਹਾ ਕਿ ਇਹਨਾਂਮੰਦਭਾਗੇ ਹਾਲਾਤਾਂ ਕਾਰਨ ਹੀ ਬੱਚੇ ਕੈਨਡਾ, ਆਸਟਰੇਲੀਆ, ਅਮਰੀਕਾ ਤੇ ਬਰਤਾਨੀਆ ਵਰਗੇ ਮੁਲਕਾਂਨੂੰ ਜਾਣ ਲਈ ਮਜਬੂਰ ਹੋਏ ਹਨ।

ਅਕਾਲੀਨੇਤਾ ਨੇ ਕਿਹਾ ਕਿ ਸਰਕਾਰ ਦੀ ‘ਆਪਣੀ ਗੱਡੀ’ਯੋਜਨਾ ਵੀ ਸੂਬੇ ਵਿਚ ਬੁਰੀ ਤਰ੍ਹਾਂ ਫੇਲ ਹੋ ਗਈ ਹੈ ਕਿਉਂÎਕ ਕਾਂਗਰਸ ਸਰਕਾਰ ਸੂਬੇ ਵਿਚ ਸੈਰ ਸਪਾਟਾਖੇਤਰ ਨੂੰ ਪ੍ਰਫੁੱਲਤ ਕਰਨ ਵਿਚ ਨਾਕਾਮ ਰਹੀ ਹੈ ਜਿਸ ਕਾਰਨ ਅਜਿਹੇ ਵਾਹਨਾਂ ਦੀ ਮੰਗ ਘੱਟ ਹੈ ਤੇ ਸਕੀਮਫੇਲ੍ਹ ਹੋ ਗਈ ਹੈ।

ਉਹਨਾਂਕਿਹਾ ਕਿ ਸੇਵਾ ਮੁਕਤੀ ਦੀ ਉਮਰ 58 ਸਾਲ ਕਰਨ ਦਾ ਫੈਸਲਾ ਲੈਣਾ ਤੋਂ ਪਹਿਲਾਂ ਸਰਕਾਰ ਨੂੰ ਵੱਖ ਵੱਖਵਿਭਾਗਾਂ ਵਿਚ ਵੱਡੀ ਗਿਣਤੀ ਵਿਚ ਖਾਲੀ ਪਈਆਂ ਪ੍ਰਵਾਨਤ ਆਸਾਮੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਕਰਨੀਚਾਹੀਦੀ ਸੀ।

ਉਹਨਾਂ ਕਿਹਾ ਕਿ ਜੇਕਰ ਅੱਜ ਵੀ ਭਰਤੀ ਸ਼ੁਰੂ ਕੀਤੀ ਜਾਵੇ ਤਾਂ ਫਿਰ ਇਸ ਪ੍ਰਕਿਰਿਆ ਨੂੰਪੂਰਾ ਕਰਨ ਵਿਚ ਕਈ ਮਹੀਨੇ ਲੱਗੇ ਜਾਣਗੇ ਜਿਸਦਾ ਮਤਲਬ ਹੈ ਕਿ ਮੌਜੂਦਾ ਆਸਾਮੀਆਂ ਤੇ ਸੇਵਾ ਮੁਕਤੀਕਾਰਨ ਵੱਡੀ ਗਿਣਤੀ ਵਿਚ ਖਾਲੀ ਹੋਣ ਵਾਲੀਆਂਆਸਾਮੀਆਂ ਭਰਨ ਦੀ ਕੋਈ ਸੰਭਾਵਨਾ ਨਹੀਂ ਹੈ।

ਡਾ.ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਮੰਨਣਾ ਚਾਹੀਦਾ ਹੈ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰਦੇਣ ਵਿਚ ਅਸਫਲ ਰਹੀ ਹੈ ਤੇ ਡਰਾਮੇ ਕਰਨ ਦੀ ਥਾਂ ਉਸਨੂੰ ਨੌਜਵਾਨਾਂ ਦੀ ਵਿਦਿਅਕ ਯੋਗਤਾ ਅਨੁਸਾਰ ਉਹਨਾਂਨੂੰ ਨੌਕਰੀ ਦੇਣ ਲਈ ਸੰਜੀਦਗੀ ਨਾਲ ਕੰਮ ਸ਼ੁਰੂ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅਜਿਹਾ ਕਰਨਨਾਲ ਹੀ ਨੌਜਵਾਨਾਂ ਦੀ ਹੋਰ ਮੁਲਕਾਂ ਵਿਚ ਉਡਾਰੀ ਰੋਕੀ ਜਾ ਸਕਦੀ ਹੈ।

- Advertisement -

ਸਿੱਖ ਜਗ਼ਤ

ਸਿੱਖ ਯੂਥ ਅਲਾਇੰਸ ਆਫ਼ ਨਾਰਥ ਅਮਰੀਕਾ ਵੱਲੋਂ ਸਿਨਸਿਨੈਟੀ ਉਹਾਇਓ ਵਿਖੇ ਸਿੱਖ ਯੂਥ ਸਿੰਪੋਜ਼ੀਅਮ 2024 ਦਾ ਆਯੋਜਨ

ਸਮੀਪ ਸਿੰਘ ਗੁਮਟਾਲਾ ਸਿਨਸਿਨੈਟੀ, ਓਹਾਇਓ, 20 ਮਈ, 2024 ਸਲਾਨਾ ਸਿੱਖ ਯੂਥ ਸਿਮਪੋਜ਼ੀਅਮ 2024 ਦੇ ਸਥਾਨਕ ਪੱਧਰ ਦੇ ਭਾਸ਼ਣ ਮੁਕਾਬਲੇ ਲਈ ਅਮਰੀਕਾ ਦੇ ਸੂਬੇ ਓਹਾਇਓ ਦੇ ਸਿਨਸਨੈਟੀ, ਡੇਟਨ ਅਤੇ ਨੇੜਲੇ ਸ਼ਹਿਰਾਂ ਤੋਂ...

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,117FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...