Friday, March 29, 2024

ਵਾਹਿਗੁਰੂ

spot_img
spot_img

ਕੈਪਟਨ ਬਨਾਮ ਕਾਂਗਰਸ: ਪਟਿਆਲਾ ਮੇਅਰ ਦੀ ਲੜਾਈ ਹਾਈਕੋਰਟ ਪੁੱਜੀ; ਸੰਜੀਵ ਸ਼ਰਮਾ ਬਿੱਟੂ ਨੇ ਦਿੱਤੀ ਮੁਅੱਤਲੀ ਨੂੰ ਚੁਣੌਤੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਨਵੰਬਰ, 2021:
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਵਿਚਾਲੇ ਪਟਿਆਲਾ ਤੋਂ ਸ਼ੁਰੂ ਹੋਇਆ ਸ਼ਕਤੀ ਪ੍ਰਦਰਸ਼ਨ ਦਾ ਅਮਲ ਹੁਣ ਹਾਈਕੋਰਟ ਦੀਆਂ ਬਰੂਹਾਂ ’ਤੇ ਜਾ ਪੁੱਜਾ ਹੈ।

ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਸਮਰਥਿਤ ਪਟਿਆਲਾ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੂੰ ਸ੍ਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਪੁੱਜੇ ਕਾਂਗਰਸ ਆਗੂਆਂ ਅਤੇ ਕੌਂਸਲਰਾਂ ਵੱਲੋਂ 25 ਨਵੰਬਰ ਨੂੰ ਮੁਅੱਤਲ ਕਰ ਦਿੱਤੇ ਜਾਣ ਦੇ ਅਮਲ ਦੇ ਖਿਲਾਫ਼ ਸ੍ਰੀ ਬਿੱਟੂ ਹੁਣ ਹਾਈਕੋਰਟ ਪੁੱਜੇ ਹਨ ਅਤੇ ਉਨ੍ਹਾਂ ਨੇ ਆਪਣੀ ਮੁਅੱਤਲੀ ਨੂੰ ਚੁਣਤੀ ਦਿੱਤੀ ਹੈ।

ਇਸ ਸੰਬੰਧੀ ਸੁਣਵਾਈ ਪਹਿਲੀ ਦਸੰਬਰ ਨੂੰ ਕੀਤੇ ਜਾਣ ਦੀ ਉਮੀਦ ਹੈ। ਉਂਜ ਅਜੇ ਮੁਅੱਤਲੀ ਦੇ ਨਿਗਮ ਹਾਊਸ ਵਿੱਚ ਲਏ ਫ਼ੈਸਲੇ ਨੂੰ ਸਥਾਨਕ ਸਰਕਾਰਾਂ ਵਿਭਾਗ ਨੂੰ ਪ੍ਰਵਾਨਗੀ ਲਈ ਭੇਜਿਆ ਗਿਆ ਹੈ ਜਿੱਥੋਂ ਮਨਜ਼ੂਰੀ ਮਗਰੋਂ ਹੀ ਇਹ ਫ਼ੈਸਲਾ ਅਸਲ ਵਿੱਚ ਲਾਗੂ ਸਮਝਿਆ ਜਾਵੇਗਾ।

ਇਹ ਫ਼ੈਸਲਾ ਨਵੇਂ ਚੁਣੇ ਗਏ ਮੇਅਰ ਸ:ਯੋਗਿੰਦਰ ਸਿੰਘ ਯੋਗੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਹੈ। ਜ਼ਿਕਰਯੋਗ ਹੈ ਕਿ ਸ੍ਰੀ ਬਿੱਟੂ ਨੂੰ ਮੁਅੱਤਲ ਕਰਕੇ ਉਸੇ ਵੇਲੇ ਹੀ ਸੀਨੀਅਰ ਡਿਪਟੀ ਮੇਅਰ ਸ: ਯੋਗਿੰਦਰ ਸਿੰਘ ਯੋਗੀ ਨੂੰ ਮੇਅਰ ਚੁਣ ਲਿਆ ਗਿਆ ਸੀ ਜਿਨ੍ਹਾਂ ਨੇ ਮੇਅਰ ਵਜੋਂ ਆਪਣੇ ਅਧਿਕਾਰੀ ਦੀ ਵਰਤੋਂ ਕਰਦਿਆਂ ਸ੍ਰੀ ਬਿੱਟੂ ਦੀ ਮੁਅੱਤਲੀ ਸੰਬੰਧੀ ਮਤਾ ਵਿਭਾਗ ਨੂੰ ਭੇਜਿਆ।

