Saturday, April 20, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਕੋਰੋਨਾ ਦੇ ਟਾਕਰੇ ਲਈ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ’ਚ ਕਟੌਤੀ ਕਰਨ ਦੇ ਨਿਰਦੇਸ਼

- Advertisement -

ਚੰਡੀਗੜ੍ਹ, 4 ਅਪਰੈਲ, 2020:
ਕੋਵਿਡ -19 ਸੰਕਟ ਕਰਕੇ ਕਿਸੇ ਵੀ ਮੈਡੀਕਲ ਐਮਰਜੈਂਸੀ ਨਾਲ ਪਹਿਲ ਦੇ ਅਧਾਰ ‘ਤੇ ਨਜਿੱਠਣ ਲਈ ਸਰੋਤ ਜੁਟਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੌਜੂਦਾ ਸਥਿਤੀ ਨਾਲ ਨਿਪਟਣ ਲਈ ਜ਼ਰੂਰੀ ਖ਼ਰਚਿਆਂ ਦੀ ਪੂਰਤੀ ਵਾਸਤੇ ਸਾਰੇ ਸਰਕਾਰੀ ਵਿਭਾਗਾਂ ਨੂੰ ਖ਼ਰਚਿਆਂ ਵਿੱਚ ਕਟੌਤੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹ੍ਹਾਂ ਸੂਬੇ ਦੇ ਸਾਰੇ ਵਿਭਾਗਾਂ ਨੂੰ ਅਗਲੇ ਕੁਝ ਹਫਤਿਆਂ ਦੌਰਾਨ ਕੀਤੇ ਜਾਣ ਵਾਲੇ ਖਰਚਿਆਂ ਵਿੱਚ ਕਟੌਤੀ ਬਾਰੇ ਵਿਸਥਾਰਤ ਪ੍ਰਸਤਾਵ 8 ਅਪਰੈਲ ਤੱਕ ਪੇਸ਼ ਕਰਨ ਲਈ ਕਿਹਾ ਹੈ।

ਮੁੱਖ ਮੰਤਰੀ ਨੇ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਿਹਾ, ”ਅਸੀਂ ਲੋਕਾਂ ਨੂੰ ਬਚਾਉਣਾ ਹੈ ਜੋ ਕਿ ਸਾਡੀ ਪਹਿਲ ਹੋਣੀ ਚਾਹੀਦੀ ਹੈ।” ਉਨ੍ਹ੍ਹਾਂ ਅੱਗੇ ਕਿਹਾ ਕਿ ਮੌਜੂਦਾ ਲੜਾਈ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਸਿਹਤ, ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸਰੋਤ ਉਪਲੱਬਧ ਕਰਵਾਏ ਜਾਣੇ ਚਾਹੀਦੇ ਹਨ।

ਉਨ੍ਹ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕੋਈ ਵਾਧੂ ਮਾਲੀਆ ਨਾ ਆਉਣ ਕਰਕੇ ਖਰਚਿਆਂ ਵਿੱਚ ਕਟੌਤੀ ਇਕੋ-ਇਕ ਰਸਤਾ ਸੀ। ਉਨ੍ਹ੍ਹਾਂ ਅੱਗੇ ਕਿਹਾ ਕਿ ਅਤਿ ਲੋੜੀਂਦੀਆਂ ਦੇਖਭਾਲ ਵਾਲੀਆਂ ਸੇਵਾਵਾਂ ਲਈ ਮਾਲੀਆ ਜੁਟਾਉਣ ਵਾਸਤੇ ਹਰੇਕ ਵਿਭਾਗ ਨੂੰ ਖ਼ਰਚਿਆਂ ਵਿੱਚ ਕਟੌਤੀ ਕਰਨ ਦੀ ਲੋੜ ਹੈ।

ਇਸ ਤੋਂ ਪਹਿਲਾਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੈਬਨਿਟ ਨੂੰ ਦੱਸਿਆ ਕਿ ਸੂਬੇ ਨੂੰ ਅਪਰੈਲ ਮਹੀਨੇ ਵਿੱਚ 5000 ਕਰੋੜ ਰੁਪਏ ਦੇ ਮਾਲੀਏ ਦਾ ਨੁਕਸਾਨ ਹੋਵੇਗਾ ਅਤੇ ਜੀ.ਐਸ.ਟੀ. ਅਤੇ ਪੈਟਰੋਲੀਅਮ ਕਰਾਂ ਤੋਂ ਮਾਲੀਆ ਨਾ ਆਉਣ ਦੀ ਸੂਰਤ ਵਿੱਚ ਇਹ ਅੰਕੜਾ ਅੱਗੇ ਹੋਰ ਵੀ ਵਧਣ ਦੀ ਉਮੀਦ ਹੈ।


ਇਸ ਨੂੰ ਵੀ ਪੜ੍ਹੋ:
ਕੋਰੋਨਾ ਦੇ ਇਲਾਜ ਤੋਂ ਭੱਜਣ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੰਸ ਰੱਦ ਹੋਣਗੇ: ਕੈਪਟਨ ਅਮਰਿੰਦਰ


ਇਸ ਨੂੰ ਵੀ ਪੜ੍ਹੋ:
ਕੈਪਟਨ ਵੱਲੋਂ ਡੀ.ਜੀ.ਪੀ. ਨੂੰ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਈ ਸੁਰੱਖ਼ਿਆ ਯੋਜਨਾ ਬਣਾਉਣ ਦੇ ਆਦੇਸ਼


ਇਸ ਨੂੰ ਵੀ ਪੜ੍ਹੋ:
ਵਿਦੇਸ਼ ਯਾਤਰਾ ਬਾਰੇ ਨਾ ਦੱਸਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਪਾਸਪੋਰਟ ਜ਼ਬਤ ਹੋਣਗੇ: ਕੈਪਟਨ ਅਮਰਿੰਦਰ


ਇਸ ਨੂੰ ਵੀ ਪੜ੍ਹੋ:
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਿਰੁੱਧ ਲੜ ਰਹੇ ਪੁਲੀਸ ਮੁਲਾਜ਼ਮਾਂ, ਸੈਨੀਟੇਸ਼ਨ ਵਰਕਰਾਂ ਲਈ 50-50 ਲੱਖ ਦੇ ਬੀਮਾ ਕਵਰ ਦਾ ਐਲਾਨ



ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...