Saturday, April 20, 2024

ਵਾਹਿਗੁਰੂ

spot_img
spot_img

ਕੈਪਟਨ ਵੱਲੋਂ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਤੇ ਜਨਤਕ ਜਾਗਰੂਕਤਾ ਹੋਰ ਮਜ਼ਬੂਤ ਕਰਨ ਦੇ ਹੁਕਮ

- Advertisement -

ਚੰਡੀਗੜ੍ਹ, 22 ਸਤੰਬਰ, 2020:
ਪੇਂਡੂ ਖੇਤਰਾਂ ਵਿੱਚ ਟੈਸਟਿੰਗ ਦੀ ਗਿਣਤੀ ਵੱਧਣ ਅਤੇ ਸਰਕਾਰ ਵੱਲੋਂ ਮਾਰੇ ਜਾ ਰਹੇ ਹੰਭਲਿਆਂ ਦੀ ਹਮਾਇਤ ਵਿੱਚ ਕਈ ਪੰਚਾਇਤਾਂ ਵੱਲੋਂ ਮਤੇ ਪਾਸ ਕੀਤੇ ਜਾਣ ‘ਤੇ ਤਸੱਲੀ ਪ੍ਰਗਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕੋਵਿਡ ਸੁਰੱਖਿਆ ਸਬੰਧੀ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਅਤੇ ਲੋਕ ਚੇਤਨਾ ਮੁਹਿੰਮ ਨੂੰ ਸੂਬੇ ਭਰ ਵਿੱਚ ਮਜ਼ਬੂਤ ਕੀਤੇ ਜਾਣ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਕੋਵਿਡ ਸੁਰੱਖਿਆ ਬਾਰੇ ਨਿਯਮਾਂ ਅਤੇ ਪ੍ਰੋਟੋਕਾਲ ਦੀ ਲੋਕਾਂ ਵੱਲੋਂ ਕੀਤੀ ਜਾ ਰਹੀ ਲਗਾਤਾਰ ਉਲੰਘਣਾ ਉੱਤੇ ਚਿੰਤਾ ਦਾ ਇਜ਼ਹਾਰ ਕੀਤਾ। ਉਨ੍ਹਾਂ ਵੀਡੀਓ ਕਾਨਫਰੰਸਿੰਗ ਰਾਹੀਂ ਕੋਵਿਡ ਸਬੰਧੀ ਸਥਿਤੀ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਕੋਲ ਪਾਬੰਦੀਆਂ ਖੋਲ੍ਹਣ ਤੋਂ ਇਲਾਵਾ ਕੋਈ ਚਾਰਾ ਨਹੀਂ ਸੀ ਪਰ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਉਨ੍ਹਾਂ ਨੇ ਮਾਮਲਿਆਂ ਦੀ ਮੌਤ ਦੀ ਦਰ ਹੇਠਾਂ ਲਿਆਉਣ ਦੀ ਲੋੜ ‘ਤੇ ਜ਼ੋਰ ਦਿੱਤਾ ਜੋਂ ਕਿ ਪੰਜਾਬ ਵਿੱਚ ਕੌਮੀ ਔਸਤ ਨਾਲੋਂ ਵੱਧ ਹੈ।

ਸੂਬੇ ਵਿੱਚ ਗੰਭੀਰ ਸਥਿਤੀ ਦੇ ਬਾਵਜੂਦ ਲੋਕਾਂ ਵੱਲੋਂ ਮਾਸਕ ਨਾ ਪਾਏ ਜਾਣ ਅਤੇ ਸੜਕਾਂ ਉੱਤੇ ਥੁੱਕਣੋਂ ਨਾ ਹਟਣ, ਦਾ ਸਖ਼ਤ ਨੋਟਿਸ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਜੋ ਵੀ ਨਿਯਮ ਤੋੜਦਾ ਪਾਇਆ ਜਾਂਦਾ ਹੈ, ਉਸ ਨੂੰ ਸਜ਼ਾ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਇਹ ਨਹੀਂ ਜਾਣਦਾ ਕਿ ਇਹ ਸੰਕਟ ਕਾਲ ਕਿੰਨੀ ਦੇਰ ਤੱਕ ਚੱਲੇਗਾ ਜਾਂ ਅਸਲ ਵਿੱਚ ਇਸ ਮਹਾਂਮਾਰੀ ਦੇ ਬੁਰੇ ਪ੍ਰਭਾਵ ਕੀ ਹਨ। ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਮੱਸਿਆ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ ਜਾਣ।

