Saturday, April 20, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਅਜ਼ਾਦੀ ਦੀ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦਗਾਰ ਬਣਾਉਣ ਦਾ ਐਲਾਨ ਸ਼ਲਾਘਾਯੋਗ: ਸਿੰਗਲਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ, 2021 –
ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 82ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਂਟ ਕਰਦਿਆਂ ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਰਦਾਰ ਊਧਮ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੇ ਦੇਸ਼ ਤੇ ਦੁਨੀਆ ਨੂੰ ਸਾਂਝੀਵਾਲਤਾ ਤੇ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ।

ਸ਼ਹੀਦ ਊਧਮ ਸਿੰਘ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਂਟ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਵਜੋਂ ਬਦਲਣਾ ਸ਼ਹੀਦ ਊਧਮ ਸਿੰਘ ਦੇ ਧਰਮ ਨਿਰਪੱਖਤਾ ਦੇ ਸੰਦੇਸ਼ ਦੀਆਂ ਲੱਖਾਂ ਪਰਤਾਂ ਆਪਣੇ ਆਪ ‘ਚ ਸਮੋਈ ਬੈਠਾ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ 21 ਸਾਲ ਬਾਅਦ ਸਰਦਾਰ ਊਧਮ ਸਿੰਘ ਉਦੋਂ ਦੇ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਇਕਲ ਓਡਵਾਇਰ ਨੂੰ ਮਾਰ ਕੇ ਬਦਲਾ ਲਿਆ ਉਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਦੀ ਅਣਖ ਤੇ ਗੈਰਤ ਨਾਲ ਸੇਵਾ ਕਰਨ ਲਈ ਪ੍ਰੇਰਤ ਕਰਦਾ ਰਹੇਗਾ।

ਕਾਂਗਰਸ ਦੀ ਅਗਵਾਈ ਵਾਲੀਆਂ ਕੇਂਦਰ ਤੇ ਸੂਬਾ ਸਰਕਾਰਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਦੇਸ਼-ਭਗਤਾਂ ਤੇ ਸ਼ਹੀਦਾਂ ਨੂੰ ਮਾਣ ਦੇਣ ਲਈ ਜ਼ਿਆਦਾਤਰ ਯਾਦਗਾਰਾਂ ਕਾਂਗਰਸ ਪਾਰਟੀ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਹੀ ਬਣਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਉਦੋਂ ਦੇ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ, ਸ਼ੰਕਰ ਦਿਆਲ ਸ਼ਰਮਾ ਅਤੇ ਉਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਰਹੇ ਗਿਆਨੀ ਜੈਲ ਸਿੰਘ ਜੀ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਹੀ ਲਗਭਗ 40 ਸਾਲ ਬਾਅਦ ਉਨ੍ਹਾਂ ਦੀਆਂ ਅਸਥੀਆਂ ਦੇਸ਼ ‘ਚ ਲਿਆਂਦੀਆਂ ਗਈਆਂ ਸਨ।

ਇਸ ਮੌਕੇ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਗੁੰਮਨਾਮ ਦੇਸ਼-ਭਗਤਾਂ ਦੀ ਯਾਦ ਨੂੰ ਸਮਰਪਿਤ ਯਾਦਗਾਰ ਬਣਾਉਣ ਦਾ ਐਲਾਨ ਕਰਨ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਇਹ ਯਾਦਗਾਰ ਉਨ੍ਹਾਂ ਅਣਗਿਣਤ ਯੋਧਿਆਂ ਦੀਆਂ ਅਣਸੁਣੀਆਂ ਗਾਥਾਵਾਂ ਨੂੰ ਸੰਭਾਲਣ ਦਾ ਕੰਮ ਕਰੇਗੀ ਜਿਨ੍ਹਾਂ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿੱਚ ਜਾਨਾਂ ਵਾਰ ਕੇ ਆਪਣਾ ਯੋਗਦਾਨ ਪਾਇਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,197FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...