Wednesday, April 24, 2024

ਵਾਹਿਗੁਰੂ

spot_img
spot_img

ਕੈਪਟਨ ਮੂਣਕ ’ਚ ਆਏ ਹੜ੍ਹਾਂ ਦੇ ਹਾਲਾਤ ਦੀ ਸਮੀਖ਼ਿਆ ਕਰਨ, ਰਾਹਤ ਲਈ ਤੁਰੰਤ ਕਦਮ ਚੁੱਕੇ ਜਾਣ: ਮਲੂਕਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 31 ਜੁਲਾਈ, 2021:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਮੂਣਕ ਵਿਚ ਆਏ ਹੜ੍ਹਾਂ ਨਾਲ ਹਜ਼ਾਰਾਂ ਏਕੜ ਜ਼ਮੀਨ ਮਾਰ ਹੇਠ ਆ ਜਾਣ ਦੇ ਹਾਲਾਤ ਦੀ ਤੁਰੰਤ ਸਮੀਖਿਆ ਕਰਨ ਅਤੇ ਤੁਰੰਤ ਹੜ੍ਹਾਂ ਤੋਂ ਰਾਹਤ ਵਾਲੇ ਕਦਮ ਚੁੱਕੇ ਜਾਣ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ ਪ੍ਰਭਾਵਤ ਪਿੰਡਾਂ ਵਿਚ ਕੋਈ ਰਾਹਤ ਟੀਮ ਤਾਇਨਾਤ ਨਹੀਂ ਕੀਤੀ ਤੇ ਉਹਨਾਂ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਹਾਲਾਤ ਨੁੰ ਕਾਬੂ ਕਰਨ ਅਤੇ ਇਸਨੁੰ ਹੋਰ ਵਿਗੜਨ ਤੋਂ ਰੋਕਣ।

ਸ੍ਰੀ ਮਲੂਕਾ ਨੇ ਕਿਹਾ ਕਿ ਪ੍ਰਭਾਵਤ ਲੋਕਾਂ ਨੁੰ ਖਾਣੇ ਦੇ ਪੈਕਟ ਤੇ ਸੁੱਕਾ ਰਾਸ਼ਨ ਪ੍ਰਦਾਨ ਕੀਤਾ ਜਾਵੇ ਤੇ ਦੁਧਾਰੂ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕੀਤਾ ਜਾਵੇ। ਉਹਨਾ ਕਿਹਾ ਕਿ ਪ੍ਰਭਾਵਤ ਇਲਾਕਿਆਂ ਵਿਚ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਐਮਰਜੰਸੀ ਹਾਲਾਤ ਦਾ ਸਾਹਮਣਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਪਾਣੀ ਉਤਰਣ ਤੋਂ ਬਾਅਦ ਜਿਹੜੇ ਕਿਸਾਨਾਂ ਦੀ ਝੋਨੇ ਦੀ ਫਸਲ ਮਾਰੀ ਗਈ ਹੈ, ਉਸਦੀ ਗਿਰਦਾਵਰੀ ਕਰਵਾਈ ਜਾਵੇ ਤੇ 30 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਅਕਾਲੀ ਆਗੂ ਨੇ ਕਿਹਾ ਕਿ ਹੜ੍ਹਾਂ ਦੇ ਮੌਜੂਦਾ ਹਾਲਾਤ ਕਾਂਗਰਸ ਸਰਕਾਰ ਦੇ ਕੁਪ੍ਰਬੰਧਨ ਦਾ ਨਤੀਜਾ ਹੈ।

ਉਹਨਾਂ ਕਿਹਾ ਕਿ ਫੀਲਡ ਵਿਚੋ ਅਜਿਹੀਆਂ ਰਿਪੋਰਟਾਂ ਮਿਲ ਰਹੀਆਂ ਹਨ ਸਥਾਨਕ ਪ੍ਰਸ਼ਾਸਨ ਬਹੁਤ ਲੋੜੀਂਦੇ ਹੜ੍ਹ ਰੋਕੂ ਕੰਮ ਕਰਨ ਵਿਚ ਨਾਕਾਮ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਵੀ ਖੇਤਾਂ ਵਿਚੋਂ ਪਾਣੀ ਮੁੜ ਘੱਗਰ ਦਰਿਆ ਵਿਚ ਪਾਉਣ ਲਈ ਪਾਈਪਾਂ ਦੀ ਮੇਨਟੇਨੈਂਸ ਨਹੀਂ ਕਰਵਾ ਸਕੀ ਤੇ ਨਾ ਹੀ ਇਹਨਾਂ ਦੀ ਸੰਭਾਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਕੁਪ੍ਰਬੰਧਨ ਕਾਰਨ ਹੀ ਸੈਂਕੜੇ ਪਿੰਡਾਂ ਵਿਚ ਕਿਸਾਨਾਂ ਨੇ ਕੱਲ੍ਹ ਕੌਮੀ ਸ਼ਾਹ ਮਾਰਗ ਬਲਾਕ ਕਰ ਦਿੱਤੇ ਸਨ।

ਸ੍ਰੀ ਮਲੂਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਚਿਰ ਕਾਲੀ ਹੜ੍ਹ ਰੋਕੂ ਕੰਮ ਕਰਨ ਵਿਚ ਵੀ ਨਾਕਾਮ ਰਹੀ ਹੈ। ਘੱਗਰ ਦਰਿਆ ਦਾ ਕੰਮ ਵੀ ਕਈ ਸਾਲਾਂ ਤੋਂ ਠੱਪ ਹੈ । ਇਸੇ ਤਰੀਕੇ ਘੱਗਰ ਦੇ ਬੰਨ ਪੱਕੇ ਕਰਨ ਦਾ ਕੰਮ ਵੀ ਨਹੀਂ ਕੀਤਾ ਗਿਆ ਹਾਲਾਂਕਿ ਇਸਦੀ ਬਹੁਤ ਜ਼ਰੂਰਤ ਸੀ। ਉਹਨਾਂ ਕਿਹਾ ਕਿ ਜਿਹੜੀਆਂ ਥਾਵਾਂ ਤੋਂ ਹੜ੍ਹਾਂ ਦਾ ਖ਼ਤਰਾ ਰਹਿੰਦਾ ਹੈ, ਉਹਨਾਂ ਲਈ ਮੌਨਸੂਨ ਸੀਜ਼ਨ ਤੋਂ ਪਹਿਲਾਂ ਪ੍ਰਬੰਧ ਨਹੀਂ ਕੀਤੇ ਗਏ ਤੇ ਮੌਜੂਦਾ ਹਾਲਾਤ ਬਣ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਿਆ ਵਿਸ਼ਾਲ ਨਗਰ ਕੀਰਤਨ

ਹਰਜਿੰਦਰ ਸਿੰਘ ਬਸਿਆਲਾ ਔਕਲੈਂਡ, 20 ਅਪ੍ਰੈਲ, 2024 ਨਿਊਜ਼ੀਲੈਂਡ ਸਿੱਖ ਸੁਸਾਇਟੀ ਹੇਸਟਿੰਗਜ਼ ਵੱਲੋਂ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਹੇਸਟਿੰਗਜ਼ ਤੋਂ ਸਜਾਇਆ ਗਿਆ। ਫੁੱਲਾਂ ਲੱਗੀ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,186FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...