ਇਸ ਤੋਂ ਪਹਿਲਾਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਵੀਡੀਓ ਕਾਨਫਰੰਸਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਸੂਬੇ ਦੀਆਂ 5300 ਪੰਚਾਇਤਾਂ (40 ਫੀਸਦੀ) ਵੱਲੋਂ ਕੋਵਿਡ ਜਾਂਚ ਦੀ ਹਮਾਇਤ ਵਿੱਚ ਮਤੇ ਪਾਸ ਕੀਤੇ ਗਏ ਹਨ ਜਿਨ੍ਹਾਂ ਦੇ ਸਿੱਟੇ ਵਜੋਂ ਮੁੱਢਲੇ ਦੌਰ ਵਿੱਚ ਗੁੰਮਰਾਹਕੁੰਨ ਪ੍ਰਚਾਰ ਕਾਰਨ ਲੋਕਾਂ ਵੱਲੋਂ ਜਾਂਚ ਦਾ ਕੀਤਾ ਜਾਂਦਾ ਵਿਰੋਧ ਮੱਠਾ ਪੈ ਗਿਆ ਹੈ।

ਉਨ੍ਹਾਂ ਇਸ ਬੀਮਾਰੀ ਦੀ ਲਪੇਟ ਵਿੱਚ ਆਏ ਪੁਲਿਸ ਕਰਮੀਆਂ ਬਾਰੇ ਵੇਰਵੇ ਦਿੰਦੇ ਹੋਏ ਦੱਸਿਆ ਕਿ ਇਸ ਬੀਮਾਰੀ ਦੇ ਸੰਕਰਮਣ ਕਾਰਨ ਜਿਨ੍ਹਾਂ 86 ਪੁਲਿਸ ਮੁਲਾਜ਼ਮਾਂ ਦੀ ਮੌਤ ਹੋਈ ਹੈ, ਉਨ੍ਹਾਂ ਵਿੱਚੋਂ 18 ਮੁਲਾਜ਼ਮ ਸਤੰਬਰ ਮਹੀਨੇ ਦੌਰਾਨ ਇਸ ਬੀਮਾਰੀ ਤੋਂ ਪੀੜਤ ਹੋਏ ਸਨ ਅਤੇ ਮੌਜੂਦਾ ਸਮੇਂ ‘ਚ 8 ਮੁਲਾਜ਼ਮ ਵੈਂਟੀਲੇਟਰਾਂ ‘ਤੇ ਹਨ। ਕੁਲ ਮਿਲਾ ਕੇ ਹੁਣ ਤੱਕ 1233 ਪੁਲਿਸ ਮੁਲਾਜ਼ਮ ਕੋਵਿਡ ਪਾਜ਼ੇਟਿਵ ਪਾਏ ਜਾ ਚੁੱਕੇ ਹਨ।

ਡੀ.ਜੀ.ਪੀ. ਨੇ ਹੋਰ ਜਾਣਕਾਰੀ ਦਿੱਤੀ ਕਿ ਕੋਵਿਡ ਖਿਲਾਫ਼ ਜੰਗ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਮੁੱਖ ਮੰਤਰੀ ਵੱਲੋਂ ਪਹਿਲਾਂ ਕੀਤੇ ਗਏ ਐਲਾਨ ਦੇ ਮੁਤਾਬਕ 50-50 ਲੱਖ ਰੁਪਏ ਦੇ ਮੁਆਵਜ਼ੇ ਦੀ ਵੰਡ ਤੇਜ਼ੀ ਨਾਲ ਕਰਨ ਲਈ ਪੁਲਿਸ ਵਿਭਾਗ ਵੱਲੋਂ ਇਕ ਨੋਡਲ ਅਫਸਰ ਦੀ ਨਿਯੁਕਤੀ ਕੀਤੀ ਜਾ ਰਹੀ ਹੈ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

- Advertisement -

ਸਿੱਖ ਜਗ਼ਤ

DSGMC ਵੱਲੋਂ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਖੇ 5 ਮਈ ਤੋਂ OPD ਸੇਵਾਵਾਂ ਸ਼ੁਰੂ ਕਰਨ ਦਾ ਐਲਾਨ

ਯੈੱਸ ਪੰਜਾਬ ਨਵੀਂ ਦਿੱਲੀ, 19 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਸਾਲਾਂ ਤੋਂ ਬੰਦ ਪਏ ਬਾਲਾ ਸਾਹਿਬ ਹਸਪਤਾਲ ਯਾਨੀ ਗੁਰੂ ਹਰਿਕ੍ਰਿਸ਼ਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਵਿਚ 5 ਮਈ...

ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ

ਯੈੱਸ ਪੰਜਾਬ 19 ਅਪ੍ਰੈਲ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਦੇ ਪ੍ਰਧਾਨ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਨੋਟ ਜਾਰੀ ਕਰਦਿਆ ਆਖਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਚੋਣ ਲੜਨਗੇ ।ਬਾਜਵਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,196FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...