ਸ੍ਰੀ ਬਿੱਟੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਨਿਗਮ ਹਾਊਸ ਦੀਆਂ ਪ੍ਰੋਸੀਡਿੰਗਜ਼ ਨੂੰ ‘ਫ਼ਰਾਡੂਲੈਂਟ’ ਤਰੀਕੇ ਨਾਲ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜਿਆ ਗਿਆ ਹੈ।

ਯਾਦ ਰਹੇ ਕਿ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਅਤੇ ਅਕਾਲੀ ਵਿਧਾਇਕ ਸ:ਹਰਿੰਦਰ ਸਿੰਘ ਚੰਦੂਮਾਜਰਾ ਦੀ ਹਾਜ਼ਰੀ ਵਿੱਚ ਕਰਵਾਈ ਗਈ ਵੋਟਿੰਗ ਮੌਕੇ ਹਾਊਸ ਵਿੱਚ ਵਿਧਾਇਕਾਂ ਅਤੇ ਕੌਂਸਲਰਾਂ ਸਣੇ ਕੁਲ 63 ਵਿੱਚ 35 ਕੌਂਸਲਰਾਂ ਨੇ ਸ੍ਰੀ ਬਿੱਟੂ ਦੇ ਖ਼ਿਲਾਫ਼ ਅਤੇ 25 ਨੇ ਹੱਕ ਵਿੱਚ ਵੋਟ ਪਾਈ ਸੀ। ਅਕਾਲੀ ਦਲ ਦੇ ਦੋ ਮੈਂਬਰਾਂ ਨੇ ਇਸ ਵੋਟਿੰਗ ਵਿੱਚ ਭਾਗ ਨਹੀਂ ਲਿਆ ਸੀ।

ਸ੍ਰੀ ਬਿੱਟੂ ਅਨੁਸਾਰ ਉਨ੍ਹਾਂ ਨੇ ਮੁਅੱਤਲੀ ਦੇ ਗੈਰ-ਲੋਕਤੰਤਰਿਕ ਫੈਸਲੇ ਖਿਲਾਫ਼ ਹਾਈਕੋਰਟ ਦਾ ਰੁਖ਼ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਨਰਲ ਹਾਊਸ ਦੀ ਮੀਟਿੰਗ ਉਨ੍ਹਾਂ ਦੀ ਪ੍ਰਧਾਨਗੀ ਹੇਠ ਹੋਈ ਸੀ ਪਰ ਉਨ੍ਹਾਂ ਦੀ ਮੁਅੱਤਲੀ ਸੰਬੰਧੀ ਵਿਭਾਗ ਨੂੰ ਪ੍ਰਵਾਨਗੀ ਲਈ ਭੇਜੇ ਮਤੇ ’ਤੇ ਉਨ੍ਹਾਂ ਦੇ ਦਸਤਖ਼ਤ ਨਹੀਂ ਹਨ ਜਦਕਿ ਪ੍ਰਸੀਡਿੰਗਜ਼ ਕੇਵਲ ਚੇਅਰਪਰਸਨ ਵੱਲੋਂ ਹੀ ਵਿਭਾਗ ਨੂੂੰ ਭੇਜੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪ੍ਰੋਸੀਡਿੰਗਜ਼ ਸੀਨੀਅਰ ਡਿਪਟੀ ਮੇਅਰ ਦੇ ਦਸਤਖ਼ਤ ਹਨ ਜੋ ਕਿ ਬਿਲਕੁਲ ਗੈਰ ਕਾੂਨੂੰਨੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

SGPC ਦਾ 1260 ਕਰੋੜ 97 ਲੱਖ ਰੁਪਏ ਦਾ ਬਜਟ ਪਾਸ; ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਲਈ ਰੱਖੀ ਗਈ ਵਿਸ਼ੇਸ਼ ਰਾਸ਼ੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ।...

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ 1 ਕਰੋੜ 43 ਲੱਖ ਰੁਪਏ ਦੇ ਵਜੀਫੇ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 29 ਮਾਰਚ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2023-24 ਲਈ 1 ਕਰੋੜ 43 ਲੱਖ 94...

ਮਨੋਰੰਜਨ

ਪੂਨਮ ਢਿੱਲੋਂ ਅਤੇ ਰਾਜ ਬੱਬਰ ਦੀ ‘ਏਕ ਕੋਰੀ ਪ੍ਰੇਮ ਕਥਾ’ 5 ਅਪ੍ਰੈਲ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 27 ਮਾਰਚ, 2024 ਚੰਡੀਗੜ੍ਹ ਵਿਖੇ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿੱਚ, ਆਉਣ ਵਾਲੀ ਫਿਲਮ "ਏਕ ਕੋਰੀ ਪ੍ਰੇਮ ਕਥਾ" ਲਈ ਬਹੁਤ-ਉਮੀਦ ਕੀਤੀ ਪ੍ਰੈਸ ਕਾਨਫਰੰਸ ਨੇ ਮੀਡੀਆ ਅਤੇ ਪ੍ਰਸ਼ੰਸਕਾਂ ਦਾ ਧਿਆਨ ਖਿੱਚਿਆ। ਸੁਗੰਧ ਫਿਲਮਜ਼ ਅਤੇ ਕੇਨਿਲਵਰਥ ਫਿਲਮਜ਼ ਐੱਲਐੱਲਪੀ....

ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਲਈ ਸੁਣੇਹਾ ਹੋਵੇਗੀ ਰਣਜੀਤ ਬਾਵਾ, ਗੁਰਪ੍ਰੀਤ ਘੁੱਗੀ ਤੇ ਅਦਿਤੀ ਸ਼ਰਮਾ ਦੀ ਪੰਜਾਬੀ ਫ਼ਿਲਮ ‘ਪ੍ਰਾਹੁਣਾ 2’

ਯੈੱਸ ਪੰਜਾਬ 20 ਮਾਰਚ, 2024 ਪੰਜਾਬੀ ਫਿਲਮ ‘ਪ੍ਰਹੁਣਾ 2’ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ-ਨਾਲ ਇੱਕ ਗੰਭੀਰ ਮੁੱਦੇ ‘ਤੇ ਵਿਅੰਗ ਕਰਦੀ ਹੋਈ ਵਿਦੇਸ਼ਾਂ ਵੱਲ ਭੱਜ ਰਹੇ ਨੌਜਵਾਨਾਂ ਨੂੰ ਵੱਡਾ ਸੁਨੇਹਾ ਵੀ ਦੇਵੇਗੀ। ਆਪਣੇ ਨਾਂ ‘ਤੇ ਬੇਸ਼ੱਕ ਇਹ...

ਪੰਜਾਬੀ ਫ਼ਿਲਮ ‘ਮਜਨੂੰ’ 22 ਮਾਰਚ ਨੂੰ ਰਿਲੀਜ਼ ਲਈ ਤਿਆਰ

ਯੈੱਸ ਪੰਜਾਬ 19 ਮਾਰਚ, 2024 ਅੱਜ ਬਹੁਤ ਹੀ ਉਡੀਕੀ ਜਾ ਰਹੀ ਪੰਜਾਬੀ ਫਿਲਮ "ਮਜਨੂੰ" ਦੇ ਕੇਂਦਰ ਦੀ ਸਟੇਜ 'ਤੇ ਆਉਣ 'ਤੇ ਅੱਜ ਇਕ ਸ਼ਾਨਦਾਰ ਪ੍ਰੈਸ ਕਾਨਫਰੰਸ ਨੇ ਜਲੰਧਰ ਦੇ ਹਾਲਾਂ ਨੂੰ ਰੌਸ਼ਨ ਕਰ ਦਿੱਤਾ। ਕਿਰਨ ਸ਼ੇਰਗਿੱਲ,...

ਸੋਸ਼ਲ ਮੀਡੀਆ

223,254FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...